ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਜਨਤਕ ਸਥਾਨ 'ਤੇ ਨਸ਼ਾ ਕਰਦੇ ਵਿਅਕਤੀ ਨੂੰ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 01-01-2026
ਫ਼ਰੀਦਕੋਟ, 31 ਦਸੰਬਰ (ਸਰਬਜੀਤ ਸਿੰਘ)-ਸਿਟੀ ਪੁਲਿਸ ਵਲੋਂ ਜਨਤਕ ਸਥਾਨ 'ਤੇ ਨਸ਼ਾ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਵਲੋਂ ਸੂਚਨਾ ਦਿੱਤੀ ਗਈ ਕਿ ਗੁਰਪ੍ਰੀਤ ਸਿੰਘ ਉਰਫ਼ ਘੁੱਦਾ ਪੁੱਤਰ ਅਮਰਜੀਤ ਸਿੰਘ ਕਥਿਤ ਤੌਰ 'ਤੇ ਨਸ਼ਾ ਕਰਨ ਦਾ ਆਦੀ ਹੈ ਅਤੇ ਸਰਕਾਰੀ ਵੈਟਰਨਰੀ ਹਸਪਤਾਲ, ਫ਼ਰੀਦਕੋਟ ਨਜ਼ਦੀਕ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਉਕਤ ਸਥਾਨ 'ਤੇ ਰੇਡ ਕੀਤੀ ਗਈ ਤਾਂ ਕਥਿਤ ਦੋਸ਼ੀ ਨੂੰ ਨਸ਼ੇ ਲਈ ਵਰਤੇ ਜਾਣ ਵਾਲੀ ਸਿਲਵਰ ਦੀ ਪੰਨੀ ਅਤੇ ਹੋਰ ਸਮਗਰੀ ਸਮੇਤ ਕਾਬੂ ਕੀਤਾ ਗਿਆ |


Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਔਰਤ ਨਾਲ ਲੁੱਟ-ਖੋਹ ਦੀ ਅਸਫ਼ਲ ਕੋਸ਼ਿਸ਼ ਕਰਨ ਵਾਲੇ 3 ਕਾਬੂ ਅਗਲੀ ਖ਼ਬਰ ਜੱਟ ਭਾਈਚਾਰਾ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ 'ਚ ਸਰਬਸੰਮਤੀ ਨਾਲ ਨਵੀਂ ਕਾਰਜਕਾਰਨੀ ਦਾ ਗਠਨ
Ad Position 24
No active advertisement