30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਯੋਗਾ ਕੋਚਿੰਗ ਕਲਾਸਾਂ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 03-01-2026
ਯਮੁਨਾਨਗਰ, 2 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਵਲੋਂ ਵਿਦਿਆਰਥੀਆਂ ਤੇ ਆਮ ਲੋਕਾਂ ਲਈ ਯੋਗਾ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ | ਇਹ ਕਲਾਸਾਂ ਰਵਾਇਤੀ ਯੋਗਾ, ਬੱਚਿਆਂ ਲਈ ਯੋਗਾ ਤੇ ਮੁਕਾਬਲੇ ਵਾਲੇ ਯੋਗਾ 'ਤੇ ਕੇਂਦਿ੍ਤ ਹੋਣਗੀਆਂ ਤੇ ਇਸ ਦੇ ਬੈਚ ਸਵੇਰ-ਸ਼ਾਮ ਉਪਲਬਧ ਹੋਣਗੇ | ਇਸ ਸੰਬੰਧੀ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਕਿਹਾ ਕਿ ਯੋਗਾ ਸਰੀਰਕ ਤੰਦਰੁਸਤੀ, ਮਾਨਸਿਕ ਤੰਦਰੁਸਤੀ ਤੇ ਚਰਿੱਤਰ ਨਿਰਮਾਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ਅਤੇ ਕਾਲਜ ਇਸ ਪਹਿਲਕਦਮੀ ਰਾਹੀਂ ਇਕ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ | ਇਸ ਮੌਕੇ ਯੋਗਾ ਕੋਚ ਪ੍ਰੋ. ਮੰਗਲ ਨੇ ਕਿਹਾ ਕਿ ਕੋਚਿੰਗ ਇਕ ਯੋਜਨਾਬੱਧ ਅਤੇ ਵਿਗਿਆਨਕ ਢੰਗ ਨਾਲ ਕਰਵਾਈ ਜਾਵੇਗੀ, ਜਿਸ ਨਾਲ ਭਾਗੀਦਾਰਾਂ ਨੂੰ ਲਚਕਤਾ, ਇਕਾਗਰਤਾ ਤੇ ਪ੍ਰਦਰਸ਼ਨ 'ਚ ਸੁਧਾਰ ਕਰਨ 'ਚ ਮਦਦ ਮਿਲੇਗੀ | ਗਵਰਨਿੰਗ ਬਾਡੀ ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ 'ਚ ਸੰਪੂਰਨ ਵਿਕਾਸ ਅਤੇ ਤੰਦਰੁਸਤੀ ਲਈ ਸੰਸਥਾ ਦੇ ਸਮਰਪਣ ਨੂੰ ਦਰਸਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਬੀਤੇ ਵਰ੍ਹੇ 30 ਕਰੋੜ ਦੇ ਨਸ਼ੀਲੇ ਪਦਾਰਥ ਫੜੇ ਅਗਲੀ ਖ਼ਬਰ ਜੇਲ੍ਹ ਵਾਰਡਨ ਦੀ ਭੇਦਭਰੀ ਹਾਲਤ 'ਚ ਮੌਤ
Ad Position 24