ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਜੱਟ ਭਾਈਚਾਰਾ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ 'ਚ ਸਰਬਸੰਮਤੀ ਨਾਲ ਨਵੀਂ ਕਾਰਜਕਾਰਨੀ ਦਾ ਗਠਨ

Ad Position 21
No active advertisement
ਅਜੀਤ ਡੈਸਕ 01-01-2026
ਸਿਰਸਾ, 31 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜੱਟ ਭਾਈਚਾਰਾ ਵੈਲਫੇਅਰ ਐਸੋਸੀਏਸ਼ਨ ਸਿਰਸਾ ਦੀ ਮੀਟਿੰਗ ਪ੍ਰਧਾਨ ਹਰਦੇਵ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਸਿਰਸਾ ਦੇ ਇੱਕ ਨਿੱਜੀ ਹੋਟਲ ਵਿੱਚ ਹੋਈ | ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ | ਜਿਸ ਵਿੱਚ ਬਲਵਿੰਦਰ ਸਿੰਘ ਅÏਲਖ ਪ੍ਰਧਾਨ, ਧਰਮਿੰਦਰ ਸਿੰਘ ਢਿੱਲੋਂ ਸਕੱਤਰ ਅਤੇ ਮਾਸਟਰ ਮੁਖਤਾਰ ਸਿੰਘ ਖਜ਼ਾਨਚੀ ਚੁਣੇ ਗਏ | ਇਸ ਮੌਕੇ 'ਤੇ ਪ੍ਰਧਾਨ ਹਰਦੇਵ ਸਿੰਫ ਭੁੱਲਰ ਨੇ ਜੱਟ ਭਾਈਚਾਰੇ ਦੇ ਸਾਰੇ ਮੈਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਾਰੇ ਸਾਥੀਆਂ ਨੇ ਉਹਨਾਂ ਨੂੰ ਭਰਪੂਰ ਸਮਰਥਨ ਦਿੱਤਾ ਹੈ, ਜਿਸ ਕਰਕੇ ਉਹ ਐਸੋਸੀਏਸ਼ਨ ਦੇ ਕੰਮਾਂ ਨੂੰ ਨੇਪਰੇ ਚਾੜ੍ਹ ਸਕੇ ਸਨ | ਉਹਨਾਂ ਜੱਟ ਭਾਈਚਾਰੇ ਦੀ ਨਵੀਂ ਬਣੀ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੇਰੀ ਕਾਮਨਾ ਹੈ ਕਿ ਅਸੀਂ ਸਮਾਜ ਦੇ ਕੰਮ ਲਈ ਤਾਕਤ, ਏਕਤਾ ਅਤੇ ਆਪਸੀ ਪਿਆਰ ਨਾਲ ਅੱਗੇ ਵਧੀਏ ਅਤੇ ਆਪਣੇ ਸਮਾਜ ਲਈ ਨੇਕ ਕੰਮ ਕਰੀਏ | ਇਸ ਮੌਕੇ ਖਜਾਨਚੀ ਬਲਬੀਰ ਸਿੰਘ ਭਿੰਡਰ ਨੇ ਪਿਛਲੇ 2 ਸਾਲਾਂ ਦਾ ਲੇਖਾ-ਜੋਖਾ ਪੇਸ਼ ਕੀਤਾ | ਸਕੱਤਰ ਬਚਨ ਸਿੰਘ ਢੀਂਡਸਾ ਨੇ ਪਿਛਲੇ 2 ਸਾਲਾਂ ਵਿੱਚ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਭਾਈਚਾਰੇ ਵੱਲੋਂ ਗੁਰਦੁਆਰਾ ਚਿੱਲ੍ਹਾ ਸਾਹਿਬ ਵਿੱਚ ਹਰ ਸਾਲ ਦੀ ਤਰ੍ਹਾਂ ਘਰ ਦੀ ਸਬਜ਼ੀ ਘਰ ਦਾ ਦੁੱਧ ਦੇ ਨਾਅਰੇ ਹੇਠ ਮੱਸਿਆ 'ਤੇ ਸਬਜ਼ੀਆਂ ਦੇ ਬੀਜ ਵੰਡੇ ਗਏ | ਸਵਰਗੀ ਜੀਤ ਸਿੰਘ ਥਿਰਾਜ ਦੀ ਯਾਦ ਵਿੱਚ ਗੁਰੂਦੁਆਰਾ ਸਾਹਿਬ ਮੈਡੀਕਲ ਚੈੱਕਅਪ ਕੈਂਪ ਅਤੇ ਖੂਨਦਾਨ ਕੈਂਪ ਲਾਇਆ ਗਿਆ, ਗੁਰਦੁਆਰਾ ਚਿੱਲ੍ਹਾ ਸਾਹਿਬ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ | ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਭਾਈਚਾਰਕ ਸਾਂਝ ਨੂੰ ਅੱਗੇ ਵਧਾਉਣ ਲਈ ਗੁਰਦੁਆਰਾ ਚੋਰਮਾਰ ਸਾਹਿਬ ਵਿੱਚ ਸ਼੍ਰੀ ਅਖੰਡ ਪਾਠ ਕਰਵਾਇਆ ਗਿਆ | ਸਾਰੇ ਹਾਜ਼ਰ ਮੈਂਬਰਾਂ ਨੇ ਪਿਛਲੇ ਦੋ ਸਾਲਾਂ ਵਿੱਚ ਪ੍ਰਧਾਨ ਹਰਦੇਵ ਸਿੰਘ ਭੁੱਲਰ ਦੇ ਕੰਮ ਦੀ ਪ੍ਰਸ਼ੰਸਾ ਕੀਤੀ | ਨਵੇਂ ਚੁਣੇ ਗਏ ਪ੍ਰਧਾਨ ਬਲਵਿੰਦਰ ਸਿੰਘ ਅÏਲਖ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸਾਰੇ ਜੱਟ ਭਾਈਚਾਰੇ ਦੇ ਸਮਰਥਨ ਨਾਲ ਸਮਾਜ ਭਲਾਈ ਦੇ ਕੰਮ ਜਾਰੀ ਰੱਖਣਗੇ | ਨਵੇਂ ਚੁਣੇ ਗਏ ਸਕੱਤਰ ਧਰਮਿੰਦਰ ਸਿੰਘ ਢਿੱਲੋਂ ਅਤੇ ਖਜ਼ਾਨਚੀ ਮਾਸਟਰ ਮੁਖਤਾਰ ਸਿੰਘ ਨੇ ਸਾਰਿਆਂ ਦਾ ਉਨ੍ਹਾਂ ਦੀ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ | ਇਸ ਮੀਟਿੰਗ ਵਿੱਚ ਹਰਦੀਪ ਸਿੰਘ ਸਰਕਾਰੀਆ, ਸੰਤ ਪ੍ਰਕਾਸ਼ ਸਿੰਘ, ਲਖਵਿੰਦਰ ਸਿੰਘ ਅÏਲਖ, ਭੁਪਿੰਦਰ ਸਿੰਘ ਪੰਨੀਵਾਲੀਆ, ਨਵਨੀਤ ਸਰਕਾਰੀਆ ਅਤੇ ਸੁਖਜਿੰਦਰ ਸਿੰਘ ਸਿੱਧੂ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੀਟਿੰਗ ਵਿੱਚ ਮਹਿਮਾਨ ਜਗਦੀਪ ਸਿੰਘ ਗਿੱਲ (ਮੈਨੇਜਰ ਭਾਰਤ ਬੈਂਕ ਚੇਨਈ) ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਵਿੱਚ ਹਰਪਾਲ ਸਿੰਘ, ਕੁਲਵੰਤ ਸਿੰਘ, ਗੁਰਜੰਟ ਸਿੰਘ, ਪਰਮਜੀਤ ਸਿੰਘ, ਜਗਵਿੰਦਰ ਸਿੰਘ, ਲਖਬੀਰ ਸਿੰਘ, ਸੁਖਪਾਲ ਸਿੰਘ, ਅੰਮਿ੍ਤਪਾਲ ਸਿੰਘ, ਨਵਦੀਪ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਨਤਕ ਸਥਾਨ 'ਤੇ ਨਸ਼ਾ ਕਰਦੇ ਵਿਅਕਤੀ ਨੂੰ ਕੀਤਾ ਕਾਬੂ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਪੁਰਸ਼ ਹਾਕੀ ਟੀਮ ਨੇ ਅੰਤਰ- ਕਾਲਜ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਿਆ
Ad Position 24
No active advertisement