10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਓਂਟਾਰੀਓ ਖਾਲਸਾ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਸਬੰਧੀ ਸਮਾਗਮ ਕਰਵਾਏ

ਟੋਰਾਂਟੋ, 10 ਨਵੰਬਰ (ਹਰਜੀਤ ਸਿੰਘ ਬਾਜਵਾ)-ਓਂਟਾਰੀਓ ਖਾਲਸਾ ਦਰਬਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਮਨਾਇਆ ਗਿਆ ਤੇ ਇਸ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਕਰਵਾਏ ਗਏ ਜਿਸ ’ਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਰਾਗੀ ਤੇ ਢਾਡੀ ਜਥਿਆਂ ਵਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਅਤੇ ਦੂਜੇ ਗ੍ਰੰਥੀ ਸਿੰਘਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਰੰਭ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪੁਆਏ ਗਏ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਸਾਰਾ ਦਿਨ ਕੀਰਤਨ ਦਰਬਾਰ ਸਜਾਏ ਗਏ।

Ad Position 21
No active advertisement
ਅਜੀਤ ਡੈਸਕ 11-11-2026
ਟੋਰਾਂਟੋ, 10 ਨਵੰਬਰ (ਹਰਜੀਤ ਸਿੰਘ ਬਾਜਵਾ)-ਓਂਟਾਰੀਓ ਖਾਲਸਾ ਦਰਬਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਮਨਾਇਆ ਗਿਆ ਤੇ ਇਸ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਕਰਵਾਏ ਗਏ ਜਿਸ ’ਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਰਾਗੀ ਤੇ ਢਾਡੀ ਜਥਿਆਂ ਵਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਅਤੇ ਦੂਜੇ ਗ੍ਰੰਥੀ ਸਿੰਘਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਰੰਭ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪੁਆਏ ਗਏ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਸਾਰਾ ਦਿਨ ਕੀਰਤਨ ਦਰਬਾਰ ਸਜਾਏ ਗਏ। ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਇਸ ਮੌਕੇ ਗੁਰੂਘਰ ਦੇ ਮੁੱਖ ਸਕੱਤਰ ਭਾਈ ਪਰਮਜੀਤ ਸਿੰਘ ਗਿੱਲ ਤੇ ਸਹਾਇਕ ਸਕੱਤਰ ਭਾਈ ਸਰਬਜੀਤ ਸਿੰਘ ਸੈਣੀ ਨੇ ਸਮੂਹ ਸੰਗਤਾਂ ਨੂੰ ਇਸ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਸੰਗਤ ਨੂੰ ਗੁਰੂ ਸਾਹਿਬ ਦੀ ਸਿਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਉਂਦਿਆਂ ਦੱਸਿਆ ਕਿ ਕਿਵੇਂ ਮੀਰੀ ਤੇ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਇਸ ਦਿਨ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਨੂੰ ਆਜ਼ਾਦ ਕਰਵਾਇਆ ਸੀ। ਇਸ ਮੌਕੇ ਗੁਰੂਘਰ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਨੇ ਸਮੂਹ ਸੰਗਤ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਭਰੇ ਮਨ ਨਾਲ ਆਖਿਆ ਕਿ ਜਿਸ ਦੇਸ਼ ਦੇ ਰਾਜਿਆਂ ਨੂੰ ਗੁਰੂ ਸਾਹਿਬ ਨੇ ਕੈਦਾਂ ਵਿਚੋਂ ਰਿਹਾਅ ਕਰਵਾਇਆ ਉਸੇ ਦੇਸ਼ ਦੀਆਂ ਅੱਜ ਦੀਆਂ ਸਰਕਾਰਾਂ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਡੱਕੀ ਬੈਠੀਆਂ ਹਨ ਅਤੇ ਰਿਹਾਅ ਕਰਨ ਵਿਚ ਆਨਾਕਾਨੀ ਕਰ ਰਹੀਆਂ ਹਨ। ਸਮਾਗਮ ਦੌਰਾਨ ਸੰਗਤ ਨੂੰ ਹਜੂਰੀ ਰਾਗੀ ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਸੁੰਦਰ ਸਿੰਘ, ਭਾਈ ਸਤਨਾਮ ਸਿੰਘ, ਉਧਮ ਸਿੰਘ, ਭਾਈ ਲਖਬੀਰ ਸਿੰਘ, ਭਾਈ ਮਨਜੋਤ ਸਿੰਘ, ਭਾਈ ਹਰਪਾਲ ਸਿੰਘ ਹੁਰਾਂ ਨੇ ਅਤੇ ਗੁਰੂਘਰ ’ਚ ਚਲ ਰਹੇ ਗੁਰਮਿਤ ਅਕੈਡਮੀ ਦੇ ਬੱਚਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸਾਂਝ ਪਾਈ ਤੇ ਭਾਈ ਨਿਸ਼ਾਨ ਸਿੰਘ ਵਲੋਂ ਕਥਾ ਵਿਚਾਰਾਂ ਨਾਲ ਅਤੇ ਗਿਆਨੀ ਅਮਨਦੀਪ ਸਿੰਘ ਭੁੱਲਾਰਾਇ ਦੇ ਜਥੇ ਵਲੋਂ ਢਾਡੀ ਵਾਰਾਂ ਨਾਲ ਗੁਰੂ ਸਾਹਿਬ ਦੀ ਵਡਿਆਈ ਦਾ ਗੁਰਣਗਾਨ ਕੀਤਾ ਗਿਆ। ਇਸ ਮੌਕੇ ਜਿੱਥੇ ਗੁਰੂਘਰ ਦੀ ਪ੍ਰਬੰਧਕ ਕਮੇਟੀ ਦੇ ਸਮੁੱਚੇ ਨੁੰਮਾਇੰਦੇ ਮੌਜੂਦ ਸਨ ਉੱਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਆਪੋ ਆਪਣੀ ਹਾਜ਼ਰੀ ਲੁਆਈ ਅਤੇ ਸਮੁੱਚੇ ਸਿੱਖ ਜਗਤ ਨੂੰ ਬੰਦੀਛੋਡ ਦਿਵਸ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਅਨੁਜ ਸ਼੍ਰੀਵਤਰੀ ਨੂੰ 100ਵਾਂ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਸ਼ਿਕਾਗੋ ਵਿਖੇ ਵਿਰਸਾ ਨਾਈਟ ਮੁਕਾਬਲੇ ਕਰਵਾਏ
Ad Position 24