30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੁਲਿਸ ਨੇ ਬੀਤੇ ਵਰ੍ਹੇ 30 ਕਰੋੜ ਦੇ ਨਸ਼ੀਲੇ ਪਦਾਰਥ ਫੜੇ

Ad Position 21
No active advertisement
ਅਜੀਤ ਡੈਸਕ 03-01-2026
ਸਿਰਸਾ, 2 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਪੁਲਿਸ ਨੇ ਲੰਘੇ ਸਾਲ 2025 ਵਿਚ ਕਰੀਬ 30 ਕਰੋੜ ਦੇ ਨਸ਼ੀਲੇ ਪਦਾਰਥ ਫੜੇ ਹਨ | 365 ਮਾਮਲੇ ਦਰਜ ਕਰਕੇ 681 ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਗਿਆ ਹੈ | ਐਸ. ਪੀ. ਦੀਪਕ ਸਹਾਰਨ ਨੇ ਕਿਹਾ ਕਿ 2025 ਦੌਰਾਨ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ, ਨਸ਼ੀਲੇ ਪਦਾਰਥਾਂ ਦੇ ਡੀਲਰਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਅਪਰਾਧੀਆਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰਕੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ 'ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਣ ਵਿਚ ਮੁੱਖ ਭੂਮਿਕਾ ਨਿਭਾਈ ਹੈ | ਉਨ੍ਹਾਂ ਨੇ ਦੱਸਿਆ ਹੈ ਕਿ ਬੀਤੇ ਵਰ੍ਹੇ 30 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਜਿਥੇ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ ਉਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਖੇਡ ਗਤੀਵਿਧੀਆਂ ਰਾਹੀਂ ਜਾਗਰੂਕ ਵੀ ਕੀਤਾ ਹੈ | ਉਨ੍ਹਾਂ ਨੇ ਦੱਸਿਆ ਹੈ ਕਿ ਇਕ ਸਾਲ ਦੇ ਸਮੇਂ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ 365 ਮਾਮਲੇ ਦਰਜ ਕਰਕੇ ਨਸ਼ਾ ਤਸਕਰੀ ਵਿਚ ਸ਼ਾਮਿਲ 681 ਲੋਕਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਗਿ੍ਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ 'ਚੋਂ 10 ਕਿਲੋ 997 ਗ੍ਰਾਮ ਹੈਰੋਇਨ, 27 ਕਿਲੋ 855 ਗ੍ਰਾਮ ਅਫੀਮ, ਲਗਪਗ 2861 ਕਿੱਲੋ 645 ਗ੍ਰਾਮ ਭੁੱਕੀ, 60 ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਮੈਡੀਕਲ ਡਰੱਗ ਵੇਚਣ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ 2 ਲੱਖ 44 ਹਜ਼ਾਰ 801 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਗਏ ਹਨ | ਇਸ ਸਮੇਂ ਦੌਰਾਨ, ਸ਼ਰਾਬ ਤਸਕਰਾਂ ਆਬਕਾਰੀ ਐਕਟ ਅਧੀਨ 188 ਮਾਮਲੇ ਦਰਜ ਕੀਤੇ ਗਏ ਅਤੇ 210 ਲੋਕਾਂ ਦੇ ਕਬਜ਼ੇ 'ਚੋਂ 10416 ਬੋਤਲਾਂ ਅੰਗਰੇਜ਼ੀ ਸ਼ਰਾਬ, 6914 ਬੋਤਲਾਂ ਦੇਸੀ ਸ਼ਰਾਬ, 581 ਬੋਤਲਾਂ ਨਾਜਾਇਜ਼ ਸ਼ਰਾਬ, 9242 ਬੋਤਲਾਂ ਬੀਅਰ, 4615 ਲੀਟਰ ਲਾਹਣ ਬਰਾਮਦ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਦੁੱਧ ਪਿਆ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ <br/> ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਯੋਗਾ ਕੋਚਿੰਗ ਕਲਾਸਾਂ ਦੀ ਸ਼ੁਰੂਆਤ
Ad Position 24