27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪ੍ਰੋ . ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵਲੋਂ ਬਰਤਾਨਵੀ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੂੰ ਪੱਤਰ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਲਈ ਬਰਤਾਨਵੀ ਸਰਕਾਰ ਸੰਸਦ ਵਿਚ ਮੁਆਫ਼ੀ ਮੰਗੇ-ਸਾਹਿਬ ਥਿੰਦ

ਲੰਡਨ, 27 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਪ੍ਰਧਾਨ ਸਾਹਿਬ ਥਿੰਦ ਵਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਨੂੰ ਪੱਤਰ ਲਿਖ ਕੇ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਅੰਮ੍ਰਿਤਸਰ ਵਿਖੇ ਵਾਪਰੇ ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਲਈ ਬਰਤਾਨਵੀ ਸਰਕਾਰ ਵਲੋਂ ਸੰਸਦ ਵਿੱਚ ਰਸਮੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 28-11-2026
ਲੰਡਨ, 27 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਪ੍ਰਧਾਨ ਸਾਹਿਬ ਥਿੰਦ ਵਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਨੂੰ ਪੱਤਰ ਲਿਖ ਕੇ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਅੰਮ੍ਰਿਤਸਰ ਵਿਖੇ ਵਾਪਰੇ ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਲਈ ਬਰਤਾਨਵੀ ਸਰਕਾਰ ਵਲੋਂ ਸੰਸਦ ਵਿੱਚ ਰਸਮੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ। ਪੱਤਰ ਵਿੱਚ ਸਾਹਿਬ ਥਿੰਦ ਨੇ ਕਿਹਾ ਕਿ ਫਾਊਂਡੇਸ਼ਨ ਪਿਛਲੇ 25 ਸਾਲਾਂ ਤੋਂ ਬਸਤੀਵਾਦੀ ਹਕੂਮਤਾਂ ਵੱਲੋਂ ਕੀਤੀਆਂ ਇਤਿਹਾਸਕ ਬੇਇਨਸਾਫ਼ੀਆਂ ਲਈ ਅਧਿਕਾਰਤ ਮੁਆਫ਼ੀ ਹਾਸਲ ਕਰਨ ਵਾਸਤੇ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੇਬਰ ਪਾਰਟੀ ਨੇ 2019 ਦੇ ਚੋਣ ਮਨੋਰਥ ਪੱਤਰ ਵਿੱਚ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਲਈ ਮੁਆਫ਼ੀ ਮੰਗਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਹੁਣ ਪੂਰਾ ਕਰਨ ਦਾ ਸਮਾਂ ਹੈ। ਉਨ੍ਹਾਂ ਅਪ੍ਰੈਲ 2019 ਵਿੱਚ ਲੇਬਰ ਪਾਰਟੀ ਦੇ ਤਤਕਾਲੀ ਆਗੂ ਜੈਰਮੀ ਕੋਰਬਿਨ ਨਾਲ ਹੋਈ ਮੁਲਾਕਾਤ ਦਾ ਵੀ ਜ਼ਿਕਰ ਕੀਤਾ। ਫਾਊਂਡੇਸ਼ਨ ਨੇ ਮੁਆਫ਼ੀ ਤੋਂ ਇਲਾਵਾ ਇਸ ਸਾਕੇ ਵਿੱਚ ਬਰਤਾਨੀਆ ਦੀ ਭੂਮਿਕਾ ਦੀ ਜਨਤਕ ਸਮੀਖਿਆ ਕਰਵਾਉਣ ਅਤੇ ਇਸ ਨਾਲ ਸਬੰਧਤ ਅਜੇ ਤੱਕ ਗੁਪਤ ਰੱਖੇ ਗਏ ਸਰਕਾਰੀ ਦਸਤਾਵੇਜ਼ਾਂ ਨੂੰ ਜਨਤਕ ਕਰਨ ਦੀ ਵੀ ਮੰਗ ਕੀਤੀ ਹੈ। ਸਾਹਿਬ ਥਿੰਦ ਨੇ ਕਿਹਾ ਕਿ ਬਰਤਾਨਵੀ ਸਰਕਾਰ ਵੱਲੋਂ ਮੁਆਫ਼ੀ ਮੰਗਣਾ ਨਾ ਸਿਰਫ਼ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਸਗੋਂ ਇਤਿਹਾਸਕ ਬੇਇਨਸਾਫ਼ੀਆਂ ਨੂੰ ਸਵੀਕਾਰ ਕਰਨ ਅਤੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਵੀ ਇੱਕ ਅਹਿਮ ਕਦਮ ਹੋਵੇਗਾ। ਸੰਸਥਾ ਵੱਲੋਂ ਹਰਨੇਕ ਸਿੰਘ ਨੇਕਾ ਮੈਰੀਪੁਰ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਫਾਊਂਡੇਸ਼ਨ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਲਈ ਸਮਾਂ ਵੀ ਮੰਗਿਆ ਹੈ, ਉਹਨਾਂ ਕਿਹਾ ਕਿ ਅਗਲੇ ਸਾਲ ਵੱਡੇ ਪੱਧਰ ਤੇ ਯਾਦਗਾਰੀ ਸਮਾਗਮ ਉਲੀਕਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਦ ਰੁੱਤ ਦੀਆਂ ਸ਼ਾਮਾਂ ਨੂੰ ਰੌਣਕਮਈ ਬਣਾਉਣ ਲਈ ਵਿਕਟੋਰੀਆ ’ ਚ ਵਿਸ਼ੇਸ਼ ਉਪਰਾਲਾ ਅਗਲੀ ਖ਼ਬਰ ਡਾਟਾ ਸੈਂਟਰਾਂ ਦਾ ਮਸਲਾ ਸਿਡਨੀ ’ ਚ ਭਖਿਆ
Ad Position 24