22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਿੰਘ ਸਭਾ ਗੁਰਮੁਖੀ ਸਕੂਲ , ਟੈਗਮ ਵਿਖੇ ਕਰਵਾਇਆ ਸਲਾਨਾ ਇਨਾਮ ਵੰਡ ਸਮਾਗਮ

ਬ੍ਰਿਸਬੇਨ, 22 ਨਵੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ, ਟੈਗਮ ਵਿਖੇ ਸਿੰਘ ਸਭਾ ਗੁਰਮੁਖੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਬੜੀ ਸ਼ਰਧਾ, ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਤੇ ਹੋਰ ਧਾਰਮਿਕ ਗਤੀਵਿਧੀਆਂ ਦੀਆਂ ਸੁੰਦਰ ਪੇਸ਼ਕਾਰੀਆਂ ਨਾਲ ਕੀਤੀ ਗਈ।

Ad Position 21
No active advertisement
ਸਿੰਘ ਸਭਾ ਸਕੂਲ ਦੇ ਬੱਚੇ ਆਪਣੇ ਸਨਮਾਨ ਚਿੰਨ੍ਹ ਨਾਲ। ਤਸਵੀਰ-ਮਹਿੰਦਰ ਪਾਲ ਸਿੰਘ ਕਾਹਲੋਂ 23-11-2026
ਬ੍ਰਿਸਬੇਨ, 22 ਨਵੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ, ਟੈਗਮ ਵਿਖੇ ਸਿੰਘ ਸਭਾ ਗੁਰਮੁਖੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਬੜੀ ਸ਼ਰਧਾ, ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਤੇ ਹੋਰ ਧਾਰਮਿਕ ਗਤੀਵਿਧੀਆਂ ਦੀਆਂ ਸੁੰਦਰ ਪੇਸ਼ਕਾਰੀਆਂ ਨਾਲ ਕੀਤੀ ਗਈ। ਇਸ ਮੌਕੇ ਲਗਭਗ 100 ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸਕੂਲ ਮੈਨੇਜਮੈਂਟ ਦੀ ਅਗਵਾਈ ਹੇਠ ਪਰਮਿੰਦਰ ਸਿੰਘ ਮਾਸਟਰ ਦੀ ਦੇਖ-ਰੇਖ ਵਿਚ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਅਧਿਆਪਕਾਂ, ਸਟਾਫ਼ ਟੀਮ ਤੇ ਸਕੂਲ ਦੀਆਂ ਗਤੀਵਿਧੀਆਂ ’ਚ ਆਪਣਾ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ। ਇਨਾਮ ਵੰਡ ਸਮਾਗਮ ਦੀ ਰਸਮ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਨਾਮ ਸਿੰਘ ਦੀ ਅਗਵਾਈ ਵਿਚ ਨਿਭਾਈ ਗਈ। ਸੁਰਜੀਤ ਸਿੰਘ ਬਾਜਾਖਾਨਾ ਨੇ ਇਸ ਇਨਾਮ ਵੰਡ ਸਮਾਰੋਹ ਨੂੰ ਬਹੁਤ ਵਧੀਆ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਡਾ. ਅਮਨਦੀਪ ਸਿੰਘ ਪੰਨੂ, ਸਤਵਿੰਦਰ ਸਿੰਘ ਬੈਨੀਪਾਲ, ਕੁਲਵੰਤ ਸਿੰਘ ਕਿੰਗਰਾ, ਹਰਦੀਪ ਸਿੰਘ ਜੈਪੁਰ ਵਾਲੇ, ਗੁਰਪ੍ਰੀਤ ਸਿੰਘ ਦੋਧਰ, ਮਨਦੀਪ ਕੌਰ ਕਿੰਗਰਾ, ਸੁਖਜੋਤ ਸਿੰਘ ਬਾਜਾਖਾਨਾ, ਅਵਤਾਰ ਸਿੰਘ ਤਾਰਾ, ਜਸਵਿੰਦਰ ਕੌਰ ਦਿੱਲੀ ਵਾਲੇ, ਦਵਿੰਦਰ ਕੌਰ ਬੈਸ, ਸਾਹਿਬਜੀਤ ਸਿੰਘ ਬੈਸ, ਤੇਜਿੰਦਰ ਕੌਰ ਢਿੱਲੋਂ, ਹਰਪ੍ਰੀਤ ਸਿੰਘ, ਹਰਮੋਨੀਅਮ ਅਧਿਆਪਕ, ਮਨਜੀਤ ਬਰਾੜ ਬਾਜਾਖਾਨਾ, ਅਮਨਦੀਪ ਕੌਰ ਅਧਿਆਪਕਾ ਤੇ ਸਮੂਹ ਸਕੂਲ ਮੈਨੇਜਮੈਂਟ ਤੇ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਧਾਰਮਿਕ ਸਮਾਗਮ ਆਰੰਭ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਗੁਰਦੁਆ... ਅਗਲੀ ਖ਼ਬਰ ਟਰੰਪ ਦੇ 250 ਫੁੱਟ ਉੱਚੇ ਯਾਦਗਾਰੀ ਦਰਵਾਜ਼ੇ ਨੂੰ ਮੁੜ ਉਸਾਰੀ ਰੋਕਣ ਦੇ ਹੁਕਮ
Ad Position 24