10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਰਿਚਮੰਡ ਹਿੱਲ ’ਚ ਬੰਦੀ ਛੋੜ ਦਿਵਸ ਮੌਕੇ ਸ਼ਹੀਦੀ ਗੈਲਰੀ ’ਚ ਸਜਾਈ ਭਾਈ ਪਰਵਿੰਦਰ ਸਿੰਘ ‘ਝੋਟਾ’ ਦੀ ਤਸਵੀਰ

ਨਿਊਯਾਰਕ, 10 ਨਵੰਬਰ (ਰਾਜੂ ਸ਼ਹਿਬਾਜ਼ਪੁਰਾ)-ਰਿਚਮੰਡ ਹਿੱਲ ਦੇ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਵਿਖੇ ਐਤਵਾਰ ਨੂੰ ਬੰਦੀ ਛੋੜ ਦਿਵਸ ਮਨਾਇਆ ਗਿਆ ਅਤੇ ਪੰਥਕ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥਕ ਜਥੇਬੰਦੀਆਂ ਵਲੋਂ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ਼ਹੀਦੀ ਗੈਲਰੀ ਵਿੱਚ ਸਜਾਈ ਗਈ।

Ad Position 21
No active advertisement
ਰਿਚਮੰਡ ਹਿੱਲ ’ਚ ਬੰਦੀ ਛੋੜ ਦਿਵਸ ਮੌਕੇ ਸ਼ਹੀਦੀ ਗੈਲਰੀ ’ਚ ਸਜਾਈ ਭਾਈ ਪਰਵਿੰਦਰ ਸਿੰਘ ‘ਝੋਟਾ’ ਦੀ ਤਸਵੀਰ 11-11-2026

ਨਿਊਯਾਰਕ, 10 ਨਵੰਬਰ (ਰਾਜੂ ਸ਼ਹਿਬਾਜ਼ਪੁਰਾ)-ਰਿਚਮੰਡ ਹਿੱਲ ਦੇ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਵਿਖੇ ਐਤਵਾਰ ਨੂੰ ਬੰਦੀ ਛੋੜ ਦਿਵਸ ਮਨਾਇਆ ਗਿਆ ਅਤੇ ਪੰਥਕ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥਕ ਜਥੇਬੰਦੀਆਂ ਵਲੋਂ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ਼ਹੀਦੀ ਗੈਲਰੀ ਵਿੱਚ ਸਜਾਈ ਗਈ। ਸਮਾਗਮ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ। ਸਵੇਰੇ ਸਾਢੇ ਨੌਂ ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮਗਰੋਂ ਸਾਰਾ ਦਿਨ ਦੀਵਾਨ ਸਜੇ, ਜਿਨ੍ਹਾਂ ਵਿੱਚ ਗੁਰਬਾਣੀ ਕੀਰਤਨ, ਕਥਾ ਅਤੇ ਪੰਥਕ ਵਿਚਾਰਾਂ ਦੀ ਸਾਂਝ ਪਾਈ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਧਰਮਵੀਰ ਸਿੰਘ ਨੇ ਬੰਦੀ ਛੋੜ ਦਿਵਸ ਦਾ ਇਤਿਹਾਸ ਸਾਂਝਾ ਕਰਦਿਆਂ ਦੱਸਿਆ ਕਿ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਦੀ ਰਿਹਾਈ ਕਰਵਾਈ ਸੀ। ਉਨ੍ਹਾਂ ਨੇ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਇਤਿਹਾਸ ਅਤੇ ਕੌਮ ਦੀ ਚੜ੍ਹਦੀ ਕਲਾ ਬਾਰੇ ਵੀ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਤਿੰਦਰ ਸਿੰਘ ਬੋਪਾਰਾਏ ਨੇ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਅਤੇ ਉਨ੍ਹਾਂ ਦੇ ਪੂਰਨਿਆਂ ’ਤੇ ਚੱਲਣਾ ਸਿੱਖ ਕੌਮ ਦਾ ਫ਼ਰਜ਼ ਹੈ। ਉਨ੍ਹਾਂ ਨੇ ਪੰਥਕ ਸਮਾਗਮਾਂ ਲਈ ਜਥੇਬੰਦੀਆਂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਅੱਗੇ ਵੀ ਸਹਿਯੋਗ ਦਾ ਭਰੋਸਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਨਵੀਨਰ ਬੂਟਾ ਸਿੰਘ ਖੜੌਦ ਨੇ 1947 ਤੋਂ ਬਾਅਦ ਸਿੱਖਾਂ ਨੂੰ ਦਰਪੇਸ਼ ਸਿਆਸੀ ਹਾਲਾਤ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਹਮਲੇ ਅਤੇ ਨਵੰਬਰ 1984 ਵਿੱਚ ਦਿੱਲੀ ਸਮੇਤ ਹੋਰਨਾਂ ਥਾਵਾਂ ’ਤੇ ਹੋਏ ਸਿੱਖ ਕਤਲੇਆਮ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੂੰ ਵੀ ਯਾਦ ਕੀਤਾ। ਸਿੱਖਸ ਫ਼ਾਰ ਜਸਟਿਸ ਦੇ ਅਵਤਾਰ ਸਿੰਘ ਪੰਨੂ ਨੇ ਕਿਹਾ ਕਿ ਪੰਜਾਬ ਦੀ ਆਜ਼ਾਦੀ ਲਈ ਚੱਲ ਰਹੀ ਰਾਇਸ਼ੁਮਾਰੀ ਮੁਹਿੰਮ ਵਿੱਚ ਦੁਨੀਆ ਭਰ ਤੋਂ ਸਿੱਖ ਵੋਟ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਜਾਰੀ ਰਹੇਗੀ। ਸਿੱਖ ਫੈਡਰੇਸ਼ਨ ਅਮਰੀਕਾ ਦੇ ਭਾਈ ਬਲਾਕਾ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਨੌਜਵਾਨਾਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਕੌਮ ਦੀ ਸੇਵਾ ਕਰਨ ਤੇ ਖ਼ਾਲਿਸਤਾਨ ਦੀ ਸਥਾਪਨਾ ਲਈ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ। ਹੋਰਨਾਂ ਪੰਥਕ ਬੁਲਾਰਿਆਂ ਨੇ ਵੀ ਸਿੱਖ ਕੌਮ ਦੇ ਭਵਿੱਖ ਅਤੇ ਆਜ਼ਾਦੀ ਦੇ ਹੱਕ ਬਾਰੇ ਆਪਣੇ ਵਿਚਾਰ ਰੱਖੇ। ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੁਰਜੀਤ ਸਿੰਘ ਕੁਲਾਰ ਤੇ ਜੋਗਾ ਸਿੰਘ, ਵਰਲਡ ਸਿੱਖ ਪਾਰਲੀਮੈਂਟ ਅਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਹਿੰਮਤ ਸਿੰਘ, ਨਿਊਯਾਰਕ ਸਿਟੀ ਦੇ ਮਨੁੱਖੀ ਅਧਿਕਾਰ ਕਮਿਸ਼ਨਰ ਗੁਰਦੇਵ ਸਿੰਘ ਕੰਗ, ਸਰਪ੍ਰਸਤ ਸ. ਹਰਬੰਸ ਸਿੰਘ ਢਿੱਲੋਂ ਅਤੇ ਸਿੱਖ ਕਲਚਰਲ ਸੋਸਾਇਟੀ ਦੇ ਸਾਬਕਾ ਪ੍ਰਧਾਨ ਟਹਿਲ ਸਿੰਘ ਹਾਜ਼ਰ ਸਨ । ਪੈਨਸਿਲਵੇਨੀਆ ਤੋਂ ਭਗਤ ਸਿੰਘ ਡੇਕਵਾਲਾ, ਬਾਬਾ ਬੰਦਾ ਸਿੰਘ ਬਹਾਦਰ ਸੋਸਾਇਟੀ ਦੇ ਸ. ਰਜਿੰਦਰ ਸਿੰਘ, ਸਿੱਖ ਸੈਂਟਰ ਆਫ਼ ਨਿਊਯਾਰਕ ਇੰਕ. ਦੇ ਪ੍ਰਧਾਨ ਜਿੰਦਰ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਸੋਸਾਇਟੀ ਦੇ ਲਖਵਿੰਦਰ ਸਿੰਘ, ਵਰਲਡ ਸਿੱਖ ਪਾਰਲੀਮੈਂਟ ਦੇ ਹਰਮਿੰਦਰ ਸਿੰਘ ਆਹਲੂਵਾਲੀਆ, ਸਕਲਵੰਤ ਸਿੰਘ ਮਿਆਣੀ , ਬੂਟਾ ਸਿੰਘ ਚੀਮਾ, ਜਸਵੀਰ (ਜੱਸੀ) ਸਿੰਘ ਅਤੇ ਬਾਬਾ ਬੁੱਢਾ ਜੀ ਸੋਸਾਇਟੀ ਵੱਲੋਂ ਦੀਦਾਰ ਸਿੰਘ ਚੀਮਾ ਨੇ ਵੀ ਹਾਜ਼ਰੀ ਭਰੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਨਿਊਯਾਰਕ ਇਕਾਈ ਦੇ ਪ੍ਰਧਾਨ ਦਲਵਿੰਦਰ ਸਿੰਘ ਅਤੇ ਨਰਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਸਿੱਖਸ ਫ਼ਾਰ ਜਸਟਿਸ ਦੇ ਗੁਰਦਿਆਲ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ ਅਤੇ ਹੋਰ ਮੈਂਬਰ ਵੀ ਪਹੁੰਚੇ। ਮਾਲਵਾ ਬ੍ਰਦਰਜ਼, ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ, ਸੰਤ ਪ੍ਰੇਮ ਸਿੰਘ ਸੋਸਾਇਟੀ, ਬਾਬਾ ਦੀਪ ਸਿੰਘ ਸੋਸਾਇਟੀ ਅਤੇ ਹੋਰ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸਮਾਗਮ ਵਿੱਚ ਹਿੱਸਾ ਲਿਆ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕਾਂ ਨੇ ਸੰਗਤ ਅਤੇ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹੁਣ ਇੰਗਲੈਂਡ ਦੀ ਆਕਸਫੋਰਡ ਯੂਨੀਵਰਸਿਟੀ ਨਾਲ ਜੁੜੇ ਅਗਲੀ ਖ਼ਬਰ ਸਾਬਕਾ ਸੈਨਿਕਾਂ ਦੀ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ
Ad Position 24