13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ <br/>

Ad Position 21
No active advertisement
ਨੌਜਵਾਨ ਦੀ ਹੱਤਿਆ ਦੇ ਇਲਜ਼ਾਮ 'ਚ ਗਿ੍ਫਤਾਰ ਕੀਤਾ ਗਿਆ ਮੁਲਜ਼ਮ | ਤਸਵੀਰ : ਪੰਨੀਵਾਲੀਆ <br/> 05-01-2026
ਕਾਲਾਂਵਾਲੀ/ਸਿਰਸਾ, 4 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਸਾਲਮਖੇੜਾ 'ਚ ਇਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਬੀਤੀ 20 ਦਸੰਬਰ ਨੂੰ ਗੁਰਮੇਲ ਉਰਫ਼ ਲੱਖਾ ਸਿੰਘ ਨੂੰ ਨਿੱਜੀ ਰੰਜਿਸ਼ ਕਾਰਨ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸਦਾ ਕਤਲ ਕਰ ਦਿੱਤਾ ਸੀ ਅਤੇ ਉਹ ਮੌਕੇ ਤੋਂ ਭੱਜ ਗਏ ਸਨ | ਇਹ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਡੱਬਵਾਲੀ ਇੰਚਾਰਜ ਰਾਜਪਾਲ ਨੇ ਦੱਸਿਆ ਕਿ ਪੁਲਿਸ ਵਲੋਂ ਫੜ੍ਹੇ ਗਏ ਮੁਲਜ਼ਮ ਦੀ ਪਛਾਣ ਹੈਪੀ ਸਿੰਘ ਵਾਸੀ ਸਾਲਮਖੇੜਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਹਰਮੇਲ ਸਿੰਘ ਵਾਸੀ ਦੇਸੂਜੋਧਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ 28 ਦਸੰਬਰ ਦੀ ਰਾਤ ਨੂੰ ਉਸ ਨੂੰ ਸੂਚਨਾ ਮਿਲੀ ਕਿ ਉਸਦੇ ਭਰਾ ਗੁਰਮੇਲ ਸਿੰਘ ਉਰਫ਼ ਲੱਖਾ ਸਿੰਘ ਸਾਲਮਖੇੜਾ 'ਚ ਲੜਾਈ ਹੋ ਗਈ ਹੈ | ਜਦੋਂ ਉਹ ਔਢਾਂ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਾ ਕਿ ਈ.ਆਰ.ਵੀ ਸਟਾਫ ਨੇ ਉਸ ਨੂੰ ਔਢਾਂ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਹੈ | ਮੁਲਜ਼ਮਾਂ ਨੇ ਉਸ ਦੇ ਭਰਾ ਗੁਰਮੇਲ ਉਰਫ਼ ਲੱਖਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ ਸੀ | ਗੁਰਮੇਲ ਨੂੰ ਇਲਾਜ ਲਈ ਸਿਰਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ | ਜਦੋਂ ਉਸਦੀ ਹਾਲਤ ਗੰਭੀਰ ਹੋ ਗਈ ਤਾਂ ਗੁਰਮੇਲ ਨੂੰ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਮੁਲਜ਼ਮਾਂ ਵਿਰੁੱਧ ਥਾਣਾ ਔਢਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਸ਼ੁਰੂ ਕੀਤੀ ਗਈ ਸੀ | ਇਸ ਮਾਮਲੇ 'ਚ ਡੱਬਵਾਲੀ ਦੀ ਪੁਲੀਸ ਸੁਪਰਡੈਂਟ ਨਿਕਿਤਾ ਖੱਟਰ ਨੇ ਇੱਕ ਵਿਸ਼ੇਸ਼ ਟੀਮ ਬਣਾਈ ਅਤੇ ਜਾਂਚ ਸੌਂਪੀ | ਟੀਮ ਨੇ ਤਕਨੀਕੀ ਸਬੂਤਾਂ, ਸੀਸੀਟੀਵੀ ਫੁਟੇਜ, ਕਾਲ ਡਿਟੇਲ ਰਿਕਾਰਡ ਅਤੇ ਗੁਪਤ ਜਾਣਕਾਰੀ ਦੇ ਆਧਾਰ 'ਤੇ ਮੁਲਜ਼ਮ ਦੀ ਪਛਾਣ ਕੀਤੀ ਅਤੇ ਉਸ ਦੀ ਸਥਿਤੀ ਦਾ ਪਤਾ ਲਾਇਆ | ਡੱਬਵਾਲੀ ਵਿੱਚ ਸੀ.ਆਈ.ਏ. ਸਟਾਫ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਹੈਪੀ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ | ਮੁਲਜ਼ਮ ਘਟਨਾ ਤੋਂ ਬਾਅਦ ਲਗਾਤਾਰ ਸਥਾਨ ਬਦਲ ਕੇ ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਸੀ |

Ad Position 22
No active advertisement
ਪਿਛਲੀ ਖ਼ਬਰ ਡਾਕਟਰਾਂ ਦੇ ਬੋਰਡ ਨੇ ਜੇਲ੍ਹ ਵਾਰਡਰ ਦਾ ਕੀਤਾ ਪੋਸਟਮਾਰਟਮ <br/> ਅਗਲੀ ਖ਼ਬਰ 210 ਨੌਜਵਾਨਾਂ ਨੂੰ ਵਿਦੇਸ਼ਾਂ 'ਚ ਨੌਕਰੀ ਦੇ ਆਫਰ ਪੱਤਰ ਮਿਲੇ
Ad Position 24