ਕ੍ਰਿਸਮਸ ਮੌਕੇ ਲੋੜਵੰਦ ਬੱਚਿਆਂ ਲਈ ਖਿਡੌਣੇ ਇਕੱਠਿਆਂ ਕਰੇਗੀ ਰਿਚਮੰਡ ਪੁਲਿਸ
ਵੈਨਕੂਵਰ, 15 ਨਵੰਬਰ (ਮਲਕੀਤ ਸਿੰਘ)-ਵੈਨਕੂਵਰ ਦੇ ਨਾਲ ਲੱਗਦੇ ਚੀਨੀ ਭਾਈਚਾਰੇ ਦੀ ਬਹੁਵਸੋਂ ਵਾਲੇ ਰਿਚਮੰਡ ਸ਼ਹਿਰ ਵਿੱਚ ਕ੍ਰਿਸਮਸ ਦੇ ਤਿਉਹਾਰ ਮੌਕੇ ਲੋੜਵੰਦ ਪਰਿਵਾਰਾਂ ਅਤੇ ਬੱਚਿਆਂ ਦੀ ਸਹਾਇਤਾ ਲਈ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਖਿਡੌਣੇ ਅਤੇ ਦਾਨ ਇਕੱਠਾ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ 21 ਨਵੰਬਰ, ਸ਼ਨੀਵਾਰ ਨੂੰ 12ਵੀਂ ਸਾਲਾਨਾ ਖਿਡੌਣੇ ਇਕੱਠੇ ਕਰਨ ਦੀ ਮੁਹਿੰਮ ਕਰਵਾਈ ਜਾਵੇਗੀ।
ਵੈਨਕੂਵਰ, 15 ਨਵੰਬਰ (ਮਲਕੀਤ ਸਿੰਘ)-ਵੈਨਕੂਵਰ ਦੇ ਨਾਲ ਲੱਗਦੇ ਚੀਨੀ ਭਾਈਚਾਰੇ ਦੀ ਬਹੁਵਸੋਂ ਵਾਲੇ ਰਿਚਮੰਡ ਸ਼ਹਿਰ ਵਿੱਚ ਕ੍ਰਿਸਮਸ ਦੇ ਤਿਉਹਾਰ ਮੌਕੇ ਲੋੜਵੰਦ ਪਰਿਵਾਰਾਂ ਅਤੇ ਬੱਚਿਆਂ ਦੀ ਸਹਾਇਤਾ ਲਈ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਖਿਡੌਣੇ ਅਤੇ ਦਾਨ ਇਕੱਠਾ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ 21 ਨਵੰਬਰ, ਸ਼ਨੀਵਾਰ ਨੂੰ 12ਵੀਂ ਸਾਲਾਨਾ ਖਿਡੌਣੇ ਇਕੱਠੇ ਕਰਨ ਦੀ ਮੁਹਿੰਮ ਕਰਵਾਈ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੁਹਿੰਮ ਦਾ ਮੁੱਖ ਉਦੇਸ਼ ਕ੍ਰਿਸਮਸ ਦੇ ਤਿਉਹਾਰ ਦੌਰਾਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਦੇ ਬੱਚਿਆਂ ਦੇ ਚਿਹਰਿਆਂ ਉੱਤੇ ਖੁਸ਼ੀਆਂ ਲਿਆਉਣਾ ਹੈ। ਇਸ ਮੁਹਿੰਮ ਰਾਹੀਂ ਲੋਕਾਂ ਨੂੰ ਖਿਡੌਣੇ ਅਤੇ ਆਰਥਿਕ ਸਹਾਇਤਾ ਦੇ ਕੇ ਲੋੜਵੰਦਾਂ ਦੀ ਮਦਦ ਕਰਨ ਲਈ ਉਤਸ਼ਾਹਿਤ ਕੀਤਾ ਜਾਦਾ ਰਿਹਾ ਹੈ। ਰਿਚਮੰਡ ਪੁਲਿਸ ਵੱਲੋਂ ਕਰਵਾਈ ਜਾਣ ਵਾਲੀ ਇਹ ਸਾਲਾਨਾ ਮੁਹਿੰਮ ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੰਦੀ ਹੈ। ਕ੍ਰਿਸਮਸ ਮੌਕੇ ਅਜਿਹੇ ਉਪਰਾਲਿਆਂ ਰਾਹੀਂ ਸਮਾਜ ਦੇ ਕਮਜ਼ੋਰ ਵਰਗਾਂ ਦੀ ਸਹਾਇਤਾ ਕਰਨ ਅਤੇ ਬੱਚਿਆਂ ਦੀਆਂ ਖੁਸ਼ੀਆਂ ਵਿੱਚ ਵਾਧਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।