ਸਿਆਟਲ ਦੇ ਕੌਮਾਂਤਰੀ ਹਵਾਈ ਅੱਡੇ ’ ਤੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਲੰਗਰ ਲਗਾਏ
ਸਿਆਟਲ, 25 ਨਵੰਬਰ (ਹਰਮਨਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਆਟਲ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਟੈਕਸੀ ਮਾਲਕਾਂ ਵਲੋਂ ਲੰਗਰ ਲਗਾਇਆ ਗਿਆ। ਟੈਕਸੀ ਮਾਲਕਾਂ ਸੁਖਵਿੰਦਰ ਸਿੰਘ ਸੁੱਖੀ ਤੇ ਸਰਬਨ ਸਿੰਘ ਬੱਲ ਨੇ ਇਸ ਮੌਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ।
ਸਿਆਟਲ, 25 ਨਵੰਬਰ (ਹਰਮਨਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਆਟਲ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਟੈਕਸੀ ਮਾਲਕਾਂ ਵਲੋਂ ਲੰਗਰ ਲਗਾਇਆ ਗਿਆ। ਟੈਕਸੀ ਮਾਲਕਾਂ ਸੁਖਵਿੰਦਰ ਸਿੰਘ ਸੁੱਖੀ ਤੇ ਸਰਬਨ ਸਿੰਘ ਬੱਲ ਨੇ ਇਸ ਮੌਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਅਕਾਲੀ ਦਲ ਮਾਨ ਦੇ ਨੌਰਥ ਅਮਰੀਕਾ ਦੇ ਮੀਤ ਪ੍ਰਧਾਨ ਅਤੇ ਟੈਕਸੀ ਐਸੋਸੀਏਸ਼ਨ ਦੇ ਪ੍ਰਮੁੱਖ ਆਗੂ ਇੰਦਰਪਾਲ ਸਿੰਘ ਨਿਰਦੋਸ਼ ਨੇ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਵਲੋਂ ਸ਼ੁਰੂ ਕੀਤੀ ਲੰਗਰ ਦੀ ਪ੍ਰੰਪਰਾ ਨੂੰ ਅੱਗੇ ਵਧਾਉਂਦੇ ਅਸੀਂ ਹਰ ਸਾਲ ਇਥੇ ਏਅਰਪੋਰਟ ’ਤੇ ਲੰਗਰ ਦੀ ਸੇਵਾ ਕਰਦੇ ਹਾਂ। ਇਸ ਮੌਕੇ ਸਿਆਟਲ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।