26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੁਵੈਂਟਰੀ ਦੇ ਗੁਰਦੁਆਰਾ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ ’ਚ ਕ੍ਰਿਸਮਸ ਦੇ ਤੋਹਫ਼ੇ ਤਿਆਰ ਕਰਨ ਦੀ ਸੇਵਾ ਆਰੰਭ

ਲੈਸਟਰ (ਇੰਗਲੈਂਡ), 26 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਕੁਵੈਂਟਰੀ ਸਥਿਤ ਗੁਰਦੁਆਰਾ ਬੀ. ਵੀ.

Ad Position 21
No active advertisement
ਅਜੀਤ ਡੈਸਕ 27-11-2026
ਲੈਸਟਰ (ਇੰਗਲੈਂਡ), 26 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਕੁਵੈਂਟਰੀ ਸਥਿਤ ਗੁਰਦੁਆਰਾ ਬੀ.ਵੀ.ਐੱਸ. ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸਾਲਾਨਾ ਕ੍ਰਿਸਮਸ ਪ੍ਰੋਜੈਕਟ ਤਹਿਤ ਸਕੂਲੀ ਬੱਚਿਆਂ ਲਈ ਤੋਹਫ਼ੇ ਤਿਆਰ ਕਰਨ ਅਤੇ ਉਨ੍ਹਾਂ ਦੀ ਪੈਕਿੰਗ ਦੀ ਸੇਵਾ ਆਰੰਭ ਹੋ ਗਈ ਹੈ। ਗੁਰਦੁਆਰਾ ਸਾਹਿਬ ਵਲੋਂ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਚਲਾਏ ਜਾ ਰਹੇ ਇਸ ਲੋਕ ਭਲਾਈ ਪ੍ਰੋਜੈਕਟ ’ਚ ਇਸ ਵਾਰ ਵੀ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਿਤ ਲੋਕਾਂ ਵਲੋਂ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਮੌਕੇ ਕੈਨੇਡਾ ਤੋਂ ਆਏ ਪ੍ਰਸਿੱਧ ਪੰਜਾਬੀ ਗਾਇਕ ਤੇ ਲੇਖਕ ਜਸਵੀਰ ਗੁਣਾਚੌਰੀਆ ਅਤੇ ਉੱਘੇ ਪੰਜਾਬੀ ਗਾਇਕ ਸੁਖਵਿੰਦਰ ਪੰਛੀ ਨੇ ਵੀ ਵਿਸ਼ੇਸ਼ ਤੌਰ ‘ਤੇ ਇਸ ਸੇਵਾ ‘ਚ ਸ਼ਾਮਿਲ ਹੋ ਕੇ ਬੱਚਿਆਂ ਲਈ ਤੋਹਫ਼ਿਆਂ ਦੀ ਪੈਕਿੰਗ ਕੀਤੀ। ਇਸ ਤੋਂ ਇਲਾਵਾ ਪੁਲਿਸ ਕੈਡਿਟਾਂ, ਵੱਖ-ਵੱਖ ਪਰਿਵਾਰਾਂ ਅਤੇ ਵੱਡੀ ਗਿਣਤੀ ’ਚ ਸੇਵਾਦਾਰਾਂ ਵਲੋਂ ਵੀ ਮਿਲ-ਜੁਲ ਕੇ ਇਸ ਨੇਕ ਕਾਰਜ ’ਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ 25 ਤੋਂ ਵੱਧ ਸਕੂਲਾਂ ਦੇ ਬੱਚਿਆਂ ਲਈ ਕ੍ਰਿਸਮਸ ਦੇ ਤੋਹਫ਼ੇ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀਆਂ ਅਦੁੱਤੀ ਸ਼ਹਾਦਤਾਂ ਦੀ ਯਾਦ ਨੂੰ ਸਮਰਪਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਉਪਰਾਲੇ ਰਾਹੀਂ ਕਿਸੇ ਬੱਚੇ ਦੇ ਚਿਹਰੇ ’ਤੇ ਮੁਸਕਾਨ ਲਿਆਂਦੀ ਜਾ ਸਕੇ ਤਾਂ ਇਹ ਚਾਰ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਮੰਤਵ ਗੁਰੂ ਸਾਹਿਬਾਨ ਵਲੋਂ ਦਰਸਾਏ ਨਿਸ਼ਕਾਮ ਸੇਵਾ, ਸਰਬੱਤ ਦੇ ਭਲੇ, ਆਪਸੀ ਪਿਆਰ ਅਤੇ ਸਾਂਝੀਵਾਲਤਾ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣਾ ਹੈ। ਜ਼ਿਕਰਯੋਗ ਹੈ ਕਿ ਕੁਵੈਂਟਰੀ ਦੇ ਗੁਰਦੁਆਰਾ ਸਾਹਿਬ ਵਲੋਂ ਕ੍ਰਿਸਮਸ ਮੌਕੇ ਹਰ ਸਾਲ ਕੀਤਾ ਜਾਂਦਾ ਇਹ ਉਪਰਾਲਾ ਵੱਖ-ਵੱਖ ਭਾਈਚਾਰਿਆਂ ਦਰਮਿਆਨ ਆਪਸੀ ਸਾਂਝ ਅਤੇ ਭਾਈਚਾਰਕ ਏਕਤਾ ਦੀ ਵਿਲੱਖਣ ਮਿਸਾਲ ਹੈ।
Ad Position 22
No active advertisement
ਪਿਛਲੀ ਖ਼ਬਰ ਬਰਤਾਨੀਆ ’ਚ 18 ਸਾਲ ਪਹਿਲਾਂ ਟੈਕਸੀ ਚਾਲਕ ਦੀ ਹੱਤਿਆ ਕਰਨ ਵਾਲਾ ਦੋਸ਼ੀ ਕਰਾਰ ਅਗਲੀ ਖ਼ਬਰ ਉਂਟਾਰੀਓ ਖ਼ਾਲਸਾ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ
Ad Position 24