10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕੈਲਗਰੀ ’ਚ ਬੰਦੀ ਛੋੜ ਦਿਵਸ ਮਨਾਇਆ ਅਲਬਰਟਾ ਦੀ ਮੁੱਖ ਮੰਤਰੀ ਡੈਨੀਅਲ ਸਮਿੱਥ ਨੇ ਸਿੱਖ ਜਗਤ ਨੂੰ ਦਿੱਤੀ ਵਧਾਈ

ਕੈਲਗਰੀ, 9 ਨਵੰਬਰ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਬੰਦੀ ਛੋੜ ਦਿਵਸ ਤੇ ਦਿਵਾਲੀ ਦਾ ਤਿਉਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ| ਸਵੇਰ ਤੋਂ ਹੀ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਲੱਗ ਪਈ। ਨਿੱਤਨੇਮ ਤੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ| ਸਵੇਰ ਦੇ ਦੀਵਾਨਾਂ ਦੀ ਸ਼ੁਰੂਆਤ ਆਸਾ ਦੀ ਵਾਰ ਦੇ ਕੀਰਤਨ ਨਾਲ ਕੈਲਗਰੀ ਯੂਥ ਦੇ ਬੱਚਿਆ ਵਲੋਂ ਕੀਤੀ ਗਈ| ਸਾਰਾ ਦਿਨ ਸਜਾਏ ਦੀਵਾਨ ਵਿਚ ਸੁਖਵਿੰਦਰ ਸਿੰਘ, ਭਾਈ ਸੁਖਦੀਪ ਸਿੰਘ, ਗਿਆਨੀ ਬਲਬੀਰ ਸਿੰਘ, ਭਾਈ ਜੋਗਾ ਸਿੰਘ ਕਵੀਸ਼ਰ, ਭਾਈ ਸਤਿੰਦਰ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਵਿਕਰਮਜੀਤ ਸਿੰਘ ਤੇ ਸ਼ਾਮ ਦੇ ਦੀਵਾਨਾਂ ਸਮੇਂ ਸਮੂਹ ਕੀਰਤਨੀ ਜਥਿਆ ਵਲੋਂ ਕੀਰਤਨ ਸੰਗਤ ਨੂੰ ਸਰਵਣ ਕਰਵਾਇਆ ਗਿਆ| ਇਸ ਸਮੇਂ ਭਾਈ ਦਲਜੀਤ ਸਿੰਘ ਢਿੱਲੋਂ ਧੀਰੋਵਾਲ ਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਗਰੇਵਾਲ ਹੁਰਾਂ ਸੰਗਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਲੋੜ ਹੈ ਦੀਵਾਲੀ ਤੇ ਦੀਵੇ ਜਗਾਉਣ ਸਮੇਂ ਆਪਣੇ ਮਨ ਅੰਦਰ ਦਾ ਦੀਵਾ ਵੀ ਜਗਾਉਣ ਦੀ ਤਾਂ ਜੋ ਗੁਰੂ ਸਾਹਿਬ ਵਲੋਂ ਦੱਸੇ ਹੋਏ ਪੂਰਨਿਆ ’ਤੇ ਚੱਲ ਸਕੀਏ| ਅਲਬਰਟਾ ਦੀ ਪ੍ਰੀਮੀਅਰ (ਮੁੱਖ ਮੰਤਰੀ) ਡੈਨੀਅਲ ਸਮਿੱਥ ਵਲੋਂ ਵੀ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ।

Ad Position 21
No active advertisement
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਬੰਦੀ ਛੋੜ ਦਿਵਸ ਮੌਕੇ ਭਾਈ ਜੋਗਿੰਦਰ ਸਿੰਘ ਰਿਆੜ ਕੀਰਤਨ ਕਰਦੇ ਹੋਏ| ਤਸਵੀਰ-ਜਸਜੀਤ ਸਿੰਘ ਧਾਮੀ 10-11-2026
ਕੈਲਗਰੀ, 9 ਨਵੰਬਰ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਬੰਦੀ ਛੋੜ ਦਿਵਸ ਤੇ ਦਿਵਾਲੀ ਦਾ ਤਿਉਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ| ਸਵੇਰ ਤੋਂ ਹੀ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਲੱਗ ਪਈ। ਨਿੱਤਨੇਮ ਤੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ| ਸਵੇਰ ਦੇ ਦੀਵਾਨਾਂ ਦੀ ਸ਼ੁਰੂਆਤ ਆਸਾ ਦੀ ਵਾਰ ਦੇ ਕੀਰਤਨ ਨਾਲ ਕੈਲਗਰੀ ਯੂਥ ਦੇ ਬੱਚਿਆ ਵਲੋਂ ਕੀਤੀ ਗਈ| ਸਾਰਾ ਦਿਨ ਸਜਾਏ ਦੀਵਾਨ ਵਿਚ ਸੁਖਵਿੰਦਰ ਸਿੰਘ, ਭਾਈ ਸੁਖਦੀਪ ਸਿੰਘ, ਗਿਆਨੀ ਬਲਬੀਰ ਸਿੰਘ, ਭਾਈ ਜੋਗਾ ਸਿੰਘ ਕਵੀਸ਼ਰ, ਭਾਈ ਸਤਿੰਦਰ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਵਿਕਰਮਜੀਤ ਸਿੰਘ ਤੇ ਸ਼ਾਮ ਦੇ ਦੀਵਾਨਾਂ ਸਮੇਂ ਸਮੂਹ ਕੀਰਤਨੀ ਜਥਿਆ ਵਲੋਂ ਕੀਰਤਨ ਸੰਗਤ ਨੂੰ ਸਰਵਣ ਕਰਵਾਇਆ ਗਿਆ| ਇਸ ਸਮੇਂ ਭਾਈ ਦਲਜੀਤ ਸਿੰਘ ਢਿੱਲੋਂ ਧੀਰੋਵਾਲ ਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਗਰੇਵਾਲ ਹੁਰਾਂ ਸੰਗਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਲੋੜ ਹੈ ਦੀਵਾਲੀ ਤੇ ਦੀਵੇ ਜਗਾਉਣ ਸਮੇਂ ਆਪਣੇ ਮਨ ਅੰਦਰ ਦਾ ਦੀਵਾ ਵੀ ਜਗਾਉਣ ਦੀ ਤਾਂ ਜੋ ਗੁਰੂ ਸਾਹਿਬ ਵਲੋਂ ਦੱਸੇ ਹੋਏ ਪੂਰਨਿਆ ’ਤੇ ਚੱਲ ਸਕੀਏ| ਅਲਬਰਟਾ ਦੀ ਪ੍ਰੀਮੀਅਰ (ਮੁੱਖ ਮੰਤਰੀ) ਡੈਨੀਅਲ ਸਮਿੱਥ ਵਲੋਂ ਵੀ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ। ਸਾਰਾ ਦਿਨ ਚੱਲੇ ਦੀਵਾਨਾਂ ਸਮੇਂ ਸਟੇਜ ਸਕੱਤਰ ਦੀ ਸੇਵਾ ਭਾਈ ਦਲਜੀਤ ਸਿੰਘ ਢਿੱਲੋ ਧੀਰੋਵਾਲ ਅਤੇ ਭਾਈ ਅਰਵਿੰਦਰ ਸਿੰਘ ਖਾਲਸਾ ਹੁਰਾਂ ਨਿਭਾਈ| ਇਸੇ ਤਰ੍ਹਾਂ ਕੈਲਗਰੀ ਦੇ ਹੋਰ ਗੁਰੂ ਘਰਾਂ ਵਿਚ ਵੀ ਦਿਵਾਲੀ ਅਤੇ ਬੰਦੀਛੋੜ ਦਿਵਸ ਮਨਾਇਆ ਗਿਆ| ਕੈਲਗਰੀ ਨਗਰ ਕੌਸਲ ਵਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਕ ਇਸ ਵਾਰ ਕੈਲਗਰੀ ਸ਼ਹਿਰ ਵਿਚ ਪਟਾਕੇ ਤੇ ਆਤਿਸ਼ਬਾਜੀ ਨਹੀ ਕੀਤੀ ਗਈ ਅਤੇ ਇਸ ਦੀ ਉਲੰਘਣਾ ਕਰਨ ’ਤੇ ਭਾਰੀ ਜੁਰਮਾਨੇ ਤੈਅ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਡਾ . ਨਰਿੰਦਰ ਸਿੰਘ ਕਪਾਨੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਿਡਨੀ ਵਿਚ ਪ੍ਰਦਰਸ਼ਨੀ ਅਗਲੀ ਖ਼ਬਰ ਹੈਗਸੈਥ ਖ਼ਿਲਾਫ਼ ਮਹਾਂਦੋਸ਼ ਮਤੇ ਲਈ ਥਾਮਸ ਮੈਸੀ ਨੂੰ ਮਿਲਿਆ ਜੈਫ਼ਰੀਜ਼ ਦਾ ਸਾਥ
Ad Position 24