25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਰਤਾਨੀਆ - ਯੂਰਪੀ ਸੰਘ ਦੇ ਨਵੇਂ ਸਮਝੌਤੇ ਦਾ ਤਨਮਨਜੀਤ ਸਿੰਘ ਢੇਸੀ ਵਲੋਂ ਸੰਸਦ ’ ਚ ਸਵਾਗਤ

ਲੰਡਨ, 25 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਲੋਹ ਤੋਂ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆ ਅਤੇ ਯੂਰਪੀ ਸੰਘ ਦਰਮਿਆਨ ਹੋਏ ਨਵੇਂ ਸਮਝੌਤੇ ਦਾ ਸਵਾਗਤ ਕਰਦਿਆਂ ਇਸ ਨੂੰ ਨੌਜਵਾਨਾਂ ਦੇ ਭਵਿੱਖ ਲਈ ਅਹਿਮ ਕਦਮ ਕਰਾਰ ਦਿੱਤਾ ਹੈ। ਬਰਤਾਨਵੀ ਸੰਸਦ ਵਿਚ ਬੋਲਦਿਆਂ ਢੇਸੀ ਨੇ ਪਿਛਲੀ ਕੰਸਰਵੇਟਿਵ ਸਰਕਾਰ ਵੱਲੋਂ ਕੀਤੇ ਗਏ ਬ੍ਰੈਗਜ਼ਿਟ ਸਮਝੌਤੇ ਦੀ ਆਲੋਚਨਾ ਕਰਦਿਆਂ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਵੱਲੋਂ ਯੂਰਪੀ ਸੰਘ ਨਾਲ ਸਬੰਧ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

Ad Position 21
No active advertisement
ਅਜੀਤ ਡੈਸਕ 26-11-2026
ਲੰਡਨ, 25 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਲੋਹ ਤੋਂ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆ ਅਤੇ ਯੂਰਪੀ ਸੰਘ ਦਰਮਿਆਨ ਹੋਏ ਨਵੇਂ ਸਮਝੌਤੇ ਦਾ ਸਵਾਗਤ ਕਰਦਿਆਂ ਇਸ ਨੂੰ ਨੌਜਵਾਨਾਂ ਦੇ ਭਵਿੱਖ ਲਈ ਅਹਿਮ ਕਦਮ ਕਰਾਰ ਦਿੱਤਾ ਹੈ। ਬਰਤਾਨਵੀ ਸੰਸਦ ਵਿਚ ਬੋਲਦਿਆਂ ਢੇਸੀ ਨੇ ਪਿਛਲੀ ਕੰਸਰਵੇਟਿਵ ਸਰਕਾਰ ਵੱਲੋਂ ਕੀਤੇ ਗਏ ਬ੍ਰੈਗਜ਼ਿਟ ਸਮਝੌਤੇ ਦੀ ਆਲੋਚਨਾ ਕਰਦਿਆਂ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਵੱਲੋਂ ਯੂਰਪੀ ਸੰਘ ਨਾਲ ਸਬੰਧ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਵੀਂ ‘ਯੂਥ ਐਕਸਪੀਰੀਅੰਸ ਸਕੀਮ’ ਤਹਿਤ ਬਰਤਾਨਵੀ ਨੌਜਵਾਨਾਂ ਨੂੰ ਯੂਰਪੀ ਦੇਸ਼ਾਂ ਵਿੱਚ ਰਹਿਣ, ਕੰਮ ਕਰਨ ਅਤੇ ਪੜ੍ਹਾਈ ਕਰਨ ਦੇ ਉਹ ਮੌਕੇ ਮੁੜ ਮਿਲਣਗੇ, ਜੋ ਬ੍ਰੈਗਜ਼ਿਟ ਤੋਂ ਪਹਿਲਾਂ ਉਨ੍ਹਾਂ ਦੇ ਮਾਪਿਆਂ ਨੂੰ ਹਾਸਲ ਸਨ। ਇਸ ਯੋਜਨਾ ਤਹਿਤ ਹਰ ਸਾਲ ਇੱਕ ਲੱਖ ਬਰਤਾਨਵੀ ਅਤੇ ਇੱਕ ਲੱਖ ਯੂਰਪੀ ਨੌਜਵਾਨਾਂ ਨੂੰ ਤਿੰਨ ਸਾਲ ਤੱਕ ਰਹਿਣ, ਕੰਮ ਕਰਨ ਅਤੇ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ। ਬਰਤਾਨਵੀ ਸਰਕਾਰ ਨੂੰ ਉਮੀਦ ਹੈ ਕਿ ਜਨਵਰੀ 2030 ਤੱਕ ਇਸ ਯੋਜਨਾ ਨੂੰ ਅਮਲ ਵਿਚ ਲਿਆਂਦਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਯੂਕਰੇਨੀ ਪਰਵਾਸੀ ਦੀ ਕੁੱਟਮਾਰ ਕਾਰਨ ਮੌਤ ਦੇ ਮਾਮਲੇ ’ ਚ ਤਿੰਨ ਦੋਸ਼ੀਆਂ ਨੂੰ ਸਜ਼ਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
Ad Position 24