ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਨਿਊਯਾਰਕ, 25 ਨਵੰਬਰ (ਰਾਜੂ ਸਹਿਬਾਜ਼ਪੁਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿਊਯਾਰਕ ਸ਼ਹਿਰ ਦੇ ਮੇਅਰ ਜ਼ੋਹਰਾਨ ਮਮਦਾਨੀ ਨੇ ਸਾਊਥ ਰਿਚਮੰਡ ਹਿੱਲ, ਕਵੀਨਜ਼ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਵਿਖੇ ਹਾਜ਼ਰੀ ਭਰੀ। ਪੈਰ ’ਚ ਸੱਟ ਲੱਗੀ ਹੋਣ ਦੇ ਬਾਵਜੂਦ ਉਹ ਸੰਗਤ ਵਿਚਾਲੇ ਪੁੱਜੇ ਅਤੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਨਿਊਯਾਰਕ, 25 ਨਵੰਬਰ (ਰਾਜੂ ਸਹਿਬਾਜ਼ਪੁਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿਊਯਾਰਕ ਸ਼ਹਿਰ ਦੇ ਮੇਅਰ ਜ਼ੋਹਰਾਨ ਮਮਦਾਨੀ ਨੇ ਸਾਊਥ ਰਿਚਮੰਡ ਹਿੱਲ, ਕਵੀਨਜ਼ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਵਿਖੇ ਹਾਜ਼ਰੀ ਭਰੀ। ਪੈਰ ’ਚ ਸੱਟ ਲੱਗੀ ਹੋਣ ਦੇ ਬਾਵਜੂਦ ਉਹ ਸੰਗਤ ਵਿਚਾਲੇ ਪੁੱਜੇ ਅਤੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸੇਵਾ ਤੇ ਲੰਗਰ ਵਿਚ ਹਿੱਸਾ ਲਿਆ। ਮੇਅਰ ਦਾ ਅਹੁਦਾ ਸੰਭਾਲਣ ਮਗਰੋਂ ਪ੍ਰਕਾਸ਼ ਪੁਰਬ ਸਮਾਗਮ ਵਿਚ ਮਮਦਾਨੀ ਦੀ ਪਹਿਲੀ ਸ਼ਮੂਲੀਅਤ ਸੀ। ਇਸ ਮੌਕੇ ਸਿੱਖ ਕਲਚਰਲ ਸੁਸਾਇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।