ਐਡਿਨਬਰਾ ਦੇ ਯਾਦਗਾਰੀ ਸਮਾਗਮ ’ ਚ ਵਿਸ਼ਵ ਜੰਗਾਂ ’ ਚ ਭਾਰਤ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ
ਗਲਾਸਗੋ, 9 ਨਵੰਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੀ ਰਾਜਧਾਨੀ ਐਡਿਨਬਰਾ ਵਿਖੇ ਹੋਏ ਯਾਦਗਾਰੀ ਐਤਵਾਰ ਦੇ ਸਮਾਗਮ ਦੌਰਾਨ ਭਾਰਤੀ ਕੌਂਸਲ ਜਨਰਲ ਸਿਧਾਰਥ ਮਲਿਕ ਨੇ ਭਾਰਤ ਵਲੋਂ ਪੌਪੀ ਫੁੱਲਾਂ ਦਾ ਚੱਕਰ ਭੇਟ ਕਰਕੇ ਬ੍ਰਿਟਿਸ਼ ਫੌਜ ਵਿਚ ਸੇਵਾ ਨਿਭਾਉਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੌਰਾਨ ਸ਼ਹੀਦ ਹੋਏ ਭਾਰਤੀ ਸੈਨਿਕਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ ਗਿਆ।
ਗਲਾਸਗੋ, 9 ਨਵੰਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੀ ਰਾਜਧਾਨੀ ਐਡਿਨਬਰਾ ਵਿਖੇ ਹੋਏ ਯਾਦਗਾਰੀ ਐਤਵਾਰ ਦੇ ਸਮਾਗਮ ਦੌਰਾਨ ਭਾਰਤੀ ਕੌਂਸਲ ਜਨਰਲ ਸਿਧਾਰਥ ਮਲਿਕ ਨੇ ਭਾਰਤ ਵਲੋਂ ਪੌਪੀ ਫੁੱਲਾਂ ਦਾ ਚੱਕਰ ਭੇਟ ਕਰਕੇ ਬ੍ਰਿਟਿਸ਼ ਫੌਜ ਵਿਚ ਸੇਵਾ ਨਿਭਾਉਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੌਰਾਨ ਸ਼ਹੀਦ ਹੋਏ ਭਾਰਤੀ ਸੈਨਿਕਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ ਗਿਆ। ਕੌਂਸਲੇਟ ਨੇ ਆਪਣੇ ਸੁਨੇਹੇ ਵਿਚ ਕਿਹਾ ਕਿ ਸੇਵਾ ਦੌਰਾਨ ਜਾਨਾਂ ਵਾਰਨ ਵਾਲੇ ਸਾਰੇ ਸੈਨਿਕਾਂ ਦੀ ਹਿੰਮਤ ਤੇ ਕੁਰਬਾਨੀ ਨੂੰ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਿਜਦਾ ਕਰਦਿਆਂ ਅਮਨ ਪ੍ਰਤੀ ਸਾਂਝੀ ਵਚਨਬੱਧਤਾ ਨੂੰ ਵੀ ਦੁਹਰਾਇਆ ਗਿਆ। ਕੌਂਸਲੇਟ ਨੇ ਸੁਨੇਹਾ ਦਿੱਤਾ ਕਿ ਇਨ੍ਹਾਂ ਸੈਨਿਕਾਂ ਦੀ ਬਹਾਦਰੀ ਅਤੇ ਬਲੀਦਾਨ ਨੂੰ ਕਦੇ ਭੁਲਾਇਆ ਨਹੀਂ ਜਾਣਾ ਚਾਹੀਦਾ।