30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

60 ਸਾਲ ਦੀ ਉਮਰ ਪੂਰੀ ਕਰਨ 'ਤੇ ਦਿੱਤੀ ਜਾ ਰਹੀ ਹੈ ਤਿੰਨ ਹਜ਼ਾਰ ਪੈਨਸ਼ਨ

Ad Position 21
No active advertisement
ਅਜੀਤ ਡੈਸਕ 03-01-2026
ਸਿਰਸਾ, 2 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਮਾਜਿਕ ਨਿਆਂ ਤੇ ਸਸ਼ਕਤੀਕਰਨ ਵਿਭਾਗ ਵੱਖ-ਵੱਖ ਭਲਾਈ ਸਕੀਮਾਂ ਚਲਾਉਂਦਾ ਹੈ | ਇਨ੍ਹਾਂ ਸਕੀਮਾਂ ਦਾ ਉਦੇਸ਼ ਬਜ਼ੁਰਗਾਂ, ਅਪਾਹਜਾਂ ਤੇ ਹੋਰ ਯੋਗ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨਾ ਹੈ | ਜ਼ਿਲ੍ਹਾ ਸਮਾਜ ਭਲਾਈ ਅਫ਼ਸਰ ਸਤਿਆਵਾਨ ਢਿਲੋਡ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਯੋਜਨਾ ਵਿਭਾਗ ਦੀਆਂ ਸਕੀਮਾਂ ਦਾ ਇਕ ਮੁੱਖ ਹਿੱਸਾ ਹੈ | ਇਹ ਸਕੀਮ 60 ਸਾਲ ਤੇ ਇਸ ਤੋਂ ਵੱਧ ਉਮਰ ਦੇ ਯੋਗ ਨਾਗਰਿਕਾਂ ਨੂੰ ਪੈਨਸ਼ਨ ਲਾਭ ਪ੍ਰਦਾਨ ਕਰਦੀ ਹੈ | ਉਨ੍ਹਾਂ ਨੇ ਦੱਸਿਆ ਹੈ ਕਿ ਪੈਨਸ਼ਨ ਪ੍ਰਾਪਤ ਕਰਨ ਵਾਲੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 3 ਲੱਖ ਤੋਂ ਵੱਧ ਨਹੀਂ ਹੋਣੀ ਚਾਹੀਦੀ | ਉਨ੍ਹਾਂ ਨੇ ਦੱਸਿਆ ਹੈ ਕਿ ਵਰਤਮਾਨ ਦੌਰਾਨ ਜ਼ਿਲ੍ਹੇ ਵਿਚ 138626 ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਯੋਜਨਾ ਰਾਹੀਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ 3000 ਦੀ ਮਾਸਿਕ ਪਾਈ ਜਾ ਰਹੀ ਹੈ | ਉਨ੍ਹਾਂ ਨੇ ਦੱਸਿਆ ਹੈ ਕਿ ਇਸ ਸਕੀਮ ਦੇ ਲਾਭ ਪ੍ਰਾਪਤ ਕਰਨ ਲਈ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ, ਵੋਟਰ ਕਾਰਡ, ਆਧਾਰ ਕਾਰਡ, ਬੈਂਕ ਖਾਤਾ ਤੇ ਆਮਦਨ ਸਰਟੀਫਿਕੇਟ ਵਰਗੇ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ | ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਵਜੋਂ ਪ੍ਰਤੀ ਮਹੀਨਾ ਸ਼ੁਰੂ ਕੀਤੀ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਵਾਹਨ ਚੋਰੀ ਰੋਕਥਾਮ ਸੈੱਲ ਵਲੋਂ ਚੋਰੀ ਦੀ ਮੋਟਰਸਾਈਕਲ ਸਮੇਤ ਚੋਰ ਕਾਬੂ ਅਗਲੀ ਖ਼ਬਰ ਬੁਢਾਪਾ ਪੈਨਸ਼ਨ ਕੱਟੇ ਜਾਣ ਦੀ ਲੋਕ ਪੰਚਾਇਤ ਨੇ ਕੀਤੀ ਨਿੰਦਾ
Ad Position 24