ਗਲਾਸਗੋ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ
ਗਲਾਸਗੋ, 9 ਨਵੰਬਰ (ਹਰਜੀਤ ਸਿੰਘ ਦੁਸਾਂਝ)-ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਤੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ।
ਗਲਾਸਗੋ, 9 ਨਵੰਬਰ (ਹਰਜੀਤ ਸਿੰਘ ਦੁਸਾਂਝ)-ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਤੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ। ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਭਾਈ ਜਗਦੀਸ਼ ਸਿੰਘ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਭਾਈ ਅਮਰੀਕ ਸਿੰਘ ਦੇ ਜਥੇ ਨੇ ਕੀਰਤਨ ਦੀ ਸੇਵਾ ਨਿਭਾਈ। ਸਵੇਰ ਤੋਂ ਦੇਰ ਸ਼ਾਮ ਤੱਕ ਵੱਡੀ ਗਿਣਤੀ ’ਚ ਸੰਗਤ ਗੁਰੂਘਰਾਂ ਵਿਖੇ ਨਤਮਸਤਕ ਹੋਈਆਂ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ’ਤੇ ਕੀਤੀ ਗਈ ਦੀਪਮਾਲਾ ਰਾਤ ਸਮੇਂ ਅਲੌਕਿਕ ਦ੍ਰਿਸ਼ ਪੇਸ਼ ਕਰ ਰਹੀ ਸੀ। ਸੰਗਤ ਨੇ ਦੀਵੇ ਤੇ ਮੋਮਬੱਤੀਆਂ ਜਗਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਰਾਤ ਦੇ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਆਤਿਸ਼ਬਾਜ਼ੀ ਵੀ ਕੀਤੀ ਗਈ, ਜਿਸ ਨਾਲ ਅਸਮਾਨ ਰੰਗੀਨ ਰੌਸ਼ਨੀਆਂ ਨਾਲ ਚਮਕ ਉੱਠਿਆ ਅਤੇ ਤਿਉਹਾਰ ਦੀ ਰੌਣਕ ਹੋਰ ਵਧ ਗਈ। Glasgo Pic (6) , (10)