ਬਰਤਾਨੀਆ ’ਚ ਨਾਬਾਲਗਾ ਨਾਲ ਜਬਰ-ਜ਼ਨਾਹ ਮਾਮਲੇ ’ਚ 2 ਅਫ਼ਗਾਨੀ ਨਾਗਰਿਕ ਦੋਸ਼ੀ ਕਰਾਰ
ਲੈਸਟਰ (ਇੰਗਲੈਂਡ), 20 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਵਿਚ ਇਕ 14 ਸਾਲਾ ਨਾਬਾਲਗ ਲੜਕੀ ਨਾਲ ਚੱਲਦੀ ਰੇਲ ਗੱਡੀ ਵਿਚ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਅਦਾਲਤ ਨੇ 2 ਅਫ਼ਗਾਨ ਨਾਗਰਿਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਵੇਂ ਵਿਅਕਤੀ ਸਾਲ 2023 ਵਿਚ ਛੋਟੀਆਂ ਕਿਸ਼ਤੀਆਂ ਰਾਹੀਂ ਇੰਗਲਿਸ਼ ਚੈਨਲ ਪਾਰ ਕਰ ਕੇ ਗੈਰ-ਕਾਨੂੰਨੀ ਢੰਗ ਨਾਲ ਬਰਤਾਨੀਆ ਪੁੱਜੇ ਸਨ।
ਲੈਸਟਰ (ਇੰਗਲੈਂਡ), 20 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਵਿਚ ਇਕ 14 ਸਾਲਾ ਨਾਬਾਲਗ ਲੜਕੀ ਨਾਲ ਚੱਲਦੀ ਰੇਲ ਗੱਡੀ ਵਿਚ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਅਦਾਲਤ ਨੇ 2 ਅਫ਼ਗਾਨ ਨਾਗਰਿਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਵੇਂ ਵਿਅਕਤੀ ਸਾਲ 2023 ਵਿਚ ਛੋਟੀਆਂ ਕਿਸ਼ਤੀਆਂ ਰਾਹੀਂ ਇੰਗਲਿਸ਼ ਚੈਨਲ ਪਾਰ ਕਰ ਕੇ ਗੈਰ-ਕਾਨੂੰਨੀ ਢੰਗ ਨਾਲ ਬਰਤਾਨੀਆ ਪੁੱਜੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ 5 ਫਰਵਰੀ ਨੂੰ ਵਪਾਰੀ ਇਸ ਘਟਨਾ ਦੇ ਦੋਸ਼ੀ ਬਰਿਆਲਾਈ ਰਹੀਮੀ (25) ਤੇ ਮੀਰਬਦੁਰਹਿਮਾਨ ਸਾਦਤ (29) ਨੂੰ ਅਦਾਲਤ ਵਿਚ 2 ਹਫ਼ਤੇ ਚੱਲੀ ਸੁਣਵਾਈ ਤੋਂ ਬਾਅਦ ਕੁੱਲ 9 ਦੋਸ਼ਾਂ ਵਿਚ ਦੋਸ਼ੀ ਪਾਇਆ ਗਿਆ। ਅਦਾਲਤ ਵਲੋਂ ਦੋਵਾਂ ਦੋਸ਼ੀਆਂ ਨੂੰ 18 ਦਸੰਬਰ ਨੂੰ ਸਜ਼ਾ ਸੁਣਾਈ ਜਾਵੇਗੀ।