04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਾਸ਼ਿੰਗਟਨ ’ ਚ ਗੋਲੀਬਾਰੀ ਦੌਰਾਨ ਸ਼ੱਕੀ ਸਮੇਤ ਤਿੰਨ ਮੌਤਾਂ

ਨਿਊਯਾਰਕ, 4 ਨਵੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਦੇ ਵਾਸ਼ਿੰਗਟਨ ਸੂਬੇ ਦੀ ਸਪੋਕੇਨ ਕਾਊਂਟੀ ਵਿਚ ਇਕ ਘਰ ’ਚ ਹੋਈ ਗੋਲੀਬਾਰੀ ਅਤੇ ਮਗਰੋਂ ਪੁਲਿਸ ਨਾਲ ਚੱਲੀਆਂ ਗੋਲੀਆਂ ਦੌਰਾਨ ਸ਼ੱਕੀ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਵਿਸ਼ੇਸ਼ ਪੁਲਿਸ ਦਸਤੇ ਦੇ ਦੋ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ।

Ad Position 21
No active advertisement
ਅਜੀਤ ਡੈਸਕ 05-11-2026
ਨਿਊਯਾਰਕ, 4 ਨਵੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਦੇ ਵਾਸ਼ਿੰਗਟਨ ਸੂਬੇ ਦੀ ਸਪੋਕੇਨ ਕਾਊਂਟੀ ਵਿਚ ਇਕ ਘਰ ’ਚ ਹੋਈ ਗੋਲੀਬਾਰੀ ਅਤੇ ਮਗਰੋਂ ਪੁਲਿਸ ਨਾਲ ਚੱਲੀਆਂ ਗੋਲੀਆਂ ਦੌਰਾਨ ਸ਼ੱਕੀ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਵਿਸ਼ੇਸ਼ ਪੁਲਿਸ ਦਸਤੇ ਦੇ ਦੋ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਮੁਤਾਬਿਕ ਦੁਪਹਿਰ ਕਰੀਬ ਢਾਈ ਵਜੇ ਇਕ ਔਰਤ ਨੇ ਆਪਣੇ ਗੁਆਂਢੀ ਨੂੰ ਦੱਸਿਆ ਕਿ ਉਸ ਦੇ ਭਰਾ ਨੇ ਉਸ ਨੂੰ ਗੋਲੀ ਮਾਰੀ ਹੈ। ਸੂਚਨਾ ਮਿਲਣ ’ਤੇ ਪੁਲਿਸ ਘਰ ਪਹੁੰਚੀ। ਜਾਂਚ ਦੌਰਾਨ ਪਤਾ ਲੱਗਾ ਕਿ ਸ਼ੱਕੀ ਖ਼ਿਲਾਫ਼ ਗੰਭੀਰ ਅਪਰਾਧ ਦੇ ਮਾਮਲੇ ਵਿਚ ਪਹਿਲਾਂ ਹੀ ਗ੍ਰਿਫ਼ਤਾਰੀ ਵਾਰੰਟ ਜਾਰੀ ਸੀ ਅਤੇ ਅੰਦਰ ਹੋਰ ਪੀੜਤ ਵੀ ਹੋ ਸਕਦੇ ਹਨ। ਜਦੋਂ ਵਿਸ਼ੇਸ਼ ਦਸਤੇ ਦੇ ਮੁਲਾਜ਼ਮਾਂ ਨੇ ਦਰਵਾਜ਼ਾ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਉੱਤੇ ਗੋਲੀਆਂ ਚਲਾਈਆਂ ਗਈਆਂ। ਹੋਰ ਪੁਲਿਸ ਮੁਲਾਜ਼ਮਾਂ ਨੇ ਜਵਾਬੀ ਗੋਲੀਬਾਰੀ ਕਰਦਿਆਂ ਜ਼ਖ਼ਮੀ ਸਾਥੀਆਂ ਨੂੰ ਸੁਰੱਖਿਅਤ ਥਾਂ ਪਹੁੰਚਾਇਆ। ਬਾਅਦ ਵਿਚ ਇਕ ਵਿਅਕਤੀ ਘਰ ਅੰਦਰ ਅਤੇ ਦੂਜਾ ਵਿਹੜੇ ਵਿਚ ਮ੍ਰਿਤਕ ਮਿਲਿਆ। ਸ਼ੱਕੀ ਦੀ ਵੀ ਮੌਤ ਹੋ ਗਈ। ਜ਼ਖ਼ਮੀ ਔਰਤ ਨੂੰ ਵੀ ਹਸਪਤਾਲ ਲਿਜਾਇਆ ਗਿਆ ਹੈ। ਮ੍ਰਿਤਕਾਂ ਅਤੇ ਸ਼ੱਕੀ ਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਗਈ। ਪੁਲਿਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬੀਰਭੂਮ ਵਿਖੇ ਮਿੱਟੀ ਦੇ ਦੀਵੇ ਬਣਾਉਂਦਾ ਹੋਇਆ ਇਕ ਕਾਰੀਗਰ। ਅਗਲੀ ਖ਼ਬਰ ਵਾਲਮਾਰਟ ’ ਚ ਲੜਕੀ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24