ਅਣਪਛਾਤਿਆਂ ਨੇ ਖ਼ਾਲਿਸਤਾਨ ਸਮਰਥਕ ਰੰਧਾਵਾ ਦੇ ਘਰ ਬਾਹਰਵਾਰ ਖੜੀ ਗੱਡੀ ਨੂੰ ਲਾਈ ਅੱਗ
ਵੈਨਕੂਵਰ, 30 ਅਕਤੂਬਰ (ਮਲਕੀਤ ਸਿੰਘ)-ਸਰੀ ਸ਼ਹਿਰ ਨਾਲ ਸੰਬੰਧਿਤ ਖ਼ਾਲਿਸਤਾਨ ਸਮਰਥਕ ਅਤੇ ਇਥੋਂ ਦੇ ਇੱਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨਾਲ ਜੁੜੇ ਭਾਈ ਨਰਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਖੜ੍ਹੀ ਨਿੱਜੀ ਗੱਡੀ ਨੂੰ ਅੱਗ ਲਾ ਦਿੱਤੀ ਗਈ, ਜਦਕਿ ਸਬੰਧਤ ਬੱਸ ਉੱਤੇ ਰੰਗ ਛਿੜਕ ਕੇ ਉਸ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਇਸ ਘਟਨਾ ਦੀ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਨਿਸ਼ਾਨਾ ਬਣਾਉਣਾ ਸਿਰਫ਼ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕਾਰਵਾਈ ਨਹੀਂ, ਸਗੋਂ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਵੀ ਹੈ।
ਅਜੀਤ ਡੈਸਕ
31-10-2026