23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵੈਨਕੂਵਰ ਦੇ ਮੁਅੱਤਲ ਪੁਲਿਸ ਅਧਿਕਾਰੀ ਕੈਲ ਦੁਸਾਂਝ ਦੀ ਤਨਖ਼ਾਹ ਬੰਦ

ਵੈਨਕੂਵਰ, 23 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਵੈਨਕੂਵਰ ਪੁਲਿਸ ਵਿਭਾਗ ਦੇ ਚਰਚਿਤ ਪੁਲਿਸ ਅਧਿਕਾਰੀ ਕੈਲ ਦੁਸਾਂਝ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਧੋਖਾਧੜੀ ਤੇ ਵਿਸ਼ਵਾਸਘਾਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਸ ਮੁਅੱਤਲ ਪੁਲਿਸ ਅਧਿਕਾਰੀ ਦੀ ਤਨਖਾਹ ਵੈਨਕੂਵਰ ਪੁਲੀਸ ਬੋਰਡ ਵਲੋਂ ਹੁਣ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

Ad Position 21
No active advertisement
ਵੈਨਕੂਵਰ ਪੁਲਿਸ ਦਾ ਮੁਅੱਤਲ ਅਧਿਕਾਰੀ ਕੈਲ ਦੁਸਾਂਝ। 24-11-2026
ਵੈਨਕੂਵਰ, 23 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਵੈਨਕੂਵਰ ਪੁਲਿਸ ਵਿਭਾਗ ਦੇ ਚਰਚਿਤ ਪੁਲਿਸ ਅਧਿਕਾਰੀ ਕੈਲ ਦੁਸਾਂਝ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਧੋਖਾਧੜੀ ਤੇ ਵਿਸ਼ਵਾਸਘਾਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਸ ਮੁਅੱਤਲ ਪੁਲਿਸ ਅਧਿਕਾਰੀ ਦੀ ਤਨਖਾਹ ਵੈਨਕੂਵਰ ਪੁਲੀਸ ਬੋਰਡ ਵਲੋਂ ਹੁਣ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕੈਲ ਦੁਸਾਂਝ ਨੂੰ ਇਸ ਸਾਲ ਸਤੰਬਰ ਮਹੀਨੇ ਦੌਰਾਨ ਧੋਖਾਧੜੀ ਤੇ ਵਿਸ਼ਵਾਸਘਾਤ ਨਾਲ ਸੰਬੰਧਿਤ ਦੋਸ਼ਾਂ ਦੇ ਮੱਦੇਨਜ਼ਰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਪੁਲਿਸ ਬੋਰਡ ਨੇ ਉਸ ਨੂੰ ਦਿੱਤੀ ਜਾ ਰਹੀ ਤਨਖ਼ਾਹ ਵੀ ਬੰਦ ਕਰ ਦਿੱਤੀ ਹੈ ਇੱਥੇ ਇਹ ਵੀ ਦੱਸਣਯੋਗ ਹੈ ਕਿ ਕੈਲ ਦੁਸਾਂਝ ਵਿਰੁੱਧ ਲੱਗੇ ਦੋਸ਼ਾਂ ਦਾ ਮਾਮਲਾ ਕਾਨੂੰਨੀ ਪ੍ਰਕਿਰਿਆ ਅਧੀਨ ਹੈ।
Ad Position 22
No active advertisement
ਪਿਛਲੀ ਖ਼ਬਰ ਹੇਜ਼ ਵਿਖੇ ਅਕਾਸ਼ ਰੇਡੀਓ ਵਲੋਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਰਾਜ ਮਿਊਜ਼ਿਕ ਅਕੈਡਮੀ ਵਲੋਂ ਸਮਾਗਮ ਕਰਵਾਇਆ
Ad Position 24