30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਲਾਡੋ ਲਕਸ਼ਮੀ ਯੋਜਨਾ 'ਚ ਨਵੀਆਂ ਸ਼ਰਤਾਂ ਲਾਗੂ ਕਰਕੇ ਸਰਕਾਰ ਨੇ ਗਰੀਬ, ਮਜ਼ਦੂਰ ਵਰਗ ਤੇ ਪੇਂਡੂ ਅÏਰਤਾਂ ਨਾਲ ਬੇਇਨਸਾਫ਼ੀ ਕੀਤੀ-ਸ਼ੈਲਜਾ

Ad Position 21
No active advertisement
ਅਜੀਤ ਡੈਸਕ 03-01-2026
ਸਿਰਸਾ, 2 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਵਲੋਂ ਲਾਡੋ ਲਕਸ਼ਮੀ ਯੋਜਨਾ 'ਚ ਨਵੀਆਂ ਸ਼ਰਤਾਂ ਲਾ ਕੇ ਗਰੀਬ, ਮਜ਼ਦੂਰ ਵਰਗ ਤੇ ਪੇਂਡੂ ਅÏਰਤਾ ਨਾਲ ਧੋਖਾ ਕੀਤਾ ਹੈ | ਇਹ ਬਹੁਤ ਹੀ ਨਿੰਦਣਯੋਗ ਤੇ ਸ਼ਰਮਨਾਕ ਹੈ | ਇਹ ਯੋਜਨਾ ਮਹਿਲਾ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਸੀ ਪਰ ਭਾਜਪਾ ਸਰਕਾਰ ਨੇ ਇਸ 'ਚ ਨਵੀਆਂ ਸ਼ਰਤਾਂ ਲਾ ਗਰੀਬ ਪਰਿਵਾਰਾਂ ਦੀਆਂ ਅÏਰਤਾਂ ਨੂੰ ਇਸ ਸਕੀਮ ਤੋਂ ਵਾਂਝਾ ਕਰ ਦਿੱਤਾ ਹੈ | ਸ਼ੈਲਜਾ ਨੇ ਕਿਹਾ ਕਿ ਸਰਕਾਰ ਆਪਣੀ ਵਚਨਬੱਧਤਾ ਤੋਂ ਮੁੱਕਰ ਗਈ ਹੈ, ਜਿਨ੍ਹਾਂ ਅÏਰਤਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਵਿੱਤੀ ਸਹਾਇਤਾ ਮਿਲਣੀ ਚਾਹੀਦੀ ਸੀ, ਉਨ੍ਹਾਂ ਤੋਂ ਹੁਣ ਉਨ੍ਹਾਂ ਤੋਂ ਹੁਣ ਉਨ੍ਹਾਂ ਦੇ ਬੱਚਿਆਂ ਦੇ ਅੰਕਾਂ ਬਾਰੇ ਪੁੱਛਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 2100 ਰੁਪਏ ਦੀ ਮਾਮੂਲੀ ਸਹਾਇਤਾ ਲਈ ਬੱਚੇ ਦੇ 80 ਫੀਸਦੀ ਅੰਕ ਦੀ ਸ਼ਰਤ ਲਾਗੂ ਕਰਨਾ ਗਰੀਬ, ਮਜ਼ਦੂਰ ਵਰਗ ਤੇ ਪੇਂਡੂ ਅÏਰਤਾਂ ਨਾਲ ਸਿੱਧਾ ਅਨਿਆਂ ਹੈ | ਇਹ ਨੀਤੀ ਇਕ ਅਜਿਹੀ ਮਾਨਸਿਕਤਾ ਨੂੰ ਦਰਸਾਉਂਦੀ ਹੈ ਜੋ ਅÏਰਤਾਂ ਨੂੰ ਨੀਵਾਂ ਦਿਖਾਉਂਦੀ ਹੈ, ਸਸ਼ਕਤੀਕਰਨ ਨੂੰ ਨਹੀਂ | ਕੁਮਾਰੀ ਸ਼ੈਲਜਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਲਾਡੋ ਲਕਸ਼ਮੀ ਯੋਜਨਾ ਦੇ ਲਾਭ ਬੀ. ਪੀ. ਐਲ. ਪਰਿਵਾਰਾਂ ਦੀਆਂ ਸਾਰੀਆਂ ਅÏਰਤਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਉਪਲਬਧ ਹੋਣੇ ਚਾਹੀਦੇ ਹਨ ਨਾ ਕਿ ਉਨ੍ਹਾਂ ਨੂੰ ਅੰਕਾਂ ਤੇ ਨਿਯਮਾਂ ਦੇ ਜਾਲ 'ਚ ਫਸਾ ਕੇ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝਾ ਕੀਤਾ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅÏਰਤਾਂ ਨਾਲ ਇਸ ਤਰ੍ਹਾਂ ਵਿਵਹਾਰ ਕਰਦੀ ਰਹੀ ਤਾਂ ਕਾਂਗਰਸ ਪਾਰਟੀ ਪੂਰੀ ਤਾਕਤ ਨਾਲ ਉਨ੍ਹਾਂ ਦੇ ਅਧਿਕਾਰਾਂ ਲਈ ਲੜੇਗੀ |
Ad Position 22
No active advertisement
ਪਿਛਲੀ ਖ਼ਬਰ ਐਸ.ਐਮ.ਓ. ਨੇ ਭਾਰਤੀਆ ਸੇਵਾ ਸੰਮਤੀ ਦੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਆਮ ਲੋਕਾਂ ਲਈ ਬਾਹਰੀ ਕਿਰਾਏਦਾਰਾਂ ਤੇ ਨੌਕਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣਾ ਜ਼ਰੂਰੀ-ਪੁਲਿਸ ਸੁਪਰਡੈਂਟ
Ad Position 24