03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਾਕਾ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਦਾ ਨੌਜਵਾਨ 100 ਗ੍ਰਾਮ ਹੈਰੋਇਨ ਸਮੇਤ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਮਕਸੂਦਾਂ, 1 ਜਨਵਰੀ (ਸੌਰਵ ਮਹਿਤਾ)-ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਲੰਮਾ ਪਿੰਡ ਚੌਕ ਦੇ ਨੇੜੇ ਲਗਾਏ ਗਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਦੋਸ਼ੀ ਨਾਕਾ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਫੜ ਲਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਟੀਮ ਨਾਲ ਲੰਮਾ ਪਿੰਡ ਚੌਕ ਦੇ ਨੇੜੇ ਨਾਕਾਬੰਦੀ ਕਰ ਰਹੇ ਸਨ, ਇਸ ਦੌਰਾਨ ਇੱਕ ਨੌਜਵਾਨ ਪੈਦਲ ਆਉਂਦਾ ਦਿਸਿਆ, ਜੋ ਪੁਲਿਸ ਟੀਮ ਨੂੰ ਦੇਖ ਕੇ ਅਚਾਨਕ ਤੇਜ਼ੀ ਨਾਲ ਭੱਜਣ ਲੱਗ ਪਿਆ | ਉਸ ਦੀ ਹਰਕਤ 'ਤੇ ਸ਼ੱਕ ਹੋਣ ਕਾਰਨ ਪੁਲਿਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ | ਪੁਲਿਸ ਵਲੋਂ ਜਦੋਂ ਦੋਸ਼ੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁੱਛਗਿੱਛ ਦੌਰਾਨ ਦੋਸ਼ੀ ਦੀ ਪਹਿਚਾਨ ਕੁਲਦੀਪ ਸਿੰਘ, ਨਿਵਾਸੀ ਰੇਰੂ ਪਿੰਡ ਵਜੋਂ ਹੋਈ ਹੈ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਰਿਮਾਂਡ 'ਤੇ ਲੈ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮੇਅਰ ਦੀ ਜਾਂਚ 'ਚ ਘੱਟ ਪਾਈਆਂ ਗਈਆਂ ਕੂੜਾ ਮਲਬੇ ਨੂੰ ਚੁੱਕਣ ਵਾਲੀਆਂ ਟਰਾਲੀਆਂ ਅਗਲੀ ਖ਼ਬਰ ਮੋਬਾਈਲ ਮੈਡੀਕਲ ਯੂਨਿਟ ਨੇ ਸ਼ਾਹਾਬਾਦ ਹਲਕੇ 'ਚ ਪਿੰਡ ਵਾਸੀਆਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ <br/>
Ad Position 24