ਸਰੀ ’ਚ ਗੋਲੀਆਂ ਮਾਰ ਕੇ ਔਰਤ ਤੇ ਮਰਦ ਦਾ ਕਤਲ
- ਪੁਲਿਸ ਵਲੋਂ ਵੱਡੇ ਪੱਧਰ ’ਤੇ ਜਾਂਚ ਸ਼ੁਰੂ
ਵੈਨਕੂਵਰ, 16 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿਚ ਐਤਵਾਰ ਰਾਤ ਇੱਕ ਔਰਤ ਤੇ ਇਕ ਮਰਦ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਦੋਹਰੇ ਕਤਲ ਦੀ ਜਾਂਚ ਲਈ ਲੋਅਰ ਮੇਨਲੈਂਡ ਪੁਲਿਸ ਦੀ ਟੀਮ ਨੂੰ ਸੱਦਿਆ ਗਿਆ ਹੈ।
ਵੈਨਕੂਵਰ, 16 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿਚ ਐਤਵਾਰ ਰਾਤ ਇੱਕ ਔਰਤ ਤੇ ਇਕ ਮਰਦ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਦੋਹਰੇ ਕਤਲ ਦੀ ਜਾਂਚ ਲਈ ਲੋਅਰ ਮੇਨਲੈਂਡ ਪੁਲਿਸ ਦੀ ਟੀਮ ਨੂੰ ਸੱਦਿਆ ਗਿਆ ਹੈ। ਪ੍ਰਾਪਤ ਵੇਰਵਿਆ ਅਨੁਸਾਰ ਦੋਵਾਂ ਦੀ ਗੋਲੀਆਂ ਲੱਗਣ ਕਾਰਨ ਮੌਤ ਹੋਣ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ। ਪੁਲਿਸ ਨੇ ਮਾਮਲੇ ਨੂੰ ਕਤਲ ਦੀ ਘਟਨਾ ਮੰਨਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਸਥਾਨ ਦੇ ਨੇੜੇ ਇੱਕ ਵਾਹਨ ਨੂੰ ਅੱਗ ਲੱਗਣ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਵਾਹਨ ਨੂੰ ਅੱਗ ਲੱਗਣ ਅਤੇ ਦੋਹਰੇ ਕਤਲ ਦੀ ਘਟਨਾ ਵਿਚਕਾਰ ਕੋਈ ਸਬੰਧ ਹੈ ਜਾਂ ਨਹੀਂ। ਮ੍ਰਿਤਕਾਂ ਦੀ ਪਛਾਣ, ਉਨ੍ਹਾਂ ਦੀ ਉਮਰ ਅਤੇ ਗੋਲੀਬਾਰੀ ਦੇ ਕਾਰਨਾਂ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਮਾਮਲੇ ਵਿੱਚ ਕਿਸੇ ਸ਼ੱਕੀ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਵੀ ਪੁਸ਼ਟੀ ਨਹੀਂ ਹੋਈ।