14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਿਰਪਾਨ ਦੇ ਮੁੱਦੇ ’ ਤੇ ਬਰਤਾਨੀਆ ਦੇ 100 ਤੋਂ ਵੱਧ ਗੁਰਦੁਆਰਿਆਂ ਵਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਲੰਡਨ, 14 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਵਿਚ ਸਿੱਖ ਧਰਮ ਦੇ ਪਵਿੱਤਰ ਧਾਰਮਿਕ ਚਿੰਨ੍ਹ ਕਿਰਪਾਨ ਦੀ ਮੌਜੂਦਾ ਕਾਨੂੰਨੀ ਮਾਨਤਾ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਦੇਸ਼ ਭਰ ਦੇ ਗੁਰਦੁਆਰਿਆਂ ਅਤੇ ਸਿੱਖ ਭਾਈਚਾਰੇ ਵਲੋਂ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਵੱਡੇ ਪੱਧਰ ’ਤੇ ਪੱਤਰ ਲਿਖਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਮੁਹਿੰਮ ਨਾਲ ਜੁੜੇ ਆਗੂਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਿਛਲੇ ਸੱਤ ਦਿਨਾਂ ਦੌਰਾਨ ਬਰਤਾਨੀਆ ਦੇ 100 ਤੋਂ ਵੱਧ ਗੁਰਦੁਆਰਿਆਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖੇ ਹਨ, ਜਿਨ੍ਹਾਂ ਦੀਆਂ ਕਾਪੀਆਂ ਸਬੰਧਤ ਇਲਾਕਿਆਂ ਦੇ ਸੰਸਦ ਮੈਂਬਰਾਂ ਨੂੰ ਵੀ ਭੇਜੀਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 15-11-2026
ਲੰਡਨ, 14 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਵਿਚ ਸਿੱਖ ਧਰਮ ਦੇ ਪਵਿੱਤਰ ਧਾਰਮਿਕ ਚਿੰਨ੍ਹ ਕਿਰਪਾਨ ਦੀ ਮੌਜੂਦਾ ਕਾਨੂੰਨੀ ਮਾਨਤਾ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਦੇਸ਼ ਭਰ ਦੇ ਗੁਰਦੁਆਰਿਆਂ ਅਤੇ ਸਿੱਖ ਭਾਈਚਾਰੇ ਵਲੋਂ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਵੱਡੇ ਪੱਧਰ ’ਤੇ ਪੱਤਰ ਲਿਖਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਮੁਹਿੰਮ ਨਾਲ ਜੁੜੇ ਆਗੂਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਿਛਲੇ ਸੱਤ ਦਿਨਾਂ ਦੌਰਾਨ ਬਰਤਾਨੀਆ ਦੇ 100 ਤੋਂ ਵੱਧ ਗੁਰਦੁਆਰਿਆਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖੇ ਹਨ, ਜਿਨ੍ਹਾਂ ਦੀਆਂ ਕਾਪੀਆਂ ਸਬੰਧਤ ਇਲਾਕਿਆਂ ਦੇ ਸੰਸਦ ਮੈਂਬਰਾਂ ਨੂੰ ਵੀ ਭੇਜੀਆਂ ਗਈਆਂ ਹਨ। ਇਸੇ ਤਰ੍ਹਾਂ ਬਰਤਾਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਰਹਿੰਦੇ ਸਿੱਖਾਂ ਨੇ 150 ਤੋਂ ਵੱਧ ਸੰਸਦ ਮੈਂਬਰਾਂ ਨਾਲ ਪੱਤਰਾਂ ਰਾਹੀਂ ਸੰਪਰਕ ਕੀਤਾ ਹੈ। ਉਨ੍ਹਾਂ ਮੁਤਾਬਕ ਇਨ੍ਹਾਂ ਸੰਸਦ ਮੈਂਬਰਾਂ ਨੇ ਕਿਰਪਾਨ ਦੀ ਮੌਜੂਦਾ ਕਾਨੂੰਨੀ ਸਥਿਤੀ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਤਬਦੀਲੀ ਦਾ ਵਿਰੋਧ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੁਹਿੰਮ ਦਾ ਪਿਛੋਕੜ ਸਾਊਥੈਂਪਟਨ ਵਿਚ 18 ਸਾਲਾ ਹੈਨਰੀ ਨੋਵਾਕ ਦੇ ਕਤਲ ਮਾਮਲੇ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਤੋਂ ਬਾਅਦ ਕਿਰਪਾਨ ਸਬੰਧੀ ਮੌਜੂਦਾ ਕਾਨੂੰਨ ਵਿਚ ਸੰਭਾਵੀ ਤਬਦੀਲੀਆਂ ਬਾਰੇ ਚਰਚਾ ਹੋ ਰਹੀ ਹੈ। ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੇ ਬੀਤੇ ਦਿਨੀ ਕਿਹਾ ਸੀ ਕਿ ਸਰਕਾਰ ਨੇ ਕਾਨੂੰਨੀ ਤਬਦੀਲੀਆਂ ਸਬੰਧੀ ਕਿਸੇ ਵੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਅਤੇ ਧਾਰਮਿਕ ਆਜ਼ਾਦੀ ਤੇ ਜਨਤਕ ਸੁਰੱਖਿਆ ਵਿਚਕਾਰ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਸਿੱਖ ਫੈਡਰੇਸ਼ਨ ਯੂ.ਕੇ. ਨੇ ਇਸ ਮਾਮਲੇ ਵਿਚ ਗ੍ਰਹਿ ਮੰਤਰਾਲੇ ਦੇ ਰਵੱਈਏ ‘ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਕਤਲ ਲਈ ਵਰਤੇ ਗਏ ਹਥਿਆਰ ਨੂੰ ਸਿੱਖ ਧਰਮ ਦੀ ਪਵਿੱਤਰ ਕਿਰਪਾਨ ਨਾਲ ਜੋੜਨਾ ਠੀਕ ਨਹੀਂ। ਜਥੇਬੰਦੀ ਨੇ ਸਰਕਾਰ ਤੋਂ ਸਿੱਖ ਧਾਰਮਿਕ ਸੰਸਥਾਵਾਂ ਨਾਲ ਸਿੱਧੀ ਗੱਲਬਾਤ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਵੱਖ - ਵੱਖ ਦੇਸ਼ਾਂ ਤੋਂ 30 ਹਜ਼ਾਰ ਸ਼ਰਧਾਲੂਆਂ ਦੇ ਪਾਕਿ ਪਹੁੰਚਣ ਦੀ ਉਮੀਦ ਭਾਰਤੀ ਸ਼ਰਧਾਲੂਆਂ ਦੀ ਸੁਰੱਖ... ਅਗਲੀ ਖ਼ਬਰ ਭਾਰਤ ਨੇ ਆਈ. ਟੀ. ਪੀ. ਐਫ. ਵਿਸ਼ਵ ਕੱਪ ’ਚ ਕਾਂਸੀ ਦਾ ਤਗ਼ਮਾ ਜਿੱਤਿਆ
Ad Position 24