02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨਰਿੰਦਰ ਸਿੰਘ ਰੰਧਾਵਾ ਦੀ ਕਾਰ ਨੂੰ ਲਗਾਈ ਅੱਗ ਦੀ ਸਿੱਖ ਜਥੇਬੰਦੀਆਂ ਵਲੋਂ ਨਿਖੇਧੀ

ਨਿਊਯਾਰਕ, 1 ਨਵੰਬਰ (ਰਾਜੂ ਸਹਿਬਾਜ਼ਪੁਰਾ)-ਕੈਨੇਡਾ ਦੇ ਸਰੀ ਸ਼ਹਿਰ ’ਚ ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਕਾਰ ਨੂੰ ਅੱਗ ਲਾਉਣ ਤੇ ‘ਟੀਮ ਸ਼ਹੀਦ ਨਿੱਝਰ’ ਦੀ ਬੱਸ ’ਤੇ ਰੰਗ ਛਿੜਕਣ ਦੀ ਘਟਨਾ ਦੀ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਨੇ ਸਖ਼ਤ ਨਿਖੇਧੀ ਕੀਤੀ ਹੈ। ਜਥੇਬੰਦੀਆਂ ਨੇ ਕੈਨੇਡੀਅਨ ਪੁਲਿਸ ਤੋਂ ਨਿਰਪੱਖ ਜਾਂਚ ਕਰਕੇ ਹਮਲਾਵਰਾਂ ਤੇ ਉਨ੍ਹਾਂ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 02-11-2026
ਨਿਊਯਾਰਕ, 1 ਨਵੰਬਰ (ਰਾਜੂ ਸਹਿਬਾਜ਼ਪੁਰਾ)-ਕੈਨੇਡਾ ਦੇ ਸਰੀ ਸ਼ਹਿਰ ’ਚ ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਕਾਰ ਨੂੰ ਅੱਗ ਲਾਉਣ ਤੇ ‘ਟੀਮ ਸ਼ਹੀਦ ਨਿੱਝਰ’ ਦੀ ਬੱਸ ’ਤੇ ਰੰਗ ਛਿੜਕਣ ਦੀ ਘਟਨਾ ਦੀ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਨੇ ਸਖ਼ਤ ਨਿਖੇਧੀ ਕੀਤੀ ਹੈ। ਜਥੇਬੰਦੀਆਂ ਨੇ ਕੈਨੇਡੀਅਨ ਪੁਲਿਸ ਤੋਂ ਨਿਰਪੱਖ ਜਾਂਚ ਕਰਕੇ ਹਮਲਾਵਰਾਂ ਤੇ ਉਨ੍ਹਾਂ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ ਹੈ। ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਹਿੰਮਤ ਸਿੰਘ, ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਤੇ ਕਮੇਟੀ ਦੇ ਬੁਲਾਰੇ ਹਰਜਿੰਦਰ ਸਿੰਘ ਨੇ ਸਾਂਝੇ ਬਿਆਨ ’ਚ ਕਿਹਾ ਕਿ ਵਿਦੇਸ਼ਾਂ ਵਿਚ ਸਿੱਖ ਕਾਰਕੁਨਾਂ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਭਾਈਚਾਰੇ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਬਿਆਨ ਅਨੁਸਾਰ ਰੰਧਾਵਾ ਦੇ ਘਰ ਬਾਹਰ ਦੇਰ ਰਾਤ ਖੜ੍ਹੀ ਬੱਸ ’ਤੇ ਰੰਗ ਛਿੜਕਿਆ ਗਿਆ ਤੇ ਉਨ੍ਹਾਂ ਦੀ ਨਿੱਜੀ ਕਾਰ ਨੂੰ ਅੱਗ ਲਾ ਦਿੱਤੀ ਗਈ। ਆਗੂਆਂ ਨੇ ਬਰਤਾਨੀਆ ਵਿਚ ਭਾਈ ਅਵਤਾਰ ਸਿੰਘ ਖੰਡਾ ਦੀ ਮੌਤ, ਪਾਕਿਸਤਾਨ ਵਿਚ ਪਰਮਜੀਤ ਸਿੰਘ ਪੰਜਵੜ ਦੇ ਕਤਲ, ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਅਮਰੀਕਾ ਵਿਚ ਗੁਰਪਤਵੰਤ ਸਿੰਘ ਪੰਨੂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨਾਲ ਜੁੜੇ ਮਾਮਲਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਵਿਦੇਸ਼ਾਂ ਵਿਚ ਸਿੱਖ ਕਾਰਕੁਨਾਂ ’ਤੇ ਹੋ ਰਹੇ ਹਮਲਿਆਂ ਪਿੱਛੇ ਭਾਰਤੀ ਏਜੰਸੀਆਂ ਦੀ ਭੂਮਿਕਾ ਹੋਣ ਦਾ ਸ਼ੱਕ ਜਤਾਉਂਦਿਆਂ ਇਨ੍ਹਾਂ ਦੀ ਡੂੰਘਾਈ ਨਾਲ ਜਾਂਚ ਮੰਗੀ। ਉਨ੍ਹਾਂ ਕਿਹਾ ਕਿ ਧਮਕੀਆਂ ਤੇ ਹਮਲਿਆਂ ਰਾਹੀਂ ਸਿੱਖਾਂ ਦੀ ਸਵੈ-ਨਿਰਣੇ ਦੇ ਹੱਕ ਲਈ ਉੱਠ ਰਹੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਜਥੇਬੰਦੀਆਂ ਰੰਧਾਵਾ ਤੇ ਇਸ ਸੰਘਰਸ਼ ਨਾਲ ਜੁੜੇ ਸਿੱਖਾਂ ਨਾਲ ਖੜ੍ਹੀਆਂ ਹਨ। ਆਗੂਆਂ ਨੇ ਆਖਿਆ ਕਿ ਅਜਿਹੀਆਂ ਘਟਨਾਵਾਂ ਦਾ ਜਵਾਬ ਹਿੰਸਾ ਨਾਲ ਨਹੀਂ, ਸਗੋਂ ਇਕਜੁੱਟਤਾ, ਸ਼ਾਂਤਮਈ ਸੰਘਰਸ਼ ਤੇ ਵੋਟ ਦੀ ਤਾਕਤ ਨਾਲ ਦਿੱਤਾ ਜਾਵੇਗਾ। ਉਨ੍ਹਾਂ ਖ਼ਾਲਿਸਤਾਨ ਦੀ ਮੰਗ ਲਈ ਸ਼ਾਂਤਮਈ ਸੰਘਰਸ਼ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ। NY Photo ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਖੜ੍ਹੀ ਅੱਗੇ ਬੁਝਾਓ ਅਮਲੇ ਦੀ ਗੱਡੀ।
Ad Position 22
No active advertisement
ਪਿਛਲੀ ਖ਼ਬਰ ਇਟਲੀ ਦੇ ਵੈਰੋਨਾ ਵਿਖੇ ਧੂਮ - ਧਾਮ ਨਾਲ਼ ਮਨਾਇਆ ‘ ਦੀਵਾਲੀ ਦਾ ਤਿਉਹਾਰ ’ ਅਗਲੀ ਖ਼ਬਰ ਸਰੀ ਦੇ ਜੇਤੂ ਵਿਧਾਇਕਾਂ ਨੇ ਧੰਨਵਾਦ ਸਮਾਰੋਹ ਕਰਵਾਇਆ ਚੋਣ ਵਾਅਦੇ ਜਲਦੀ ਪੂਰੇ ਕੀਤੇ ਜਾਣ ਦਾ ਪ੍ਰਗਟਾਇਆ ਭਰੋਸਾ
Ad Position 24