ਪ੍ਰਿੰਸ ਵਿਲੀਅਮ ਤੇ ਕੈਥਰੀਨ ਦੇ ਘਰ ਚੋਰੀ ਦੀ ਕੋਸ਼ਿਸ਼, 2 ਗ੍ਰਿਫ਼ਤਾਰ
ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਰਾਜਗੱਦੀ ਦੇ ਪਹਿਲੇ ਦਾਅਵੇਦਾਰ ਪ੍ਰਿੰਸ ਵਿਲੀਅਮ ਤੇ ਉਨ੍ਹਾਂ ਦੀ ਪਤਨੀ ਕੈਥਰੀਨ ਦੇ ਘਰ ਵਿੱਚ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਰਾਜਗੱਦੀ ਦੇ ਪਹਿਲੇ ਦਾਅਵੇਦਾਰ ਪ੍ਰਿੰਸ ਵਿਲੀਅਮ ਤੇ ਉਨ੍ਹਾਂ ਦੀ ਪਤਨੀ ਕੈਥਰੀਨ ਦੇ ਘਰ ਵਿੱਚ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਤਾਨਵੀ ਮੀਡੀਆ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਉਨ੍ਹਾਂ ਦਾਅਵਿਆਂ ਦੀ ਜਾਂਚ ਕਰ ਰਹੀ ਹੈ, ਜਿਨ੍ਹਾਂ ਮੁਤਾਬਕ ਸੋਮਵਾਰ ਰਾਤ ਪੂਰਬੀ ਇੰਗਲੈਂਡ ’ਚ ਮਹਾਰਾਜਾ ਚਾਰਲਸ ਤੀਜੇ ਦੀ ‘ਸੈਂਡਰਿੰਗਮ ਅਸਟੇਟ’ ਸਥਿਤ ‘ਐਨਮਰ ਹਾਲ’ ਵਿਚ ਨਕਾਬਪੋਸ਼ ਵਿਅਕਤੀ ਦਾਖ਼ਲ ਹੋ ਗਏ ਸਨ। ਰਿਪੋਰਟ ਮੁਤਾਬਕ ਘਟਨਾ ਸਮੇਂ ਪ੍ਰਿੰਸ ਵਿਲੀਅਮ, ਕੈਥਰੀਨ ਤੇ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰ ਘਰ ਵਿੱਚ ਮੌਜੂਦ ਨਹੀਂ ਸਨ। ਕੇਨਸਿੰਗਟਨ ਪੈਲੇਸ ਨੇ ਕਿਹਾ ਕਿ ਉਹ ਸੁਰੱਖਿਆ ਨਾਲ ਜੁੜੇ ਮਾਮਲਿਆਂ ’ਤੇ ਕੋਈ ਟਿੱਪਣੀ ਨਹੀਂ ਕਰਨਗੇ।