ਰਤੀਆ, 5 ਜਨਵਰੀ (ਬੇਅੰਤ ਕੌਰ ਮੰਡੇਰ)-ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਪੁਰਾਣਾ ਬਾਜ਼ਾਰ ਵਿਖੇ ਧਾਰਮਿਕ ਸਮਾਗਮ ਕਰਵਾਇਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਗਏ | ਉਪਰੰਤ ਢਾਡੀ ਜਥਾ ਭਾਈ ਤਰਸੇਮ ਸਿੰਘ ਤੇ ਕਥਾਵਾਚਕ ਭਾਈ ਜਸਵੰਤ ਸਿੰਘ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜ ਕੇ ਨਿਹਾਲ ਕੀਤਾ | ਗ੍ਰੰਥੀ ਕਿਸ਼ਨ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਗੁਰਦੁਆਰਾ ਮੈਨੇਜਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ 3 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ ਸੀ ਅਤੇ 5 ਜਨਵਰੀ ਨੂੰ ਭੋਗ ਪਾਇਆ ਅਤੇ ਧਾਰਮਿਕ ਦੀਵਾਨ ਦਾ ਆਯੋਜਨ ਕੀਤਾ | ਲੰਗਰ ਸੇਵਾਵਾਂ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਤੇ ਜੋੜਾ ਘਰ ਦੀ ਸੇਵਾ ਬਾਬਾ ਬੰਦਾ ਸਿੰਘ ਬਹਾਦਰ ਗਤਕਾ ਪਾਰਟੀ ਦੇ ਵਲੰਟੀਅਰਾਂ ਦੁਆਰਾ ਕੀਤੀ ਗਈ | ਪ੍ਰੋਗਰਾਮ ਦੇ ਅੰਤ 'ਚ ਗੁਰੂ ਦਾ ਅਟੁੱਟ ਲੰਗਰ ਵਰਤਾਇਆ | ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਖੋਖਰ, ਗੁਰਮੇਲ ਸਿੰਘ ਸਹਿਨਾਲ, ਗੁਰਦੁਆਰਾ ਇੰਸਪੈਕਟਰ ਹਰਦੀਪ ਸਿੰਘ, ਅੰਗਰੇਜ਼ ਸਿੰਘ, ਮਨਜੀਤ ਸਿੰਘ, ਰੂਪੇਸ਼ ਸਿੰਘ, ਕੁਲਦੀਪ ਸਿੰਘ, ਯਾਦਵਿੰਦਰ ਸਿੰਘ, ਦਲੇਰ ਸਿੰਘ, ਹਰਪ੍ਰੀਤ ਸਿੰਘ, ਰਾਹੁਲ ਸਿੰਘ, ਰਾਜ ਸਿੰਘ, ਗੁਰਜੰਟ ਸਿੰਘ, ਸੁਖਵੀਰ ਸਿੰਘ, ਮਨਵਿੰਦਰ ਸਿੰਘ, ਰਣਜੀਤ ਸਿੰਘ, ਹਰੀਸ਼ ਗਰੋਵਰ ਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ |