ਗਲਾਸਗੋ ਗੁਰਦੁਆਰਾ ਸਾਹਿਬ ਵਿਖੇ ਪੰਜਾਬੀ ਭਾਸ਼ਾ ਤੇ ਸਾਹਿਤ ਬਾਰੇ ਵਿਦਿਆਰਥੀਆਂ ਦੀ ਵਰਕਸ਼ਾਪ
ਗਲਾਸਗੋ, 1 ਨਵੰਬਰ (ਹਰਜੀਤ ਸਿੰਘ ਦੁਸਾਂਝ)-ਪੰਜਾਬੀ ਸਾਹਿਤ ਸਭਾ ਗਲਾਸਗੋ ਵਲੋਂ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਗਲਾਸਗੋ ਦੇ ਪੰਜਾਬੀ ਸਕੂਲ ਦੇ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਤੇ ਸਾਹਿਤ ਬਾਰੇ ਵਰਕਸ਼ਾਪ ਕਰਵਾਈ ਗਈ। ਜਗਰੂਪ ਕੌਰ ਢਿੱਲੋਂ ਦੀ ਤਾਲਮੇਲ ਹੇਠ ਹੋਈ ਇਸ ਵਰਕਸ਼ਾਪ ਵਿਚ ਪ੍ਰਸਿੱਧ ਪੰਜਾਬੀ ਕਹਾਣੀਕਾਰ ਅਜਮੇਰ ਸਿੱਧੂ ਨੇ ਆਪਣੇ ਜੀਵਨ, ਸਾਹਿਤਕ ਸਫ਼ਰ ਤੇ ਸਿਰਜਣ ਪ੍ਰਕਿਰਿਆ ਬਾਰੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਗਲਾਸਗੋ, 1 ਨਵੰਬਰ (ਹਰਜੀਤ ਸਿੰਘ ਦੁਸਾਂਝ)-ਪੰਜਾਬੀ ਸਾਹਿਤ ਸਭਾ ਗਲਾਸਗੋ ਵਲੋਂ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਗਲਾਸਗੋ ਦੇ ਪੰਜਾਬੀ ਸਕੂਲ ਦੇ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਤੇ ਸਾਹਿਤ ਬਾਰੇ ਵਰਕਸ਼ਾਪ ਕਰਵਾਈ ਗਈ। ਜਗਰੂਪ ਕੌਰ ਢਿੱਲੋਂ ਦੀ ਤਾਲਮੇਲ ਹੇਠ ਹੋਈ ਇਸ ਵਰਕਸ਼ਾਪ ਵਿਚ ਪ੍ਰਸਿੱਧ ਪੰਜਾਬੀ ਕਹਾਣੀਕਾਰ ਅਜਮੇਰ ਸਿੱਧੂ ਨੇ ਆਪਣੇ ਜੀਵਨ, ਸਾਹਿਤਕ ਸਫ਼ਰ ਤੇ ਸਿਰਜਣ ਪ੍ਰਕਿਰਿਆ ਬਾਰੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਸਭਾ ਵਲੋਂ ਅਮਨਦੀਪ ਸਿੰਘ, ਤਰਲੋਚਨ ਮੁਠੱਡਾ ਅਤੇ ਦੀਪਇੰਦਰ ਕੌਰ ਨੇ ਵੀ ਸ਼ਮੂਲੀਅਤ ਕੀਤੀ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ, ਸਾਹਿਤ, ਜੀਵਨ ਅਨੁਭਵਾਂ, ਲਿਖਣ ਦੀ ਸ਼ੁਰੂਆਤ ਤੇ ਲਿਖਣ ਦੇ ਢੰਗਾਂ ਬਾਰੇ ਅਹਿਮ ਸਵਾਲ ਪੁੱਛੇ। ਉਨ੍ਹਾਂ ਨੇ 1947 ਦੀ ਵੰਡ ਦੌਰਾਨ ਹੋਏ ਕਤਲੇਆਮ ਤੇ 1984 ਦੇ ਸਿੱਖ ਕਤਲੇਆਮ ਨਾਲ ਸੰਬੰਧਿਤ ਵਿਸ਼ਿਆਂ ਬਾਰੇ ਵੀ ਜਾਣਨ ਵਿਚ ਦਿਲਚਸਪੀ ਦਿਖਾਈ। ਅਜਮੇਰ ਸਿੱਧੂ ਨੇ ਸਕਾਟਲੈਂਡ ਦੇ ਜੰਮਪਲ ਇਨ੍ਹਾਂ ਵਿਦਿਆਰਥੀਆਂ ਦੀ ਵਿਸ਼ੇ ਨਾਲ ਜੁੜੇ ਤਿੱਖੇ ਤੇ ਅਰਥਪੂਰਨ ਸਵਾਲ ਪੁੱਛਣ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਗੱਲਬਾਤ ਵਿੱਚੋਂ ਪੰਜਾਬੀ ਭਾਸ਼ਾ, ਸੱਭਿਆਚਾਰ, ਇਤਿਹਾਸ ਅਤੇ ਰਾਜਸੀ ਮਸਲਿਆਂ ਬਾਰੇ ਚੰਗੀ ਸੂਝ ਝਲਕਦੀ ਹੈ। ਉਨ੍ਹਾਂ ਇਸ ਦਾ ਸਿਹਰਾ ਵਿਦਿਆਰਥੀਆਂ ਦੇ ਅਧਿਆਪਕਾਂ ਨੂੰ ਦਿੰਦਿਆਂ ਮਾਂ ਬੋਲੀ ਅਤੇ ਵਿਰਸੇ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਸਭਾ ਦੇ ਪ੍ਰਧਾਨ ਦਲਜੀਤ ਸਿੰਘ ਦਿਲਬਰ, ਸਕੱਤਰ ਅਮਨਦੀਪ ਸਿੰਘ, ਹਰਜੀਤ ਸਿੰਘ ਦੁਸਾਂਝ, ਦਿਲਬਾਗ ਸਿੰਘ ਸੰਧੂ, ਤਰਲੋਚਨ ਮੁਠੱਡਾ, ਦਿਲਾਵਰ ਸਿੰਘ, ਦੀਪਇੰਦਰ ਕੌਰ, ਕਮਲਜੀਤ ਮਿਨਹਾਸ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੱਖਣ ਸਿੰਘ, ਵਿੱਤ ਸਕੱਤਰ ਜਿੰਦੀ ਔਜਲਾ, ਰੇਡੀਓ ਆਵਾਜ਼ ਦੇ ਡਾਇਰੈਕਟਰ ਚਰਨਜੀਤ ਸਿੰਘ ਸੰਘਾ, ਬੱਬੂ ਮੁਠੱਡਾ, ਕਮਲ ਦੁਸਾਂਝ, ਜਗਤਾਰ ਕੌਰ ਸੰਘਾ ਅਤੇ ਜਤਿੰਦਰ ਕੌਰ ਸੰਧੂ ਨੇ ਅਜਮੇਰ ਸਿੱਧੂ ਦਾ ਆਦਰ-ਮਾਣ ਕੀਤਾ। ਸਿੱਧੂ ਨੇ ਮਿਲੇ ਸਨੇਹ ਅਤੇ ਸਤਿਕਾਰ ਲਈ ਪੰਜਾਬੀ ਸਾਹਿਤ ਸਭਾ, ਗੁਰਦੁਆਰਾ ਪ੍ਰਬੰਧਕਾਂ ਅਤੇ ਪਰਿਵਾਰਾਂ ਦਾ ਧੰਨਵਾਦ ਕੀਤਾ।