ਸਿਆਟਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਵਿਸ਼ੇਸ਼ ਮੀਟਿੰਗ
ਸਿਆਟਲ, 29 ਨਵੰਬਰ (ਹਰਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਸ਼੍ਰੋਮਣੀ ਯੂਥ ਅਕਾਲੀ ਦਲ ਵਾਸ਼ਿੰਗਟਨ ਸਟੇਟ ਦੀ ਇਕ ਜ਼ਰੂਰੀ ਮੀਟਿੰਗ ਅੱਜ ਸ਼੍ਰੋਮਣੀ ਅਕਾਲੀ ਦਲ ਵਾਸ਼ਿੰਗਟਨ ਸਟੇਟ ਦੇ ਪ੍ਰਧਾਨ ਚੇਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਵਿਚ ਅਕਾਲੀ ਦਲ ਤੇ ਭਾਜਪਾ ਦੇ ਹੋਏ ਸਮਝੌਤੇ ਦਾ ਪੁਰਜ਼ੋਰ ਸਵਾਗਤ ਕੀਤਾ ਗਿਆ| ‘ਅਜੀਤ’ ਨੂੰ ਜਾਣਕਾਰੀ ਦਿੰਦੇ ਅਕਾਲੀ ਦਲ ਦੇ ਸਟੇਟ ਪ੍ਰਧਾਨ ਚੇਤ ਸਿੰਘ ਸਿੱਧੂ ਤੇ ਸਟੇਟ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਬਿੰਦਰ ਸਿੰਘ ਮੁੱਲਾਪੁਰ ਨੇ ਕਿਹਾ ਇਹ ਸਮਝੌਤਾ ਸਮੇਂ ਦੀ ਮੁੱਖ ਲੋੜ ਸੀ ਕਿਉਂਕਿ ਹਰ ਪਾਰਟੀ ਵਰਕਰ ਭਾਵੇਂ ਉਹ ਅਕਾਲੀ ਦਲ ਦਾ ਹੋਵੇ ਜਾਂ ਭਾਜਪਾ ਦਾ ਇਹ ਸਮਝੌਤਾ ਚਾਹੁੰਦਾ ਸੀ| ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਇਥੇ ਵਿਸ਼ੇਸ਼ ਤੌਰ ’ਤੇ ਅਕਾਲੀ ਦਲ (ਬਾਦਲ) ਦਾ ਵਫ਼ਦ ਪੰਜਾਬ ਜਾਵੇਗਾ| ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਭਾਰੀ ਬਹੁਮਤ ਨਾਲ ਜਿੱਤ ਕੇ ਆਪਣੀ ਸਰਕਾਰ ਬਣਾਏਗਾ| ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਲਾਲ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ, ਮਨਮੋਹਨ ਸਿੰਘ ਢਿੱਲੋਂ ਮੀਤ ਪ੍ਰਧਾਨ, ਪਰਮਿੰਦਰ ਸਿੰਘ ਰੁੜਕਾ ਸਰਪੰਚ ਜਨਰਲ ਸਕੱਤਰ, ਗੁਰਮੇਲ ਸਿੰਘ ਗਿੱਲ, ਜਗਦੇਵ ਸਿੰਘ ਮਾਨ, ਇਕੱਤਰ ਸਿੰਘ, ਬਹਾਦਰ ਸਿੰਘ, ਕਮਲਜੀਤ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਸਨ|
ਚ
ਚੇਤ ਸਿੰਘ ਸਿੱਧੂ
ਗੁਰਬਿੰਦਰ ਸਿੰਘ ਮੁੱਲਾਪੁਰ
30-11-2026