ਦੀਵਾਲੀ ਦੇ ਜਸ਼ਨਾਂ ਦੌਰਾਨ ਹੰਗਾਮਾ
ਵਾਸ਼ਿੰਗਟਨ, 9 ਨਵੰਬਰ (ਪੀ. ਟੀ.
ਵਾਸ਼ਿੰਗਟਨ, 9 ਨਵੰਬਰ (ਪੀ.ਟੀ.ਆਈ.)-ਜੇਕ ਲੈਂਗ ਦੀ ਅਗਵਾਈ ਹੇਠ ਕੁਝ ਕਾਰਕੁਨਾਂ ਨੇ ਅਮਰੀਕਾ ਦੇ ਸਿਆਟਲ ਸ਼ਹਿਰ ’ਚ ਹੋ ਰਹੇ ਦੀਵਾਲੀ ਦੇ ਜਸ਼ਨਾਂ ਵਿਚ ਜ਼ਬਰਦਸਤੀ ਦਾਖਲ ਹੋ ਕੇ ਹੰਗਾਮਾ ਕੀਤਾ। ਉਹ ਆਪਣੇ ਹੱਥਾਂ ’ਚ ਅਜਿਹੇ ਪੋਸਟਰ ਫੜੇ ਹੋਏ ਸਨ, ਜਿਨ੍ਹਾਂ ਉੱਤੇ ਸਾਰੇ ਭਾਰਤੀਆਂ ਨੂੰ ਦੇਸ਼ ਵਿਚੋਂ ਕੱਢਣ ਦੀ ਮੰਗ ਕੀਤੀ ਗਈ ਸੀ। ਇਸ ਘਟਨਾ ਦੀ ਅਮਰੀਕੀ ਸੰਸਦ ਮੈਂਬਰਾਂ ਅਤੇ ਭਾਈਚਾਰੇ ਦੇ ਆਗੂਆਂ ਨੇ ਤੁਰੰਤ ਨਿੰਦਾ ਕੀਤੀ। ਦੀਵਾਲੀ ਦੇ ਜਸ਼ਨਾਂ ਦੌਰਾਨ ਹੋਏ ਇਸ ਹੰਗਾਮੇ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਗਈਆਂ। ਕੁਝ ਸਮੇਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਇਨ੍ਹਾਂ ਕਾਰਕੁਨਾਂ ਨੂੰ ਦੀਵਾਲੀ ਸਮਾਗਮ ਵਾਲੀ ਥਾਂ ਤੋਂ ਬਾਹਰ ਕੱਢ ਦਿੱਤਾ।