20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨ ਕਰਨਗੇ-ਕਮਲਜੀਤ ਸਿੰਘ ਹੇਅਰ, ਸਾਬਕਾ ਸੰਸਦ ਮੈਂਬਰ ਵਰਿੰਦਰ ਸ਼ਰਮਾ

ਲੰਡਨ, 20 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਪ੍ਰਵਾਨਗੀ ਨਾਲ ਬਰਤਾਨਵੀ ਪੰਜਾਬੀ ਭਾਈਚਾਰੇ ਦੇ ਆਗੂ ਅਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 21-11-2026
ਲੰਡਨ, 20 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਪ੍ਰਵਾਨਗੀ ਨਾਲ ਬਰਤਾਨਵੀ ਪੰਜਾਬੀ ਭਾਈਚਾਰੇ ਦੇ ਆਗੂ ਅਤੇ ਐਨ.ਆਰ.ਆਈ. ਸਭਾ ਪੰਜਾਬ ਦੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਹੇਅਰ ਨੂੰ ਪਾਰਟੀ ਦੇ ਪੰਜਾਬ ਐਨ.ਆਰ.ਆਈ. ਸੈੱਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਬਾਰੇ ਬਰਤਾਨੀਆਂ ਦੇ ਸਾਬਕਾ ਐਮ ਪੀ ਵਰਿੰਦਰ ਸ਼ਰਮਾਂ ਨੇ ਕਿਹਾ ਕਿ ਕਮਲਜੀਤ ਸਿੰਘ ਹੇਅਰ ਲੰਮੇ ਸਮੇਂ ਤੋਂ ਪ੍ਰਵਾਸੀ ਪੰਜਾਬੀਆਂ ਨਾਲ ਜੁੜੇ ਹੋਏ ਹਨ ਅਤੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਆਸ ਹੈ ਕਿ ਉਹ ਪ੍ਰਵਾਸੀ ਭਾਰਤੀਆਂ ਅਤੇ ਪੰਜਾਬ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਹਨਾਂ ਕਿਹਾ ਕਿ ਕਮਲਜੀਤ ਸਿੰਘ ਹੇਅਰ ਆਪਣੇ ਤਜਰਬੇ ਅਤੇ ਪ੍ਰਵਾਸੀ ਭਾਈਚਾਰੇ ਨਾਲ ਨੇੜਲੇ ਸਬੰਧਾਂ ਦੀ ਵਰਤੋਂ ਕਰਦਿਆਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀ ਭਲਾਈ ਲਈ ਚੰਗੇ ਕੰਮ ਕਰਨਗੇ। ਵਰਿੰਦਰ ਸ਼ਰਮਾ ਨੇ ਉਮੀਦ ਜਤਾਈ ਕਿ ਕਮਲਜੀਤ ਸਿੰਘ ਹੇਅਰ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ, ਖ਼ਾਸ ਕਰਕੇ ਪੰਜਾਬ ਵਿੱਚ ਉਨ੍ਹਾਂ ਦੀਆਂ ਜਾਇਦਾਦਾਂ, ਪ੍ਰਸ਼ਾਸਨਿਕ ਮੁਸ਼ਕਲਾਂ ਅਤੇ ਹੋਰ ਮਸਲਿਆਂ ਨੂੰ ਸਬੰਧਤ ਅਧਿਕਾਰੀਆਂ ਅਤੇ ਹੁਣ ਕੇਂਦਰ ਤੱਕ ਪਹੁੰਚਾਉਣ ਲਈ ਉਸਾਰੂ ਭੂਮਿਕਾ ਨਿਭਾਉਣਗੇ। ਕੈਪਸ਼ਨ— Kamaljit singh Virendra Sharma ਤਸਵੀਰਾਂ: ਕਮਲਜੀਤ ਸਿੰਘ ਹੇਅਰ ਅਤੇ ਸਾਬਕਾ ਐਮ ਪੀ ਵਰਿੰਦਰ ਸ਼ਰਮਾਂ
Ad Position 22
No active advertisement
ਪਿਛਲੀ ਖ਼ਬਰ ਟਰਾਂਸਜੈਂਡਰ ਐੱਚ.ਆਈ.ਵੀ. ਮਰੀਜ਼ਾਂ ਦੇ ਇਲਾਜ ਲਈ ਫੰਡਾਂ ’ਤੇ ਸ਼ਰਤਾਂ ਰੱਦ, ਟਰੰਪ ਪ੍ਰਸ਼ਾਸਨ ਨੂੰ ਅਦਾਲਤੀ ਝਟਕਾ ਅਗਲੀ ਖ਼ਬਰ ਬਰਤਾਨੀਆ ਦੇ ਰੈਸਟੋਰੈਂਟਾਂ ’ਚ ਗੈਰ-ਧਾਰਮਿਕ ਤਰੀਕੇ ਨਾਲ ਤਿਆਰ ਮੀਟ ਦਾ ਬਦਲ ਲਾਜ਼ਮੀ ਕਰਨ ਦੀ ਮੰਗ
Ad Position 24