08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗਾਖਲ ਪਰਿਵਾਰ ਨਨਕਾਣਾ ਸਾਹਿਬ ਵਿਖੇ ਪੀਣ ਵਾਲੇ ਪਾਣੀ ਦੀ ਕਰੇਗਾ ਸੇਵਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਕੀਤੀ ਜਾ ਰਹੀ ਸੇਵਾ-ਅਮੋਲਕ ਸਿੰਘ ਗਾਖਲ

ਸਾਨ ਫਰਾਂਸਿਸਕੋ, 9 ਨਵੰਬਰ (ਐੱਸ. ਅਸ਼ੋਕ ਭੌਰਾ)-ਗਾਖਲ ਗਰੁੱਪ ਯੂ.

Ad Position 21
No active advertisement
ਅਜੀਤ ਡੈਸਕ 10-11-2026
ਸਾਨ ਫਰਾਂਸਿਸਕੋ, 9 ਨਵੰਬਰ (ਐੱਸ.ਅਸ਼ੋਕ ਭੌਰਾ)-ਗਾਖਲ ਗਰੁੱਪ ਯੂ.ਐੱਸ.ਏ. ਦੇ ਚੇਅਰਮੈਨ ਅਮੋਲਕ ਸਿੰਘ ਗਾਖਲ ਨੇ ਦੱਸਿਆ ਕਿ ਗਾਖਲ ਪਰਿਵਾਰ (ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਤੇ ਇਕਬਾਲ ਸਿੰਘ ਗਾਖਲ) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਹੋਰ ਸਾਰੇ ਗੁਰੂਘਰਾਂ ਵਿਚ ਹੋਣ ਵਾਲੇ ਧਾਰਮਿਕ ਸਮਾਗਮਾਂ ਵਿਚ ਦੇਸ਼ ਵਿਦੇਸ਼ ਤੋਂ ਪੁੱਜਣ ਵਾਲੀ ਸੰਗਤ ਦੀ 70 ਹਜ਼ਾਰ ਪਾਣੀ ਦੀਆਂ ਬੋਤਲਾਂ ਨਾਲ ਸੇਵਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਹ ਸਮੁੱਚੀ ਦੁਨੀਆਂ ’ਚ ਵਸਦੇ ਭਾਈਚਾਰੇ ਨੂੰ ਹੱਥ ਜੋੜ ਕੇ ਬੇਨਤੀ ਕਰਦੇ ਹਨ ਕਿ ਇਸ ਵਾਰ 22, 23, 24 ਨਵੰਬਰ 2026 ਨੂੰ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਵਿਚ ਸ਼ਾਮਿਲ ਜ਼ਰੂਰ ਹੋਇਆ ਜਾਵੇ। ਉਹਨਾਂ ਕਿਹਾ ਕਿ ਸਮੂਹ ਪ੍ਰਵਾਸੀ ਵੀਰਾਂ ਭੈਣਾਂ ਨੂੰ ਚਾਹੀਦਾ ਹੈ ਕਿ ਉਹ ਖੁਦ ਪਾਕਿਸਤਾਨ ਜਾ ਕੇ ਗੁਰੂਘਰਾਂ ਦੇ ਦਰਸ਼ਨ ਕਰਨ ਤੇ ਗੁਰੂਘਰਾਂ ਦੀ ਆਰਥਿਕ ਮਦਦ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਦੇ ਗੁਰੂਘਰਾਂ ਵਿਚ ਕੀਤੀ ਜਾ ਰਹੀ ਪਾਣੀ ਤੇ ਲੰਗਰ ਦੀ ਸੇਵਾ ਬਾਰੇ ਬੋਲਦਿਆਂ ਅਮੋਲਕ ਸਿੰਘ ਗਾਖਲ ਨੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਉਹਨਾਂ ਦੇ ਪਰਿਵਾਰ ਤੋਂ ਅਜਿਹੀ ਸੇਵਾ ਹਮੇਸ਼ਾ ਹੀ ਲੈਂਦੇ ਰਹਿਣ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੇ ਜਸ਼ਨਾਂ ਦੌਰਾਨ ਹੰਗਾਮਾ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24