ਸਿਰਸਾ, 2 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਜ਼ਿਲ੍ਹਾ ਜੇਲ੍ਹ 'ਚ ਵਾਰਡਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ ਜੋ ਲੰਮੇ ਸਮੇਂ ਤੋਂ ਜੇਲ੍ਹ ਵਿਚ ਤਾਇਨਾਤ ਸੀ | ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਮਿ੍ਤਕ ਦੀ ਲਾਸ਼ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਈ | ਪੁਲਿਸ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਤੋਂ ਪੁਛਗਿੱਛ ਕਰ ਰਹੀ ਹੈ | ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਜ਼ਿਲ੍ਹਾ ਜੇਲ੍ਹ ਵਿਚ ਵਾਰਡਨ ਦੀ ਡਿਊਟੀ 'ਤੇ ਤਾਇਨਾਤ ਸੀ | ਦੱਸਿਆ ਗਿਆ ਹੈ ਕਿ ਸੁਖਦੇਵ ਸਿੰਘ ਦਾ ਤਿੰਨ ਦਿਨ ਪਹਿਲਾਂ ਮੈਡੀਕਲ ਕਰਵਾਇਆ ਗਿਆ ਸੀ ਤੇ ਅੱਜ ਉਸ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਹੈ ਕਿ ਮਿ੍ਤਕ ਦੇ ਪਰਿਵਾਰ ਨੂੰ ਬੁਲਾਇਆ ਗਿਆ ਹੈ ਤੇ ਉਨ੍ਹਾਂ ਤੋਂ ਪੁੱਛਗਿਛ ਕਰਨ ਉਪਰੰਤ ਹੀ ਇਸ ਸੰਬੰਧੀ ਪਤਾ ਲੱਗ ਸਕੇਗਾ |