ਮਾਲਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰ ਕੇ ਦਰਿਆ ਵਿਚ ਡਿੱਗੇ-ਦੋ ਵਿਅਕਤੀ ਜ਼ਖ਼ਮੀ
ਵੈਨਕੂਵਰ, 17 ਨਵੰਬਰ (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਉੱਤਰ-ਪੱਛਮੀ ਇਲਾਕੇ ਵਿਚ ਟੈਰੇਸ ਸ਼ਹਿਰ ਨੇੜੇ ਵਾਪਰੇ ਇਕ ਰੇਲ ਹਾਦਸੇ ਦੌਰਾਨ ਇਕ ਮਾਲ ਗੱਡੀ ਦੇ ਕੁਝ ਡੱਬੇ ਪਟੜੀ ਤੋਂ ਲੱਥਣ ਮਗਰੋਂ ਸਕੀਨਾ ਦਰਿਆ ਵਿੱਚ ਡਿੱਗ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਵੈਨਕੂਵਰ, 17 ਨਵੰਬਰ (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਉੱਤਰ-ਪੱਛਮੀ ਇਲਾਕੇ ਵਿਚ ਟੈਰੇਸ ਸ਼ਹਿਰ ਨੇੜੇ ਵਾਪਰੇ ਇਕ ਰੇਲ ਹਾਦਸੇ ਦੌਰਾਨ ਇਕ ਮਾਲ ਗੱਡੀ ਦੇ ਕੁਝ ਡੱਬੇ ਪਟੜੀ ਤੋਂ ਲੱਥਣ ਮਗਰੋਂ ਸਕੀਨਾ ਦਰਿਆ ਵਿੱਚ ਡਿੱਗ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਅਨੁਸਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਦੋਵਾਂ ਵਿਅਕਤੀਆਂ ਦੀਆਂ ਸੱਟਾਂ ਜਾਨਲੇਵਾ ਨਹੀਂ ਹਨ। ਹਾਦਸੇ ਦੇ ਕਾਰਨਾਂ ਬਾਰੇ ਅਜੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਹਾਦਸੇ ਨੇ ਰੇਲ ਆਵਾਜਾਈ ਦੀ ਸੁਰੱਖਿਆ ਸਬੰਧੀ ਸਵਾਲ ਖੜ੍ਹੇ ਕੀਤੇ ਹਨ। ਰੇਲਗੱਡੀ ਦੇ ਪਟੜੀ ਤੋਂ ਉਤਰਨ ਦੇ ਅਸਲ ਕਾਰਨਾਂ ਅਤੇ ਹੋਏ ਨੁਕਸਾਨ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ——-ਵੈਨਕੂਵਰ ਪਿਕ (2)——- ਸਕੀਨਾ ਦਰਿਆ ਵਿਚ ਡਿੱਗੇ ਮਾਲਗੱਡੀ ਦੇ ਡੱਬੇ।