ਪੰਜਾਬੀ ਬੋਲੀ ਦੀ ਹਿਤੈਸ਼ੀ ਪਰਮ ਸੰਧਾਵਾਲੀਆ ਦਾ ਸਾਊਥਾਲ ਵਿਖੇ ਦਿਹਾਂਤ
ਲੰਡਨ, 10 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਦੇ ਪੰਜਾਬੀ ਭਾਈਚਾਰੇ ਲਈ ਬਹੁਤ ਹੀ ਦੁਖਦਾਈ ਖ਼ਬਰ ਹੈ ਕਿ ਪੰਜਾਬੀ ਮਾਂ-ਬੋਲੀ ਦੀ ਹਿਤੈਸ਼ੀ ਤੇ ਸਮਾਜ ਸੇਵੀ ਪਰਮ ਸੰਧਾਵਾਲੀਆ ਇਸ ਫ਼ਾਨੀ ਸੰਸਾਰ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਹ ਬੀਤੇ ਕੁਝ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ।
ਲੰਡਨ, 10 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਦੇ ਪੰਜਾਬੀ ਭਾਈਚਾਰੇ ਲਈ ਬਹੁਤ ਹੀ ਦੁਖਦਾਈ ਖ਼ਬਰ ਹੈ ਕਿ ਪੰਜਾਬੀ ਮਾਂ-ਬੋਲੀ ਦੀ ਹਿਤੈਸ਼ੀ ਤੇ ਸਮਾਜ ਸੇਵੀ ਪਰਮ ਸੰਧਾਵਾਲੀਆ ਇਸ ਫ਼ਾਨੀ ਸੰਸਾਰ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਹ ਬੀਤੇ ਕੁਝ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ। ਪਰਮ ਸੰਧਾਵਾਲੀਆ ਸਾਊਥਾਲ ਵਿਖੇ ਹੋਣ ਵਾਲੀਆਂ ਸਮਾਜਿਕ, ਧਾਰਮਿਕ ਤੇ ਸਾਹਿਤਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦੇ ਸਨ। ਪੰਜਾਬੀ ਬੋਲੀ, ਸਾਹਿਤ ਅਤੇ ਭਾਈਚਾਰਕ ਸਰਗਰਮੀਆਂ ਪ੍ਰਤੀ ਉਨ੍ਹਾਂ ਦਾ ਪਿਆਰ ਅਤੇ ਸਮਰਪਣ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਦੇ ਦੇਹਾਂਤ ’ਤੇ ਪੰਜਾਬੀ ਸਾਹਿਤ ਕਲਾ ਕੇਂਦਰ ਯੂ.ਕੇ. ਦੇ ਕੁਲਵੰਤ ਕੌਰ ਢਿੱਲੋਂ, ਯਸ਼ ਸਾਥੀ, ਅਜ਼ੀਮ ਸ਼ੇਖਰ, ਮਨਜੀਤ ਕੌਰ ਪੱਡਾ, ਗੁਰਨਾਮ ਸਿੰਘ ਗਰੇਵਾਲ, ਮਨਪ੍ਰੀਤ ਸਿੰਘ ਬੱਧਨੀ ਕਲਾਂ ਸਮੇਤ ਵੱਖ-ਵੱਖ ਸਮਾਜਿਕ ਤੇ ਸਾਹਿਤਕ ਅਦਾਰਿਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਜੀਵਨ ਸਾਥੀ ਰਘਬੀਰ ਸਿੰਘ ਸੰਧਾਵਾਲੀਆ ਅਤੇ ਸਪੁੱਤਰ ਪ੍ਰੀਤ ਸਿੰਘ ਸੰਧਾਵਾਲੀਆ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ।