30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਟਾਈਗਰ ਸ਼ਰਾਫ ’ਤੇ ਗੋਲੀਬਾਰੀ ਦਾ ਮਾਮਲਾ : ‘ਮਕੋਕਾ’ ਅਦਾਲਤ ਨੇ 11 ਮੁਲਜ਼ਮਾਂ ਨੂੰ 6 ਨਵੰਬਰ ਤੱਕ ਪੁਲਿਸ ਹਿਰਾਸਤ ਵਿਚ ਭੇਜਿਆ

ਮੁੰਬਈ, 29 ਅਕਤੂਬਰ (ਪੀ. ਟੀ. ਆਈ.)-ਇਥੋਂ ਦੀ ਵਿਸ਼ੇਸ਼ ‘ਮਕੋਕਾ’ ਅਦਾਲਤ ਨੇ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਗੋਲੀਬਾਰੀ ਦੇ ਮਾਮਲੇ ਵਿਚ ਸਾਰੇ 11 ਮੁਲਜ਼ਮਾਂ ਨੂੰ 6 ਨਵੰਬਰ ਤੱਕ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ।ਇਨ੍ਹਾਂ ...

Ad Position 21
No active advertisement
ਅਜੀਤ ਡੈਸਕ 30-10-2026

ਮੁੰਬਈ, 29 ਅਕਤੂਬਰ (ਪੀ. ਟੀ. ਆਈ.)-ਇਥੋਂ ਦੀ ਵਿਸ਼ੇਸ਼ ‘ਮਕੋਕਾ’ ਅਦਾਲਤ ਨੇ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਗੋਲੀਬਾਰੀ ਦੇ ਮਾਮਲੇ ਵਿਚ ਸਾਰੇ 11 ਮੁਲਜ਼ਮਾਂ ਨੂੰ 6 ਨਵੰਬਰ ਤੱਕ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ।ਇਨ੍ਹਾਂ ਮੁਲਜ਼ਮਾਂ ਨੂੰ ਮਹਾਰਾਸ਼ਟਰ ਸੰਗਠਿਤ ਅਪਰਾਧ ਰੋਕੂ ਐਕਟ (ਮਕੋਕਾ) ਤਹਿਤ ਦੁਬਾਰਾ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਿਸ਼ੇਸ਼ ਜੱਜ ਸਤਿਆਨਾਰਾਇਣ ਨਵਾਂਦਰ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ।ਪੁਲਿਸ ਨੇ ਸਾਰੇ ਮੁਲਜ਼ਮਾਂ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਪੁਲਿਸ ਦਾ ਕਹਿਣਾ ਹੈ ਕਿ ਹਮਲੇ ਪਿੱਛੇ ਡੂੰਘੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ ਤੋਂ ਹਿਰਾਸਤ ਵਿਚ ਵਿਸਥਾਰਿਤ ਪੁੱਛਗਿੱਛ ਕਰਨੀ ਜ਼ਰੂਰੀ ਹੈ।ਮੁੰਬਈ ਦੇ ਜੁਹੂ ਇਲਾਕੇ ਵਿਚ 18 ਅਕਤੂਬਰ ਨੂੰ ਸ਼ਰਾਫ ਦੀ ਕਾਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸੰਬੰਧ ਵਿਚ ਪੁਲਿਸ ਨੇ ਮੰਗਲਵਾਰ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ 11 ਵਿਅਕਤੀਆਂ ਵਿਰੁੱਧ ‘ਮਕੋਕਾ’ ਦੀਆਂ ਧਾਰਾਵਾਂ ਲਗਾਈਆਂ ਹਨ।

 

Ad Position 22
No active advertisement
ਪਿਛਲੀ ਖ਼ਬਰ ਹਰਕੰਵਲ ਸਿੰਘ ਬੈਂਸ ਕਵਾਂਟਲਿਨ ਪੌਲੀਟੈਕਨਿਕ ਯੂਨੀਵਰਸਿਟੀ ਦੇ ਚਾਂਸਲਰ ਬਣੇ ਅਗਲੀ ਖ਼ਬਰ ਅਮਰੀਕਾ ਮੁੜ ਕਰ ਸਕਦਾ ਹੈ ਈਰਾਨ ’ਤੇ ਹਮਲਾ
Ad Position 24