03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਵਿਜੀਲੈਂਸ ਬਿਊਰੋ ਵਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਜਲੰਧਰ, 1 ਜਨਵਰੀ (ਸ਼ੈਲੀ)-ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਕਾਰਵਾਈ ਦੌਰਾਨ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗਿ੍ਫ਼ਤਾਰੀ ਬਲਾਚੌਰ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਇੱਕ ਵਸਨੀਕ ਵਲੋਂ ਮੁੱਖ ਮੰਤਰੀ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਲਈ ਦੋਸ਼ੀ ਰਾਜਪਾਲ ਸਿੰਘ ਕੋਲ ਪਹੁੰਚ ਕੀਤੀ ਸੀ, ਪਰ ਅਧਿਕਾਰੀ ਨੇ ਇਸ ਲਈ 50,000 ਰੁਪਏ ਦੀ ਮੰਗ ਕੀਤੀ | ਉਸ ਵਲੋਂ ਬੇਨਤੀ ਕਰਨ 'ਤੇ ਸੌਦਾ 15,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਅਧਿਕਾਰੀ ਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਦਾ ਭਰੋਸਾ ਦੇ ਕੇ ਉਸ ਤੋਂ 10,000 ਰੁਪਏ ਮੌਕੇ 'ਤੇ ਹੀ ਲੈ ਲਏ | ਉਨ੍ਹਾਂ ਦੱਸਿਆ ਕਿ ਦੋਸ਼ੀ ਰਾਜਪਾਲ ਸਿੰਘ ਬਲਾਚੌਰ ਵਿਖੇ ਸ਼ਿਕਾਇਤਕਰਤਾ ਦੇ ਘਰ ਜਾ ਕੇ ਬਾਕੀ ਰਹਿੰਦੀ 5000 ਰੁਪਏ ਦੀ ਰਿਸ਼ਵਤ ਵੀ ਲੈ ਲਈ | ਇਸ ਦੀ ਵੀਡੀਓ ਸ਼ਿਕਾਇਤਕਰਤਾ ਦੇ ਘਰ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ | ਇਸ ਸੰਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਤੀਜਾ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬੱਸ ਸਟੈਂਡ ਮਹਿਤਪੁਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ
Ad Position 24