ਜਮਸ਼ੇਰ ਖਾਸ, 1 ਜਨਵਰੀ (ਹਰਵਿੰਦਰ ਕੁਮਾਰ)-ਪਿੰਡ ਖੇੜਾ ਵਿਚ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ¢ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਗੁਰਦੁਆਰਾ ਸਿੰਘ ਸਭਾ ਖੇੜਾ ਵਿਖੇ ਅੰਮਿ੍ਤ ਵੇਲੇ ਦੀ ਅਰਦਾਸ ਤੋਂ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ¢ ਨਗਰ ਕੀਰਤਨ ਦÏਰਾਨ ਪੰਥ ਦੇ ਮਸ਼ਹੂਰ ਢਾਡੀ ਗਿਆਨੀ ਦੀਦਾਰ ਸਿੰਘ ਸੰਗਤਪੁਰ ਵਾਲਿਆ ਨੇ ਗੁਰੂ ਸਹਿਬ ਦਾ ਇਤਿਹਾਸ ਸਰਵਣ ਕਰਵਾਇਆ¢ ਨਗਰ ਕੀਰਤਨ ਦÏਰਾਨ ਵੱਖ-ਵੱਖ ਜਗ੍ਹਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਵਾਗਤ ਲਈ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ ਅਤੇ ਸੰਗਤਾਂ ਵਲੋਂ ਸ਼ਰਧਾਲੂਆਂ ਦੇ ਛਕਣ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦਾ ਲੰਗਰ ਲਗਾਇਆ ਗਿਆ ¢ ਇਸ ਮÏਕੇ ਗੁਰੂ ਘਰ ਦੇ ਹੈਂਡ ਗ੍ਰੰਥੀ ਭਾਈ ਪਵਿੱਤਰ ਸਿੰਘ ਜੀ ਪ੍ਰਧਾਨ ਬੀਬੀ ਰਵਿੰਦਰ ਕÏਰ, ਬਲਵਿੰਦਰਜੀਤ ਸਿੰਘ,ਚਰਨਜੀਤ ਸਿੰਘ, ਹਰਪ੍ਰੀਤ ਸਿੰਘ ,ਸੁਖਦੀਪ ਸਿੰਘ ਆਦਿ ਹਾਜ਼ਰ ਸਨ¢