12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵੱਖ - ਵੱਖ ਸ਼ਹਿਰਾਂ ’ ਚ ਸ਼ਹੀਦ ਫ਼ੌਜੀਆਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ

ਵੈਨਕੂਵਰ, 12 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਰਿਮੈਂਬਰਸ ਡੇਅ (ਯਾਦਗਾਰੀ ਦਿਵਸ) ਮੌਕੇ ਦੇਸ਼ ਦੀ ਰੱਖਿਆ ਅਤੇ ਵਿਸ਼ਵ ਸ਼ਾਂਤੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫ਼ੌਜੀ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸੂਬੇ ਦੇ ਕਈ ਸ਼ਹਿਰਾਂ ਵਿੱਚ ਦਰਜਨਾਂ ਯਾਦਗਾਰੀ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਸਾਬਕਾ ਫ਼ੌਜੀਆਂ, ਮੌਜੂਦਾ ਫ਼ੌਜੀ ਅਧਿਕਾਰੀਆਂ, ਸਰਕਾਰੀ ਨੁਮਾਇੰਦਿਆਂ ਅਤੇ ਆਮ ਨਾਗਰਿਕਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 13-11-2026
ਵੈਨਕੂਵਰ, 12 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਰਿਮੈਂਬਰਸ ਡੇਅ (ਯਾਦਗਾਰੀ ਦਿਵਸ) ਮੌਕੇ ਦੇਸ਼ ਦੀ ਰੱਖਿਆ ਅਤੇ ਵਿਸ਼ਵ ਸ਼ਾਂਤੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫ਼ੌਜੀ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸੂਬੇ ਦੇ ਕਈ ਸ਼ਹਿਰਾਂ ਵਿੱਚ ਦਰਜਨਾਂ ਯਾਦਗਾਰੀ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਸਾਬਕਾ ਫ਼ੌਜੀਆਂ, ਮੌਜੂਦਾ ਫ਼ੌਜੀ ਅਧਿਕਾਰੀਆਂ, ਸਰਕਾਰੀ ਨੁਮਾਇੰਦਿਆਂ ਅਤੇ ਆਮ ਨਾਗਰਿਕਾਂ ਨੇ ਸ਼ਮੂਲੀਅਤ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਲੋਕਾਂ ਨੇ ਜੰਗੀ ਯਾਦਗਾਰਾਂ ਅੱਗੇ ਫੁੱਲਾਂ ਦੇ ਹਾਰ ਚੜ੍ਹਾਏ ਅਤੇ ਸ਼ਹੀਦ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਹਰ ਸਾਲ 11 ਨਵੰਬਰ ਨੂੰ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੋ ਮਿੰਟ ਦਾ ਮੌਨ ਧਾਰਨ ਕਰਕੇ ਜੰਗਾਂ ਵਿੱਚ ਸ਼ਹੀਦ ਹੋਏ ਫ਼ੌਜੀਆਂ ਨੂੰ ਯਾਦ ਕੀਤਾ ਜਾਂਦਾ ਹੈ। ਇਹ ਦਿਨ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਸਮੇਤ ਵੱਖ-ਵੱਖ ਫ਼ੌਜੀ ਮੁਹਿੰਮਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਹੁੰਦਾ ਹੈ। ਯਾਦਗਾਰੀ ਸਮਾਗਮਾਂ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਫ਼ੌਜੀਆਂ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਅਤੇ ਵਿਸ਼ਵ ਵਿੱਚ ਅਮਨ-ਸ਼ਾਂਤੀ ਦੀ ਮਹੱਤਤਾ ਦਾ ਸੁਨੇਹਾ ਦੇਣਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਾਂ ਦੇ ਅਟਾਰਨੀ ਜਨਰਲਾਂ ਵਲੋਂ ਅਮਰੀਕੀ ਸਰਕਾਰ ਨੂੰ ਇਕ ਲੱਖ ਡਾਲਰ ਫੀਸ ਦਾ ਪ੍ਰਸਤਾਵ ਵਾਪਿਸ ਲੈਣ ਦੀ ਅਪੀਲ ਅਗਲੀ ਖ਼ਬਰ 188 ਸਾਲ ਪੁਰਾਣੀ ਮਸ਼ਹੂਰ ਰਿਟੇਲ ਕੰਪਨੀ ‘ਡੇਵਿਡ ਜੋਨਜ਼’ ਦੇ ਅੱਧੇ ਸਟੋਰ ਹੋਣਗੇ ਬੰਦ
Ad Position 24