02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸਾਬਕਾ ਮੰਤਰੀ ਗੁਰਜਰ ਅਤੇ ਮੇਅਰ ਸੁਮਨ ਬਾਹਮਣੀ ਨੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ-ਪੱਥਰ <br/>

Ad Position 21
No active advertisement
ਅਜੀਤ ਡੈਸਕ 04-01-2026
ਯਮੁਨਾਨਗਰ, 3 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸਥਾਨਕ ਨਗਰ ਨਿਗਮ ਨੇ ਵਾਰਡ ਨੰਬਰ-1 ਵਿਚਲੇ ਪਿੰਡ ਖੇੜਾ ਵਿਖੇ ਸਾਬਕਾ ਮੰਤਰੀ ਕੰਵਰਪਾਲ ਗੁਰਜਰ ਅਤੇ ਮੇਅਰ ਸੁਮਨ ਬਾਹਮਣੀ ਵਲੋਂ 1.52 ਕਰੋੜ ਰੁ. ਦੇ ਵਿਕਾਸ ਕਾਰਜਾਂ ਦਾ ਨੀਂਹ-ਪੱਥਰ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਬਲਵੰਤ ਸਿੰਘ, ਭਾਜਪਾ ਮੰਡਲ ਪ੍ਰਧਾਨ ਪਿ੍ਆਂਕ ਸ਼ਰਮਾ ਅਤੇ ਕੌਂਸਲਰ ਰੀਨਾ ਰਸਤੋਗੀ ਆਦਿ ਵੀ ਹਾਜ਼ਰ ਸਨ | ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਜਿੱਥੇ ਪਿੰਡ ਖੇੜਾ ਦੇ ਵਸਨੀਕਾਂ ਨੂੰ ਬਿਹਤਰ ਗਲੀਆਂ ਪ੍ਰਦਾਨ ਹੋਣਗੀਆਂ, ਉਥੇ ਹੀ ਖੇਤਰ ਦੀ ਡਰੇਨੇਜ ਪ੍ਰਣਾਲੀ ਵੀ ਮਜ਼ਬੂਤ ਹੋਵੇਗੀ | ਇਸ ਮੌਕੇ ਮੇਅਰ ਸੁਮਨ ਬਾਹਮਣੀ ਨੇ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਖਿਆਲ ਰੱਖਣ ਦੇ ਨਿਰਦੇਸ਼ ਵੀ ਦਿੱਤੇ | ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਮੇਅਰ ਸੁਮਨ ਬਾਹਮਣੀ ਨੇ ਕਿਹਾ ਕਿ ਨਗਰ ਨਿਗਮ ਦਾ ਟੀਚਾ ਸ਼ਹਿਰ ਦੇ ਹਰ ਵਾਰਡ 'ਚ ਬਰਾਬਰ ਵਿਕਾਸ ਕਰਵਾਉਣਾ ਹੈ ਤਾਂ ਜੋ ਨਾਗਰਿਕਾਂ ਲਈ ਬਿਹਤਰ ਸਹੂਲਤਾਂ ਮਿਲ ਸਕਣ | ਉਨ੍ਹਾਂ ਕਿਹਾ ਕਿ ਪਿੰਡ ਖੇੜਾ ਦੀਆਂ ਗਲੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਖਸਤਾ ਹਾਲਤ ਬਣੀ ਹੋਈ ਸੀ ਅਤੇ ਬਰਸਾਤ ਦੇ ਮੌਸਮ 'ਚ ਇਨ੍ਹਾਂ 'ਚ ਪਾਣੀ ਇਕੱਠਾ ਹੋ ਜਾਂਦਾ ਸੀ | ਉਨ੍ਹਾਂ ਕਿਹਾ ਕਿ ਹੁਣ ਗਲੀਆਂ ਅਤੇ ਨਾਲੀਆਂ ਦੀ ਉਸਾਰੀ ਨਾਲ ਮੀਂਹ ਦੇ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਹੋਵੇਗੀ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਪ੍ਰਾਜੈਕਟਾਂ ਦੌਰਾਨ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਾਰੇ ਕੰਮ ਨਿਰਧਾਰਤ ਸਮਾਂ-ਸੀਮਾ ਅੰਦਰ ਹੀ ਪੂਰੇ ਕਰਵਾਏ ਜਾਣ | ਇਸ ਮੌਕੇ ਸਾਬਕਾ ਮੰਤਰੀ ਕੰਵਰਪਾਲ ਗੁਰਜਰ ਨੇ ਕਿਹਾ ਕਿ ਨਗਰ ਨਿਗਮ ਜਨਤਾ ਦੇ ਟੈਕਸ ਦੇ ਪੈਸੇ ਦੀ ਵਰਤੋਂ ਕਰਕੇ ਵਿਕਾਸ ਕਾਰਜ ਕਰਵਾ ਰਹੀ ਹੈ, ਲਿਹਾਜ਼ਾ ਸਾਰੇ ਕੰਮ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਕੀਤੇ ਜਾਣੇ ਚਾਹੀਦੇ ਹਨ | ਇਸੇ ਦੌਰਾਨ ਕੌਂਸਲਰ ਰੀਨਾ ਰਸਤੋਗੀ ਨੇ ਮੇਅਰ ਸੁਮਨ ਬਾਹਮਣੀ ਅਤੇ ਸਾਬਕਾ ਮੰਤਰੀ ਕੰਵਰਪਾਲ ਗੁਰਜਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਦੀ ਮੁਰੰਮਤ ਨਾਲ ਪਿੰਡ ਦੀ ਕਾਇਆ ਕਲਪ ਹੋਵੇਗੀ ਅਤੇ ਆਵਾਜਾਈ ਦੀ ਸਹੂਲਤ ਮਿਲੇਗੀ | ਅੰਤ 'ਚ ਨਗਰ ਨਿਗਮ ਦੇ ਸਹਾਇਕ ਇੰਜ. ਮੁਨੇਸ਼ਵਰ ਭਾਰਦਵਾਜ ਨੇ ਕਿਹਾ ਕਿ ਸਾਰੀਆਂ ਗਲੀਆਂ-ਨਾਲੀਆਂ ਦਾ ਕੰਮ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਇਆ ਜਾਵੇਗਾ | ਇਸ ਮੌਕੇ ਨਗਰ ਨਿਗਮ ਦੇ ਜੂਨੀਅਰ ਇੰਜ. ਅਮਿਤ ਕੁਮਾਰ, ਗਗਨ ਸੰਧੂ, ਸਮਨਦੀਪ ਤੇ ਤਰਲੋਚਨ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਵਤੀਰੇ ਪ੍ਰਤੀ ਜਤਾਈ ਨਾਰਾਜ਼ਗੀ-ਸੰਘਰਸ਼ ਦੀ ਉਲੀਕੀ ਵਿਉਂਤਬੰਦੀ ਅਗਲੀ ਖ਼ਬਰ ਜੋਤੀਬਾ ਫੂਲੇ ਦਾ ਜੀਵਨ ਸਾਨੂੰ ਪ੍ਰੇਰਿਤ ਕਰਦਾ ਰਹਿੰਦਾ ਹੈ-ਸੁਮਨ ਸੈਣੀ <br/>
Ad Position 24