03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕੀਰਤਨ ਸਮਾਗਮ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਕਰਨਾਲ, 1 ਜਨਵਰੀ (ਗੁਰਮੀਤ ਸਿੰਘ ਸੱਗੂ)-ਵਿਰਸਾ ਫਾਰ ਐਵਰ ਚੈਰੀਟੇਬਲ ਟਰੱਸਟ ਵਲੋਂ ਨਵੇਂ ਸਾਲ ਦੇ ਆਗਮਨ ਤੇ ਪੁਰਾਣੇ ਸਾਲ ਨੂੰ ਅਲਵਿਦਾ ਕਹਿਣ ਲਈ ਬੀਤੀ 31 ਦਸੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 1 ਵਜੇ ਤੱਕ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਿਸ਼ਾਹੀ ਪਹਿਲੀ ਵਿਖੇ ਇਕ ਕੀਰਤਨ ਸਮਾਗਮ ਕਰਵਾਇਆ | ਕੀਰਤਨ ਸਮਾਗਮ 'ਚ ਇਸਤਰੀ ਸਤਿਸੰਗ ਸਭਾ ਵਲੋਂ ਰਸਮਈ ਕੀਰਤਨ ਕੀਤਾ | ਇਸ ਮੌਕੇ ਬੀਬੀ ਅਸੀਸ ਕੌਰ ਦੇ ਰਾਗੀ ਜਥੇ ਵਲੋਂ ਕੀਰਤਨ 'ਚ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਗਈ, ਜਦਕਿ ਬੀਬੀ ਨਿਮਰਤ ਕੌਰ ਖਾਲਸਾ ਤੇ ਮਨਚੰਦਾ ਪਰਿਵਾਰ ਵਲੋਂ ਰਸਮਈ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਸਮਾਗਮ 'ਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਸਾਹਿਬ ਭਾਈ ਜਗਤਾਰ ਸਿੰਘ ਕਥਾ ਵਿਚਾਰਾਂ ਤੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਜਸਬੀਰ ਸਿੰਘ ਵਲੋਂ ਰਸਭਿੰਨੇ ਕੀਰਤਨ ਰਾਹੀਂ ਨਾਲ ਸੰਗਤ ਨੂੰ ਨਿਹਾਲ ਕੀਤਾ | ਇਸ ਦੌਰਾਨ ਛੋਟੇ ਬੱਚੇ ਅਜੀਤ ਸਿੰਘ ਖਾਲਸਾ ਵਲੋਂ ਵੀ ਕੀਰਤਨ 'ਚ ਹਾਜ਼ਰੀ ਲਗਵਾਈ ਗਈ | ਇਸ ਮੌਕੇ ਗੁਰਬਖਸ਼ ਸਿੰਘ ਮਨਚੰਦਾ ਵਲੋਂ ਸਾਰਿਆਂ ਰਾਗੀ ਪ੍ਰਚਾਰਕ ਜਥੇਬੰਦੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸਮਾਗਮ 'ਚ ਉਚੇਚੇ ਤੌਰ 'ਤੇ ਪਹੁੰਚੇ ਯਮੁਨਾਨਗਰ ਦੇ ਐਸ. ਪੀ. ਅਮਰਿੰਦਰ ਸਿੰਘ ਨੂੰ ਗੁਰਬਖਸ਼ ਸਿੰਘ ਮਨਜੰਦਾ ਨੇ ਸ਼ਾਲ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਲਾਡੀ ਡਬਰੀ ਵਲੋਂ ਵੀ ਸਾਰੀ ਸੰਗਤ ਦਾ ਧੰਨਵਾਦ ਕੀਤਾ ਗਿਆ | ਸਮਾਗਮ ਨੂੰ ਸਮਰਪਿਤ ਖਾਲਸਾ ਅਕੈਡਮੀ ਵਲੋਂ ਕੁਝ ਦਿਨ ਪਹਿਲਾਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ ਸਨ, ਜਿਨ੍ਹਾਂ 'ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਅੱਜ ਸਰਟੀਫਿਕੇਟ ਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰੂ ਕੇ ਅਟੁੱਟ ਲੰਗਰ ਵਰਤਾਏ ਗਏ ਤੇ ਭੋਗ ਉਪਰੰਤ ਦੁੱਧ ਦਾ ਲੰਗਰ ਲਗਾਇਆ | ਇਸ ਮੌਕੇ ਨਿਫਾ ਚੇਅਰਮੈਨ ਪਿ੍ਤਪਾਲ ਸਿੰਘ ਪੰਨੂ, ਮੁੱਖ ਮੰਤਰੀ ਦੇ ਸਾਬਕਾ ਓ. ਐਸ. ਡੀ. ਤੇ ਕੁਰੂਕਸ਼ੇਤਰ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੰਜੇ ਬਠਲਾ, ਸੋ ਲੰਬੀ ਭਾਰਤ ਅਭਿਆਨ ਦੇ ਹਰਿਆਣਾ ਦੇ ਪ੍ਰਧਾਨ ਸਤੀਸ਼ ਚਾਵਲਾ, ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਚੇਅਰਮੈਨ ਜਸਬੀਰ ਸਿੰਘ ਗੁਲਾਟੀ, ਸੁਮਿਤ ਸਿੰਘ ਮਨਚੰਦਾ, ਦਿਲਜੀਤ ਸਿੰਘ ਮਨਚੰਦਾ, ਸਿਮਰਨਜੀਤ ਸਿੰਘ ਮਨਚੰਦਾ, ਅਜੀਤ ਸਿੰਘ ਖਾਲਸਾ ਸਮੇਤ ਸੈਂਕੜਿਆਂ ਦੀ ਗਿਣਤੀ 'ਚ ਸੰਗਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਵਾਂ ਸਾਲ ਆਤਮ-ਨਿਰੀਖਣ, ਸਵੈ-ਸੁਧਾਰ ਤੇ ਨਵੇਂ ਸੰਕਲਪ ਲੈਣ ਦਾ ਵਧੀਆ ਸਮਾਂ ਹੁੰਦਾ-ਡਾ. ਜਸਬੀਰ ਸਿੰਘ <br/> ਅਗਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਤੀਜਾ ਗੁਰਮਤਿ ਸਮਾਗਮ ਕਰਵਾਇਆ <br/>
Ad Position 24