ਸਰੀ, ਵਾਈਟ ਰੌਕ ਅਤੇ ਉੱਤਰੀ ਡੈਲਟਾ ਵਿੱਚ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਹੋਣਗੇ ਸ਼ਰਧਾਂਜਲੀ ਸਮਾਗਮ
ਵੈਨਕੂਵਰ, 11 ਨਵੰਬਰ (ਮਲਕੀਤ ਸਿੰਘ)- ਕੈਨੇਡਾ ਭਰ ਵਿੱਚ 11 ਨਵੰਬਰ ਨੂੰ ਸ਼ਹੀਦ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਯਾਦਗਾਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਬ੍ਰਿਟਿਸ਼ ਕੋਲੰਬੀਆ ਦੇ ਸਰੀ, ਵਾਈਟ ਰੌਕ ਅਤੇ ਉੱਤਰੀ ਡੈਲਟਾ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ।
ਵੈਨਕੂਵਰ, 11 ਨਵੰਬਰ (ਮਲਕੀਤ ਸਿੰਘ)- ਕੈਨੇਡਾ ਭਰ ਵਿੱਚ 11 ਨਵੰਬਰ ਨੂੰ ਸ਼ਹੀਦ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਯਾਦਗਾਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਬ੍ਰਿਟਿਸ਼ ਕੋਲੰਬੀਆ ਦੇ ਸਰੀ, ਵਾਈਟ ਰੌਕ ਅਤੇ ਉੱਤਰੀ ਡੈਲਟਾ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਯਾਦਗਾਰੀ ਦਿਵਸ ਮੌਕੇ ਸਾਬਕਾ ਸੈਨਿਕਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਰਕਾਰੀ ਨੁਮਾਇੰਦਿਆਂ, ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਵੱਲੋਂ ਸ਼ਰਧਾਂਜਲੀ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਦੌਰਾਨ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਜਾਵੇਗਾ ਅਤੇ ਯਾਦਗਾਰੀ ਸਮਾਰਕਾਂ ਉੱਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਜਾਣਗੀਆਂ। ਪ੍ਰਾਪਤ ਜਾਣਕਾਰੀ ਮੁਤਾਬਿਕ ਇਸ ਸਬੰਧੀ ਅਨੁਸਾਰ ਸਰੀ, ਵਾਈਟ ਰੌਕ ਅਤੇ ਉੱਤਰੀ ਡੈਲਟਾ ਦੇ ਵਸਨੀਕਾਂ ਲਈ ਯਾਦਗਾਰੀ ਦਿਵਸ ਮਨਾਉਣ ਵਾਸਤੇ ਵੱਖ-ਵੱਖ ਥਾਵਾਂ ਉੱਤੇ ਸਮਾਗਮਾਂ ਦੇ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਕੈਨੇਡਾ ਦੇ ਸੈਨਿਕਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਅਤੇ ਦੇਸ਼ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲਿਆਂ ਦੀ ਯਾਦ ਨੂੰ ਸਦੀਵੀ ਬਣਾਈ ਰੱਖਣਾ ਹੈ।