30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਵਾਹਨ ਚੋਰੀ ਰੋਕਥਾਮ ਸੈੱਲ ਵਲੋਂ ਚੋਰੀ ਦੀ ਮੋਟਰਸਾਈਕਲ ਸਮੇਤ ਚੋਰ ਕਾਬੂ

Ad Position 21
No active advertisement
ਅਜੀਤ ਡੈਸਕ 03-01-2026
ਯਮੁਨਾਨਗਰ, 2 ਜਨਵਰੀ (ਗੁਰਦਿਆਲ ਸਿੰਘ ਨਿਮਰ)-ਵਾਹਨ ਚੋਰੀ ਰੋਕਥਾਮ ਸੈੱਲ ਵਲੋਂ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਚੋਰ ਨੂੰ ਚੋਰੀ ਦੀ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਥਾਣਾ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਚੋਰੀ ਹੋਏ ਮੋਟਰਸਾਈਕਲ ਨਾਲ ਬਾਰੀ ਮਾਜਰਾ ਰਾਹੀਂ ਉੱਤਰ ਪ੍ਰਦੇਸ਼ ਵੱਲ ਜਾ ਰਿਹਾ ਹੈ | ਇਸ ਜਾਣਕਾਰੀ ਦੇ ਆਧਾਰ 'ਤੇ ਹੈੱਡ ਕਾਂਸਟੇਬਲ ਵੀਰੇਂਦਰ, ਧਰਮਿੰਦਰ, ਯੋਗੇਸ਼, ਰਵਿੰਦਰ ਤੇ ਨਰੇਸ਼ ਦੀ ਅਗਵਾਈ ਹੇਠ ਇਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਨਾਕਾਬੰਦੀ ਕਰ ਵਾਹਨਾਂ ਦੀ ਜਾਂਚ ਸ਼ੁਰੂ ਕੀਤੀ | ਇਸ ਦੌਰਾਨ ਇਕ ਨੌਜਵਾਨ ਮੋਟਰਸਾਈਕਲ 'ਤੇ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਟੀਮ ਨੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਚੋਰੀ ਹੋਇਆ ਮੋਟਰਸਾਈਕਲ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ 13 ਅਕਤੂਬਰ ਨੂੰ ਯਮੁਨਾਨਗਰ ਸਿਟੀ ਪੁਲਿਸ ਸਟੇਸ਼ਨ ਖੇਤਰ ਤੋਂ ਮੋਟਰਸਾਈਕਲ ਚੋਰੀ ਕੀਤਾ ਸੀ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਉਸ ਦੀ ਪਛਾਣ ਨਿਤੀਸ਼ ਉਰਫ ਮੋਟਾ ਪੁੱਤਰ ਨਵਲ ਕਿਸ਼ੋਰ ਵਾਸੀ ਸਾਵਨਪੁਰੀ ਵਜੋਂ ਹੋਈ ਹੈ | ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਥਾਣਾ ਇੰਚਾਰਜ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਪਹਿਲਾਂ ਚੋਰੀ ਦਾ ਮਾਮਲਾ ਚੱਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਆਮ ਲੋਕਾਂ ਲਈ ਬਾਹਰੀ ਕਿਰਾਏਦਾਰਾਂ ਤੇ ਨੌਕਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣਾ ਜ਼ਰੂਰੀ-ਪੁਲਿਸ ਸੁਪਰਡੈਂਟ ਅਗਲੀ ਖ਼ਬਰ 60 ਸਾਲ ਦੀ ਉਮਰ ਪੂਰੀ ਕਰਨ 'ਤੇ ਦਿੱਤੀ ਜਾ ਰਹੀ ਹੈ ਤਿੰਨ ਹਜ਼ਾਰ ਪੈਨਸ਼ਨ
Ad Position 24