30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨੌਜਵਾਨਾਂ ਨੂੰ ਦੁੱਧ ਪਿਆ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ <br/>

Ad Position 21
No active advertisement
ਪਿੰਡ ਭਰੋਖਾਂ 'ਚ ਨੌਜਵਾਨਾਂ ਨੂੰ ਦੁੱਧ ਪਿਆ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਬਾਬਾ ਬ੍ਰਹਮ ਦਾਸ | ਤਸਵੀਰ : ਪੰਨੀਵਾਲੀਆ <br/> 03-01-2026
ਸਿਰਸਾ, 2 ਜਨਵਰੀ (ਭੁਪਿੰਦਰ ਪੰਨੀਵਾਲੀਆ)-ਨਵੇਂ ਸਾਲ ਦੇ ਮੌਕੇ 'ਤੇ ਪਿੰਡ ਭਰੋਖਾਂ ਦੇ ਨੌਜਵਾਨਾਂ ਨੂੰ ਬਾਬਾ ਭੂਮਣਸ਼ਾਹ ਡੇਰੇ ਦੇ ਗੱਦੀਨਸ਼ੀਨ ਬਾਬਾ ਬ੍ਰਹਮਦਾਸ ਮਹਾਰਾਜ ਨੇ ਨੌਜਵਾਨਾਂ ਨੂੰ ਦੁੱਧ ਪਿਲਾ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨ ਰਾਸ਼ਟਰ ਦੇ ਨਿਰਮਾਤਾ ਹਨ | ਇਸ ਲਈ ਉਨ੍ਹਾਂ ਨੂੰ ਸਖ਼ਤ ਮਿਹਨਤ, ਲਗਨ ਤੇ ਇਕਾਗਰਤਾ ਨਾਲ ਆਪਣੇ ਭਵਿੱਖ ਨੂੰ ਉਜਾਗਰ ਕਰਨ ਤੇ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਨਸ਼ਾ ਤਬਾਹੀ ਦਾ ਮੁੱਖ ਪ੍ਰਵੇਸ਼ ਦੁਆਰ ਹੈ | ਨਸ਼ਿਆਂ ਦਾ ਆਦੀ ਵਿਅਕਤੀ ਸਮਾਜ ਤੇ ਪਰਿਵਾਰ ਤੋਂ ਅਲੱਗ-ਥਲੱਗ ਹੋ ਜਾਂਦਾ ਹੈ ਅਤੇ ਉਸ ਦੇ ਜੀਵਨ ਹਨੇਰਾ ਹੋ ਜਾਂਦਾ ਹੈ | ਉਨ੍ਹਾਂ ਨੇ ਕਿਹਾ ਮਾਪਿਆਂ ਨੂੰ ਵੀ ਸਮੇਂ-ਸਮੇਂ 'ਤੇ ਆਪਣੇ ਬੱਚਿਆਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਬੁਰੀ ਸੰਗਤ ਵਿਚ ਨਾ ਪੈਣ ਜਾਂ ਨਸ਼ਿਆਂ ਦੇ ਆਦੀ ਨਾ ਹੋ ਜਾਣ | ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਨੇ ਬਾਬਾ ਬ੍ਰਹਮਦਾਸ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ | ਡੇਰੇ ਦੇ ਸੇਵਕ ਸਕੱਤਰ ਐਡਵੋਕੇਟ ਵਿਨੋਦ ਨੇ ਕਿਹਾ ਕਿ ਬਾਬਾ ਬ੍ਰਹਮਦਾਸ ਮਹਾਰਾਜ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਪ੍ਰਤੀ ਜਾਗਰੂਕ ਕਰਨਗੇ | ਇਸ ਮੌਕੇ ਗ੍ਰਾਮ ਪੰਚਾਇਤ ਭਰੋਖਾਂ ਦੇ ਸਰਪੰਚ ਮਿਲਖਰਾਜ ਕੰਬੋਜ, ਸ਼ਹੀਦ ਊਧਮ ਸਿੰਘ ਸਪੋਰਟਸ ਅਕੈਡਮੀ ਦੇ ਡਾਇਰੈਕਟਰ ਹਰੀਸ਼ ਭੱਟੀ ਤੇ ਕਈ ਪਤਵੰਤੇ ਅਤੇ ਨੌਜਵਾਨ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਫਾਇਨਾਂਸ ਕੰਪਨੀ ਨਾਲ ਡੇਢ ਕਰੋੜ ਦਾ ਟਰੈਕਟਰ ਲੋਨ ਘੁਟਾਲਾ, 32 ਟਰੈਕਟਰ ਖੁਰਦ-ਬੁਰਦ ਅਗਲੀ ਖ਼ਬਰ ਪੁਲਿਸ ਨੇ ਬੀਤੇ ਵਰ੍ਹੇ 30 ਕਰੋੜ ਦੇ ਨਸ਼ੀਲੇ ਪਦਾਰਥ ਫੜੇ
Ad Position 24