ਰਤੀਆ, 2 ਜਨਵਰੀ (ਬੇਅੰਤ ਕੌਰ ਮੰਡੇਰ)-ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸੇਵਾ ਸੁਸਾਇਟੀ ਵਲੋਂ ਸ਼ਹਿਰ 'ਚ ਪ੍ਰਭਾਤ ਫੇਰੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਕਿ 3 ਜਨਵਰੀ ਨੂੰ ਸਮਾਪਤ ਹੋਵੇਗੀ | ਹਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸੇਵਾ ਸੁਸਾਇਟੀ ਸੰਗਤ ਦੇ ਸਹਿਯੋਗ ਨਾਲ 7 ਦਸੰਬਰ ਤੋਂ ਸ਼ਹਿਰ 'ਚ ਪ੍ਰਭਾਤ ਫੇਰੀਆਂ ਦਾ ਆਯੋਜਨ ਕਰ ਰਹੀ ਹੈ | ਸਵੇਰ ਦੀ ਸੇਵਾ ਭਾਈ ਪਪਲੀ ਸਿੰਘ ਦੇ ਨਿਵਾਸ ਸਥਾਨ ਵਿਖੇ ਹੋਈ, ਜਿਸ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਹਿੱਸਾ ਲਿਆ | ਗ੍ਰੰਥੀ ਭਾਈ ਕਿਸ਼ਨ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਨਿਸ਼ਾਨ ਸਾਹਿਬ ਦੀ ਸੇਵਾ ਜਰਨੈਲ ਸਿੰਘ ਭੂਨਾ ਨੇ ਨਿਭਾਈ | ਇਸ ਮੌਕੇ ਅਜੈਬ ਸਿੰਘ ਮੰਡੇਰ, ਜਗਜੀਤ ਸਿੰਘ, ਜਗਸੀਰ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਚਰਨਜੀਤ ਸਿੰਘ, ਅਮਰੀਕ ਸਿੰਘ, ਨਛੱਤਰ ਸਿੰਘ, ਮੋਹਨ ਸਿੰਘ, ਬੰਟੀ ਮੋਂਗਾ, ਮਨਜਿੰਦਰ ਸਿੰਘ, ਬਲਜਿੰਦਰ ਸਿੰਘ ਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ |