ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨੇਵਾਰ ਬੈਠਕ ਤੇ ਕਵੀ ਦਰਬਾਰ 14 ਨਵੰਬਰ ਨੂੰ
ਵੈਨਕੂਵਰ, 15 ਨਵੰਬਰ (ਮਲਕੀਤ ਸਿੰਘ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨਾਵਾਰ ਬੈਠਕ ਅਤੇ ਕਵੀ ਦਰਬਾਰ 14 ਨਵੰਬਰ ਨੂੰ ਬਾਅਦ ਦੁਪਹਿਰ 12:30 ਵਜੇ ਸੀਨੀਅਰ ਸਿਟੀਜ਼ਨ ਸੈਂਟਰ ਸਰੀ ਵਿਖੇ ਕਰਵਾਈ ਜਾ ਰਹੀ ਹੈ। ਜਿਸ ਵਿਚ ਵੱਡੀ ਗਿਣਤੀ ਵਿਚ ਕਵੀ ਲੇਖਕ ਸਾਹਿਤਕਾਰ ਤੇ ਹੋਰ ਬੁੱਧੀਜੀਵੀ ਵਿਸ਼ੇਸ਼ ਤੌਰ ਤੇ ਹਾਜਰੀ ਭਰਨਗੇ।
ਵੈਨਕੂਵਰ, 15 ਨਵੰਬਰ (ਮਲਕੀਤ ਸਿੰਘ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨਾਵਾਰ ਬੈਠਕ ਅਤੇ ਕਵੀ ਦਰਬਾਰ 14 ਨਵੰਬਰ ਨੂੰ ਬਾਅਦ ਦੁਪਹਿਰ 12:30 ਵਜੇ ਸੀਨੀਅਰ ਸਿਟੀਜ਼ਨ ਸੈਂਟਰ ਸਰੀ ਵਿਖੇ ਕਰਵਾਈ ਜਾ ਰਹੀ ਹੈ। ਜਿਸ ਵਿਚ ਵੱਡੀ ਗਿਣਤੀ ਵਿਚ ਕਵੀ ਲੇਖਕ ਸਾਹਿਤਕਾਰ ਤੇ ਹੋਰ ਬੁੱਧੀਜੀਵੀ ਵਿਸ਼ੇਸ਼ ਤੌਰ ਤੇ ਹਾਜਰੀ ਭਰਨਗੇ। ਇਸ ਮੌਕੇ ’ਤੇ ਪ੍ਰਸਿੱਧ ਲੇਖਕ ਸਰਦਾਰ ਜਸਵੀਰ ਸਿੰਘ ਭਲੂਰੀਆ ਦੀ ਪੁਸਤਕ ‘ਜਸਵੀਰ ਦੇ ਵਿਅੰਗ - ਤੀਰ (ਕਾਵਿ-ਵਿਅੰਗ ) ਲੋਕ ਅਰਪਣ ਕੀਤੀ ਜਾਵੇਗੀ। ਸਭਾ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ ਅਤੇ ਉਪ ਪ੍ਰਧਾਨ ਸੁਰਜੀਤ ਮਾਧੋਪੁਰੀ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਆਮ ਲੋਕਾਂ ਨੂੰ ਇਸ ਕਵੀ ਦਰਬਾਰ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।