ਦੀਵਾਲੀ ਮੌਕੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਵਲੋਂ ਸ਼ੁੱਭਕਾਮਨਾਵਾਂ
ਮੈਲਬੌਰਨ, 6 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਦੀਵਾਲੀ ਦੇ ਤਿਉਹਾਰ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਆਪਣੇ ਅਧਿਕਾਰਤ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀ, ਏਕਤਾ ਤੇ ਸੱਚ ਦੀ ਜਿੱਤ ਦਾ ਤਿਉਹਾਰ ਹੈ।
ਮੈਲਬੌਰਨ, 6 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਦੀਵਾਲੀ ਦੇ ਤਿਉਹਾਰ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਆਪਣੇ ਅਧਿਕਾਰਤ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀ, ਏਕਤਾ ਤੇ ਸੱਚ ਦੀ ਜਿੱਤ ਦਾ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਭਾਰਤੀ ਭਾਈਚਾਰੇ ਦੀਆਂ ਸੱਭਿਆਚਾਰਕ ਅਤੇ ਧਾਰਮਿਕ ਪਰੰਪਰਾਵਾਂ ਨਾਲ ਡੂੰਘਾ ਜੁੜਿਆ ਹੋਇਆ ਹੈ। ਪ੍ਰਧਾਨ ਮੰਤਰੀ ਨੇ ਦੀਵਾਲੀ ਮਨਾ ਰਹੇ ਸਾਰੇ ਲੋਕਾਂ ਨੂੰ ਖੁਸ਼ਹਾਲੀ, ਸ਼ਾਂਤੀ ਤੇ ਚੜ੍ਹਦੀ ਕਲਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਧਾਨ ਮੰਤਰੀ ਨੇ ਆਸਟਰੇਲੀਆ ਦੀ ਤਰੱਕੀ ’ਚ ਭਾਰਤੀਆਂ ਵਲੋਂ ਪਾਏ ਜਾ ਰਹੇ ਯੋਗਦਾਨ ਦਾ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ।