ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਬਜ਼ੁਰਗ ਔਰਤ ਨਾਲ ਲੁੱਟ-ਖੋਹ ਦੀ ਅਸਫ਼ਲ ਕੋਸ਼ਿਸ਼ ਕਰਨ ਵਾਲੇ 3 ਕਾਬੂ

Ad Position 21
No active advertisement
ਅਜੀਤ ਡੈਸਕ 01-01-2026
ਗਿੱਦੜਬਾਹਾ, 31 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਪਿੰਡ ਘੱਗਾ ਵਿਖੇ 65 ਸਾਲਾ ਬਜ਼ੁਰਗ ਔਰਤ ਨਾਲ ਲੁੱਟ-ਖੋਹ ਦੀ ਅਸਫ਼ਲ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਵਿਅਕਤੀਆਂ ਨੂੰ ਥਾਣਾ ਗਿੱਦੜਬਾਹਾ ਪੁਲਿਸ ਨੇ ਕਾਬੂ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਦੀਪਿਕਾ ਕੰਬੋਜ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਪਾਸੋਂ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਘੱਗਾ ਵਿਖੇ ਲੁੱਟ-ਖੋਹ ਦੀ ਕੋਸ਼ਿਸ਼ ਕਰਨ ਵਾਲੇ ਤਿੰਨੋਂ ਵਿਅਕਤੀ ਅੱਜ ਫ਼ਿਰ ਲੁੱਟ ਦੀ ਫਿਰਾਕ ਵਿਚ ਗਿੱਦੜਬਾਹਾ ਵਿਖੇ ਆ ਰਹੇ ਹਨ, ਜਿਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਨਾਕਾਬੰਦੀ ਕਰਕੇ ਪਿੰਡ ਘੱਗਾ ਵਿਖੇ ਲੁੱਟ-ਖੋਹ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ | ਜਿਨ੍ਹਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਘੁੱਲਾ ਪੁੱਤਰ ਜਗਸੀਰ ਸਿੰਘ, ਸੁਪਨਦੀਪ ਸਿੰਘ ਉਰਫ਼ ਗਿਆਨੀ ਪੁੱਤਰ ਪਿ੍ਤਪਾਲ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ਼ ਅਜੇ ਪੁੱਤਰ ਜੱਗਾ ਵਾਸੀਆਨ ਪਿੰਡ ਕੁਰਾਈਵਾਲਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਨ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਨਰੇਗਾ ਮਜ਼ਦੂਰਾਂ ਵਲੋਂ 8 ਜਨਵਰੀ ਨੂੰ ਬਰਨਾਲਾ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ ਅਗਲੀ ਖ਼ਬਰ ਜਨਤਕ ਸਥਾਨ 'ਤੇ ਨਸ਼ਾ ਕਰਦੇ ਵਿਅਕਤੀ ਨੂੰ ਕੀਤਾ ਕਾਬੂ
Ad Position 24
No active advertisement